ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮੁੱਲਾਂਪੁਰ-ਦਾਖਾ ਨੇ ਸਥਾਪਨਾ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ 15 ਮਈ (ਸਤਵਿੰਦਰ ਸਿੰਘ ਗਿੱਲ)- ਆਪਣੀ ਸਾਰੀ ਉਮਰ ਆਪਣੇ ਬੱਚਿਆਂ, ਪਰਿਵਾਰ ਅਤੇ ਸਮਾਜ ਲਈ ਸੇਵਾ ਨਿਭਾਉਣ ਵਾਲੇ ਬਜ਼ੁਰਗਾਂ ਨੂੰ ਅੱਜ, ਸਵੈ-ਸਨਮਾਨ ਅਤੇ ਸੁਰੱਖਿਆ ਪੱਖੋਂ ਸਭ ਤੋਂ ਵੱਧ ਖਤਰਾ ਵਿਖਾਈ ਦੇ ਰਿਹਾ ਹੈ। ਸਮਾਜ ਵਿੱਚ ਬਜ਼ੁਰਗਾਂ ਨੂੰ ਬਣਦਾ ਸਨਮਾਨ ਦੇਣਾ, ਉਨ੍ਹਾਂ ਦੇ ਬਣਦੇ ਸੰਵਿਧਾਨਕ ਹੱਕਾਂ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਦਿਵਾਉਣਾ ਹੀ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੰਸਥਾਵਾਂ ਦਾ ਉਦੇਸ਼ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ-ਮੁਕਤ ਆਈ.ਏ.ਐਸ. ਅਧਿਕਾਰੀ ਐਸ.ਪੀ. ਕਰਕਰਾ ਚੇਅਰਮੈਨ ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨ ਪੰਜਾਬ ਨੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮੁੱਲਾਂਪੁਰ- ਦਾਖਾ ਵੱਲੋਂ ਸਥਾਨਕ ਗੁਰਮਤਿ ਭਵਨ ਵਿਖੇ ਮਨਾਏ ਸਲਾਨਾ ਸਥਾਪਨਾ ਦਿਵਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਸਮੇਂ ਕੀਤਾ। ਹਾਜ਼ਰ ਮੈਂਬਰਾਂ ਵੱਲੋਂ  ਐਸੋਸੀਏਸ਼ਨ ਦੇ ਸਦਾ ਲਈ ਵਿੱਛੜੇ ਅਹੁਦੇਦਾਰਾਂ ਸਵ. ਕਿ੍ਸ਼ਨ ਗੋਪਾਲ ਸ਼ਰਮਾ, ਸਵ. ਹਰਕੇਵਲ ਸਿੰਘ, ਸਵ. ਅਜੈਬ ਸਿੰਘ ਅਤੇ ਸਵ. ਪਿ੍ੰਸੀਪਲ ਜੀ.ਐਸ. ਤੂਰ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਘਬੀਰ ਸਿੰਘ ਔਲਖ ਨੇ ਜਿੱਥੇ ਇਸ ਸੰਸਥਾ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਉੱਥੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ, ਪਤਵੰਤਿਆਂ ਅਤੇ ਮੈਂਬਰਾਂ ਨੂੰ ਜੀ ਆਇਆਂ ਆਖਿਆ।  ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਸਟੇਟ ਐਵਾਰਡੀ ਮਾ. ਮਨਦੀਪ ਸਿੰਘ ਸੇਖੋਂ ਨੇ ਐਸੋਸੀਏਸ਼ਨ ਮੈਂਬਰਾਂ ਨੂੰ  ਕਾਰਜ਼ਸ਼ੀਲ ਰਹਿ ਕੇ ਸਮਾਜ ਭਲਾਈ ਦੇ ਕਾਰਜਾਂ ਕਰਨ ਅਤੇ ਜ਼ਿੰਦਾਦਿਲ ਰਹਿਣ ਦਾ ਸੁਨੇਹਾ ਦਿੱਤਾ।  ਇਸ ਸਮਾਗਮ ਦੌਰਾਨ ਇੰਜ. ਬਲਬੀਰ ਸਿੰਘ ਪ੍ਰਧਾਨ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ, ਸੁਰੇਸ਼ ਚੌਧਰੀ ਸਾਬਕਾ ਰੋਟਰੀ ਗਵਰਨਰ ਪੰਜਾਬ, ਆਰ.ਐਸ. ਬਹਿਲ ਸਕੱਤਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ, ਮਨੋਹਰ ਸਿੰਘ ਬਾਘਾ ਈ.ਓ. ਨਗਰ ਕੌਂਸਲ ਮੁੱਲਾਂਪੁਰ-ਦਾਖਾ,  ਨੈਸ਼ਨਲ ਅਵਾਰਡੀ ਅਧਿਆਪਕ ਅਮਰੀਕ ਸਿੰਘ ਤਲਵੰਡੀ ਅਤੇ ਡਾ. ਅਮਰਪ੍ਰੀਤ ਸਿੰਘ ਦਿਓਲ ਨੇ ਸੰਬੋਧਨ ਕੀਤਾ।  ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ, ਸਕੱਤਰ ਸੁਰਿੰਦਰਪਾਲ ਸਿੰਘ, ਖਜ਼ਾਨਚੀ ਮਨਜੀਤ ਸਿੰਘ ਸੇਖੋਂ ਅਤੇ ਸਹਾਇਕ ਸਕੱਤਰ ਮੈਨੇਜਰ ਪਾਲ ਸਿੰਘ ਤੋਂ ਇਲਾਵਾ ਕੁਲਦੀਪ ਸਿੰਘ ਈਸੇਵਾਲ, ਮਾ. ਨਰਿੰਦਰ ਸਿੰਘ, ਰਾਮੇਸ਼ ਕੁਮਾਰ, ਅਜੈਬ ਸਿੰਘ ਬਰਾੜ, ਪਰਮਜੀਤ ਸਿੰਘ, ਮਹਿੰਦਰ ਸਿੰਘ, ਬਾਰਾ ਸਿੰਘ, ਹਰਬੰਸ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ ਸੇਖੋਂ, ਮੇਜਰ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਕੈਪਟਨ ਮਨਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।