ਡਰੇਨਾਂ ਰਜਬਾਹਿਆਂ ਅਤੇ ਕੱਸੀਆਂ ਦੀ ਮਸ਼ੀਨਾਂ ਨਾਲ ਸਫ਼ਾਈ ਕਰਵਾਉਣ ਦੀ ਬਜਾਏ ਨਰੇਗਾ ਸਕੀਮ ਤਹਿਤ ਮਨਰੇਗਾ ਮਜ਼ਦੂਰਾਂ ਤੋਂ ਕਰਵਾਈ ਜਾਵੇ

ਬਰਨਾਲਾ /ਮਹਿਲ ਕਲਾਂ 17 ਮਈ- (ਗੁਰਸੇਵਕ ਸਿੰਘ ਸੋਹੀ )- ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦਿਹਾਤੀ ਮਜ਼ਦੂਰ ਸਭਾ ਅਤੇ ਲਿਬਰੇਸ਼ਨ ਨੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਉੱਪਰ ਅੱਜ ਪਿੰਡ ਚੁਹਾਣਕੇ ਖੁਰਦ ਵਿਖੇ ਮਨਰੇਗਾ ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਕਰਨ ਉਪਰੰਤ ਆਪਣੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੇਂਦਰ ਕੀ ਰਾਜ ਸਰਕਾਰਾਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮਜ਼ਦੂਰਾਂ ਨੂੰ ਮਨਰੇਗਾ ਐਕਟ ਸਕੀਮ ਤਹਿਤ ਕੰਮ ਦੇਣ ਦੀ ਮੰਗ ਕੀਤੀ। ਇਸ ਮੌਕੇ ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ, ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਸਕੱਤਰ ਕਾਮਰੇਡ ਖੁਸ਼ੀਆ ਸਿੰਘ ਬਰਨਾਲਾ,ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਤੇ ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ ਨੇ ਕਿਹਾ ਕਿ ਸਰਕਾਰ ਦੀ ਮਜ਼ਦੂਰ ਵਿਰੋਧੀ ਤੇ ਕਾਰਪੋਰੇਟ ਤੇ ਸਰਮਾਏਦਾਰ ਪੱਖੀ ਨੀਤੀਆਂ ਕਾਰਨ ਦੇਸ਼ ਅੰਦਰ ਮਹਿੰਗਾਈ ਤੇ ਬੇਰੁਜ਼ਗਾਰੀ ਦਿਨ ਬ ਦਿਨ ਵਧ ਰਹੀ ਹੈ। ਗ਼ਰੀਬ ਹੋਰ ਗ਼ਰੀਬ ਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। ਅੱਜ ਬੇਰੁਜ਼ਗਾਰੀ ਤੇ ਮਹਿੰਗਾਈ ਮਜ਼ਦੂਰ ਜਮਾਤ ਲਈ ਗੰਭੀਰ ਸਮੱਸਿਆ ਬਣ ਚੁੱਕੀ ਹੈ। ਮਸ਼ੀਨੀ ਯੁੱਗ ਦੇ ਆਉਣ ਕਰਕੇ ਮਜ਼ਦੂਰ ਵਰਗ ਬਿਲਕੁੁੱਲ ਵਿਹਲਾ ਹੋ ਕੇ ਰਹਿ ਗਿਆ ਹੈ। ਹੁਣ ਸਰਕਾਰ ਵੀ ਡਰੇਨਾਂ ਸੂਇਆਂ ਅਤੇ ਕੱਸੀਆਂ ਦੀ ਸਫ਼ਾਈ ਦਾ ਕੰਮ ਮਨਰੇਗਾ ਮਜ਼ਦੂਰਾਂ ਦੀ ਬਜਾਏ ਮਸ਼ੀਨਾਂ ਰਾਹੀਂ ਕਰਵਾਉਣ ਜਾ ਰਹੀ ਹੈ। ਜਿਸ ਨੂੰ ਮਜ਼ਦੂਰ ਜਥੇਬੰਦੀਆਂ ਵੱਲੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੇਂਡੂ ਮਜ਼ਦੂਰਾਂ ਨੂੰ ਸਾਲ ਭਰ ਦਾ ਰੁੁਜ਼ਗਾਰ 700 ਰੁਪਏ ਪ੍ਰਤੀ ਦਿਨ ਦਿਹਾੜੀ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 5 ਕਿਲੋਮੀਟਰ ਤੋਂ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਮਨਰੇਗਾ ਕਾਨੂੰਨ ਮੁਤਾਬਕ 10 ਪ੍ਰਤੀਸ਼ਤ ਹੈ ਕਿਰਾਇਆ ਭੱਤਾ, ਕੰਮ ਦੇ ਚਲਦੇ ਪ੍ਰੋਜੈਕਟਾਂ ਤੇ ਮਜ਼ਦੂਰਾਂ ਨੂੰ ਮੈਡੀਕਲ ਕਿੱਟਾ ਲਾਗੂ ਕਰਾਉਣ ਲਈ ਮਜ਼ਦੂਰਾਂ ਨੂੰ ਸੰਘਰਸ਼ ਦੇ ਰਾਹ ਪੈਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ  ਪੰਚਾਇਤੀ ਜ਼ਮੀਨਾਂ ਚੋਂ ਦਲਿਤਾਂ ਦੇ ਹਿੱਸੇ ਦੀ ਤੀਜੇ ਹਿੱਸੇ ਦੀ ਰਾਖਵੀਂ ਜ਼ਮੀਨ ਦਲਿਤਾਂ ਨੂੰ ਵਾਹੁਣ ਬੀਜਣ ਲਈ ਦੇਣਾ ਯਕੀਨੀ ਤੇ ਝੋਨੇ ਦੀ ਲਵਾਈ 6 ਹਜ਼ਾਰ ਰੁਪਏ ਪ੍ਰਤੀ ਏਕੜ ਲਾਗੂ ਕੀਤਾ ਜਾਵੇ। ਇਸ ਮੌਕੇ ਵਿਸਾਖਾ ਸਿੰਘ, ਲਾਭ ਸਿੰਘ, ਗਿਆਨ ਸਿੰਘ, ਬੰਤ ਸਿੰਘ ,ਜੱਗਾ ਸਿੰਘ ,ਨਿੱਕਾ ਸਿੰਘ, ਅਮਨਦੀਪ ਕੌਰ, ਸੰਦੀਪ ਕੌਰ ,ਬਲਦੀਪ ਕੌਰ ,ਸੁਖਵਿੰਦਰ ਕੌਰ ਤੇ ਸੁਰਜੀਤ ਕੌਰ ਹਾਜ਼ਰ ਸਨ।