ਕਰਮਚਾਰੀਆਂ ਨੂੰ ਲਾਇਸੰਸ ਜਾਰੀ ਕਰਨ ਦੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਦੀ ਹਿਦਾਇਤ
ਫਤਹਿਗੜ੍ਹ ਸਾਹਿਬ, 18 ਮਈ (ਰਣਜੀਤ ਸਿੱਧਵਾਂ) : ਹਰਪ੍ਰੀਤ ਸਿੰਘ ਅਟਵਾਲ, ਉਪ ਮੰਡਲ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬਣੇ ਆਟੋਮੇਟਿਡ ਡਰਾਇਵਿੰਗ ਟੈਸਟ ਟਰੈਕ, ਮਹੱਦਿਆਂ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਡਰਾਇਵਿੰਗ ਟੈਸਟ ਟਰੈਕ, ਮਹੱਦਿਆਂ ਵਿਖੇ ਤੈਨਾਤ ਸਟਾਫ਼ ਨਾਲ ਵੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਲਾਇਸੰਸ ਜਾਰੀ ਕਰਨ ਸਮੇਂ ਪੰਜਾਬ ਟਰਾਂਸਪੋਰਟ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੰਮ ਵਿੱਚ ਪ੍ਰਦਰਸਤਾ ਲਿਆਂਦੀ ਜਾਵੇ ਅਤੇ ਕੰਮ ਸਮੇਂ ਸਿਰ ਕੀਤਾ ਜਾਵੇ ਅਤੇ ਲੋਕਾਂ ਨੂੰ ਅਪਣੇ ਕੰਮ ਕਰਵਾਉਣ ਵਿੱਚ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਡਰਾਇਵਿੰਗ ਟੈਸਟ ਟਰੈਕ ਵਿਖੇ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਅਟਵਾਲ ਵੱਲੋਂ ਉਥੇ ਮੌਜੂਦ ਆਮ ਪਬਲਿਕ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਆਮ ਪਬਲਿਕ ਲਈ ਬੈਠਣ ਲਈ ਕੁਰਸੀਆਂ ਅਤੇ ਪੀਣ ਲਈ ਪਾਣੀ ਆਦਿਕ ਦੇ ਪ੍ਰਬੰਧ ਦਾ ਜਾਇਜਾ ਵੀ ਲਿਆ ਗਿਆ।