ਫਤਹਿਗੜ੍ਹ ਸਾਹਿਬ, 16 ਮਈ (ਰਣਜੀਤ ਸਿੱਧਵਾਂ) : 2016 ਬੈਚ ਦੇ ਪੀ.ਸੀ.ਐੱਸ. ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਅੱਜ ਫਤਹਿਗੜ੍ਹ ਸਾਹਿਬ ਸਬ ਡਵੀਜਨ ਦੇ ਐੱਸ.ਡੀ.ਐੱਮ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਜਲੰਧਰ-1 ਦੇ ਐੱਸ.ਡੀ.ਐੱਮ ਵੀ ਰਹਿ ਚੁੱਕੇ ਹਨ। ਸ੍ਰੀ ਅਟਵਾਲ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਭਾਗਸ਼ਾਲੀ ਮੰਨਦੇ ਹਨ ਕਿ ਉਹਨ੍ਹਾਂ ਨੂੰ ਸ਼ਹੀਦਾਂ ਦੀ ਇਸ ਇਤਿਹਾਸਕ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਸਕੀਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ ।