ਮਾਤਾ ਹਰਜੀਤ ਕੌਰ ਨੂੰ ਵੱਖ-ਵੱਖ ਆਗੂਆ ਨੇ ਸਰਧਾਜਲੀਆ ਦਿੱਤੀਆ

ਹਠੂਰ,18,ਮਈ-(ਕੌਸ਼ਲ ਮੱਲ੍ਹਾ)-ਪੇਂਡੂ ਮਜਦੂਰ ਯੂਨੀਅਨ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਦੀ ਧਰਮਪਤਨੀ ਬੀਬੀ ਹਰਜੀਤ ਕੌਰ ਕੁਝ ਦਿਨ ਪਹਿਲਾ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਉਨ੍ਹਾ ਦੀ ਵਿਛੜੀ ਰੂਹ ਦੀ ਸ਼ਾਤੀ ਲਈ ਪ੍ਰਕਾਸ ਕੀਤੇ ਸ਼੍ਰੀ ਸਹਿਜ ਪਾਠਾ ਦੀ ਲੜੀ ਦੇ ਭੋਗ ਅੱਜ ਸ੍ਰੀ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਮਾਣੂੰਕੇ ਵਿਖੇ ਪਾਏ ਗਏ।ਇਸ ਮੌਕੇ ਭਾਈ ਧਨਜਿੰਦਰ ਸਿੰਘ ਖਾਲਸਾ ਹਠੂਰ ਵਾਲਿਆ ਦੇ ਮਹਾਨ ਕੀਰਤਨੀ ਜੱਥੇ ਨੇ ਵੈਰਾਗਮਈ ਕੀਰਤਨ ਕੀਤਾ।ਇਸ ਸਰਧਾਜਲੀ ਸਮਾਗਮ ਵਿਚ ਪਹੁੰਚੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਸਿੰਘ ਪੀਟਰ,ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਕੰਵਲਜੀਤ ਸਿੰਘ ਖੰਨਾ,ਦਸ਼ਮੇਸ ਕਿਸਾਨ ਮਜਦੂਰ ਯੂਨੀਅਨ ਦੇ ਸਕੱਤਰ ਜਸਦੇਵ ਸਿੰਘ ਲਲਤੋ,ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਬਰ ਕਰਮਜੀਤ ਸਿੰਘ ਮਾਣੂੰਕੇ ਨੇ ਕਿਹਾ ਕਿ ਬੀਬੀ ਹਰਜੀਤ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਜਿਥੇ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਥੇ ਉਨ੍ਹਾ ਦੀ ਮੌਤ ਨਾਲ ਇਨਸਾਫ ਪਸੰਦ ਜੱਥੇਬੰਦੀਆ ਨੂੰ ਵੀ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਨ੍ਹਾ ਕਿਹਾ ਕਿ ਹੁਣ ਜਦੋ ਵੀ ਔਰਤ ਵਰਗ ਵਿਚ ਸ਼ੰਘਰਸਸੀਲ ਔਰਤਾ ਦਾ ਜਿਕਰ ਹੋਵੇਗਾ ਤਾਂ ਬੀਬੀ ਹਰਜੀਤ ਕੌਰ ਮਾਣੂੰਕੇ ਦਾ ਨਾਮ ਅਦਬ ਅਤੇ ਸਤਿਕਾਰ ਨਾਲ ਲਿਆ ਜਾਵੇਗਾ।ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਮੈ ਆਪਣੀ ਬਾਕੀ ਰਹਿੰਦੀ ਜਿੰਦਗੀ ਕਿਸਾਨਾ ਅਤੇ ਮਜਦੂਰਾ ਦੇ ਸੰਘਰਸ ਦਾ ਹਿੱਸਾ ਬਣ ਕੇ ਹੀ ਬਤੀਤ ਕਰਾਗਾ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਨੋਹਰ ਸਿੰਘ ਝੋਰੜਾ ਨੇ ਨਿਭਾਈ।ਇਸ ਮੌਕੇ ਉਨ੍ਹਾ ਨਾਲ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਆਗੂ ਅਵਤਾਰ ਸਿੰਘ,ਹੁਕਮਰਾਜ ਸਿੰਘ,ਜਿਲ੍ਹਾ ਪ੍ਰਧਾਂਨ ਤਰਲੋਚਣ ਸਿੰਘ ਝੋਰੜਾ,ਜਗਰੂਪ ਸਿੰਘ,ਝੋਰੜਾ,ਜਲੌਰ ਸਿੰਘ,ਗੁਰਚਰਨ ਸਿੰਘ ਰਸੂਲਪੁਰ,ਗੁਰਚਰਨ ਸਿੰਘ ਟੂਸੇ,ਨਿਰਮਲ ਸਿੰਘ ਰਸੂਲਪੁਰ,ਇਕਬਾਲ ਸਿੰਘ ਰਸੂਲਪੁਰ,ਸਰਪੰਚ ਹਰਮਿੰਦਰ ਸਿੰਘ,ਸਰਪੰਚ ਜਗਰਾਜ ਸਿੰਘ,ਸੋਨੀ ਸਿੱਧਵਾ,ਕਰਮ ਸਿੰਘ,ਬਲਵਿੰਦਰ ਸਿੰਘ,ਸੁਖਵਿੰਦਰ ਸਿੰਘ,ਬਲਦੇਵ ਸਿੰਘ ਜਗਰਾਓ,ਸਤਨਾਮ ਸਿੰਘ ਤੋ ਇਲਾਵਾ ਵੱਖ-ਵੱਖ ਜੱਥੇਬੰਦੀਆ ਦੇ ਆਗੂ ਹਾਜ਼ਰ ਸਨ।  
ਫੋਟੋ ਕੈਪਸਨ:-ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਬੀਬੀ ਹਰਜੀਤ ਕੌਰ ਮਾਣੂੰਕੇ ਨੂੰ ਸਰਧਾ ਦੇ ਫੁੱਲ ਭੇਂਟ ਕਰਦੇ ਹੋਏ।