ਆਜਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਬੱਚਤ ਭਵਨ ਵਿਖੇ ਮੁੱਢਲੀ ਸਹਾਇਤਾ ਵਰਕਸ਼ਾਪ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ  ਪਹਿਲੇ ਦਿਨ ਕੀਤੀ ਪ੍ਰਧਾਨਗੀ
ਫ਼ਤਹਿਗੜ੍ਹ ਸਾਹਿਬ, 17 ਮਈ  ( ਰਣਜੀਤ ਸਿੱਧਵਾਂ)  : ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਫਤਹਿਗੜ੍ਹ ਸਾਹਿਬ ਵੱਲੋਂ ਟੈੱਕ ਮਹਿੰਦਰਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਦੋ ਦਿਨਾਂ ਮੁੱਢਲੀ ਸਹਾਇਤਾ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸਦੇ ਪਹਿਲੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ  ਸਕੂਲ ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ  (ਡਾਈਟ) ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ ਲੈ ਕੇ ਮੁੱਢਲੀ ਸਹਾਇਤਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੀਤਾ ਦਰਸ਼ੀ ਨੇ ਵਰਕਸ਼ਾਪ ਦੀ ਪ੍ਰਧਾਨਗੀ ਕਰਨ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਇੱਕ ਬੱਚੇ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਹੋਣੀ ਲਾਜਮੀ ਹੈ ਕਿਉਂਕਿ ਕਈ ਵਾਰ ਇਹ ਜਾਣਕਾਰੀ ਨਾ ਹੋਣ ਕਾਰਨ ਮਰੀਜ ਦੀ ਜਾਣ ਨੂੰ ਖਤਰਾਂ ਬਣ ਜਾਂਦਾ ਹੈ। ਇਸ ਲਈ  ਜੇਕਰ ਸਾਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਹੋਵੇਗੀ ਤਾਂ ਮਰੀਜ਼ ਨੂੰ ਹਸਪਤਾਲ ਲਿਜਾਣ ਲਈ ਐਂਬੂਲੈਂਸ ਆਉਣ ਤੱਕ ਪਹਿਲਾਂ ਮੁੱਢਲੀ ਸਹਾਇਤਾ ਦੇ ਕੇ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਸ੍ਰੀਮਤੀ ਦਰਸ਼ੀ ਨੇ ਕਿਹਾ ਕਿ ਜੇਕਰ ਤੁਸੀਂ ਮੁੱਢਲੀ ਸਹਾਇਤਾ ਬਾਰੇ ਸਹੀ ਜਾਣਕਾਰੀ ਹਾਸਲ ਕਰਕੇ ਕਿਸੇ ਇੱਕ ਮਰੀਜ ਦੀ ਵੀ ਜਾਨ ਬਚਾਅ ਸਕੋਂ ਤਾਂ ਤੁਹਾਡਾ ਇਨਸਾਨੀਅਤ ਪ੍ਰਤੀ ਬਹੁਤ ਵੱਡਾ ਫਰਜ ਪੂਰਾ ਹੋ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਟੈੱਕ ਮਹਿੰਦਰਾ ਫਾਊਂਡੇਸ਼ਨ ਦੀ ਟੀਮ ਵੱਲੋਂ ਪਾਰਥੀਆਂ ਨੂੰ ਮੁੱਢਲੀ ਸਹਾਇਤਾ ਦੇ ਨਾਲ-ਨਾਲ ਸੀ.ਪੀ.ਆਰ.( ਕਾਰਡਿਪ ਪਲਮਨਰੀ ਰੀਸਸੀਟੇਸ਼ਨ) ਸਬੰਧੀ ਵੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।