ਕਾਂਗਰਸ  ਬਲਾਕ ਪ੍ਰਧਾਨ ਰਵਿੰਦਰ ਸਭਰਵਾਲ ਨੇ ਦਿੱਤਾ ਅਸਤੀਫ਼ਾ

8 ਕੌਂਸਲਰਾਂ ਦੀ ਮੌਜੂਦਗੀ ਚ ਪ੍ਰੈੱਸ ਵਾਰਤਾ ਦੌਰਾਨ ਕਾਂਗਰਸ ਹਾਈ ਕਮਾਂਡ ਅਤੇ ਕੌਂਸਲ ਪ੍ਰਧਾਨ ਰਾਣਾ ਤੇ ਅਣਦੇਖੀ ਕਰਨ ਦੇ ਲਗਾਏ ਦੋਸ਼  
ਜਗਰਾਉ 21 ਮਈ (ਅਮਿਤਖੰਨਾ)ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ  ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸੱਭਰਵਾਲ ਫੀਨਾ ਵੱਲੋਂ  ਆਪਣੇ ਸ਼ਹਿਰੀ ਬਲਾਕ ਪ੍ਰਧਾਨ ਦੇ ਅਹੁਦੇ ਉੱਤੋਂ ਅੱਜ ਅਸਤੀਫ਼ਾ ਦੇ ਦਿੱਤਾ ਗਿਆ ।ਉਨ੍ਹਾਂ ਵੱਲੋਂ ਅੱਜ ਆਪਣਾ ਅਸਤੀਫ਼ਾ ਦੇਣ ਦੇ ਕਾਰਨਾਂ ਨੂੰ ਕਾਂਗਰਸ ਹਾਈਕਮਾਂਡ ਅਤੇ ਕੌਂਸਲ ਪ੍ਰਧਾਨ ਰਾਣਾ ਵੱਲੋਂ ਉਨ੍ਹਾਂ ਦੀ ਅਣਦੇਖੀ ਕਰਨ ਦਾ ਮੁੱਖ ਕਾਰਨ ਦੱਸਿਆ ਗਿਆ ।ਬਲਾਕ ਸ਼ਹਿਰੀ ਪ੍ਰਧਾਨ ਰਵਿੰਦਰ ਸੱਭਰਵਾਲ ਫੀਲਾ ਵੱਲੋਂ ਕੌਂਸਲਰ ਕੰਵਰਪਾਲ ਸਿੰਘ ਦੇ ਘਰ ਅੱਜ ਦੁਪਹਿਰ ਪ੍ਰੈੱਸ ਕਾਨਫਰੰਸ ਕਰ ਕੇ  ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਉਹ ਆਪਣੇ ਸ਼ਹਿਰੀ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਨਾ ਹੀ ਕਾਂਗਰਸ ਹਾਈਕਮਾਨ ਅਤੇ ਨਾ ਹੀ ਨਗਰ ਕੌਂਸਲ ਜਗਰਾਓਂ ਦੇ ਪ੍ਰਧਾਨ ਜਤਿੰਦਰ ਪਾਲ ਰਾਣਾ ਵੱਲੋਂ ਕੋਈ ਸੁਣਵਾਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਕਾਸ ਕਾਰਜ ਹੋ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੇਰੀ ਪਤਨੀ ਨਗਰ ਕੌਂਸਲ ਜਗਰਾਓਂ ਵਿਖੇ ਸੀਨੀਅਰ ਮੀਤ ਪ੍ਰਧਾਨ ਹਨ ਇਸਦੇ ਬਾਵਜੂਦ ਵੀ ਉਨ੍ਹਾਂ ਨੂੰ ਆਪਣੇ ਵਾਰਡ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਬਾਰਬਰ ਕਹਿਣਾ ਪੈ ਰਿਹਾ ਪਰ ਬਾਰ ਬਾਰ ਕਹਿਣ ਦੇ ਬਾਵਜੂਦ ਵੀ ਕੌਂਸਲ ਪ੍ਰਧਾਨ ਰਾਣਾ ਵੱਲੋਂ ਉਨ੍ਹਾਂ ਦੇ ਵਾਰਡ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਕਾਸ ਕਾਰਜ ਨਹੀਂ ਕਰਵਾਇਆ ਜਾ ਰਿਹਾ ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਨੇ ਕਾਂਗਰਸ ਹਾਈ ਕਮਾਨ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ,ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਨੂੰ ਵੀ ਆਪਣੀ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਸੀ ਪਰ ਕਈ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਇਸ ਮਸਲੇ ਨੂੰ ਹੱਲ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਉਨ੍ਹਾਂ ਵੱਲੋਂ ਵਾਰ ਵਾਰ ਕਹੇ ਜਾਣ ਦੇ ਬਾਵਜੂਦ ਉਨ੍ਹਾਂ ਦੀ ਗੱਲ ਇਸ ਦੀ ਕੋਈ ਸੁਣਵਾਈ ਕੀਤੀ ਗਈ।ਜਿਸ ਕਾਰਨ ਅੱਜ ਉਹ ਭਰੇ ਮਨ ਆਪਣੇ ਇਸ ਅਹੁਦੇ ਤੋਂ ਆਪਣੇ ਸਾਥੀ ਕੌਂਸਲਰਾਂ ਦੀ ਮੌਜੂਦਗੀ ਵਿਚ ਅਸਤੀਫਾ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਇਕੱਲੇ ਹੀ ਨਹੀਂ ਸਗੋਂ ਇਸ ਪ੍ਰੈੱਸ ਵਾਰਤਾ ਵਿੱਚ ਮੌਜੂਦ ਬਾਕੀ ਸਾਰੇ ਕੌਂਸਲਰ ਵੀ ਕੌਂਸਲ ਪ੍ਰਧਾਨ ਰਾਣਾ ਅਤੇ ਕਾਂਗਰਸ ਹਾਈ ਕਮਾਨ ਦੇ ਇਸ ਰਵੱਈਏ ਤੋਂ ਖ਼ੁਸ਼ ਨਹੀਂ ਹਨ।ਪ੍ਰੈੱਸ ਕਾਨਫਰੰਸ ਵਿਚ ਮੌਜੂਦ ਕੌਂਸਲਰ ਕੰਵਰਪਾਲ ਸਿੰਘ ਜਗਜੀਤ ਸਿੰਘ ਜੱਗੀ ,ਅਨਮੋਲ ਬਾਵਾ, ਰਾਜ ਭਾਰਦਵਾਜ, ਵਰਿੰਦਰ ਕਲੇਰ, ਅਮਰ ਨਾਥ ਕਲਿਆਣ, ਅਜੀਤ ਸਿੰਘ ਠੁਕਰਾਲ ਨੇ ਵੀ ਉਨ੍ਹਾਂ ਦੇ ਵਾਰਡਾਂ ਵਿੱਚ ਕੌਂਸਲ ਪ੍ਰਧਾਨ ਰਾਣਾ ਵਲੋਂ ਵਿਕਾਸ ਕਾਰਜ ਨਾ ਕਰਵਾਉਣ ਦੀ ਗੱਲ ਕਹੀ ।ਉਨ੍ਹਾਂ ਕਿਹਾ ਕਿ ਉਹ ਸਾਰੇ ਕੌਂਸਲਰ ਆ ਰਹੀਆਂ ਆਪਣੀਆਂ ਪਰੇਸ਼ਾਨੀਆਂ ਨੂੰ ਕਈ ਵਾਰ ਕਾਂਗਰਸ ਹਾਈਕਮਾਨ ਨੂੰ ਵੀ  ਇਸ ਬਾਰੇ ਜਾਣੂ ਕਰਵਾ ਚੁੱਕੇ ਹਨ ਪਰ ਕੌਂਸਲ ਪ੍ਰਧਾਨ ਰਾਣਾ ਦੀਆਂ ਕਾਂਗਰਸ ਕਾਰਜਕਾਰਨੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀਆਂ ਹੋਣ ਦੇ ਚੱਲਦੇ ਕਾਂਗਰਸ ਹਾਈ ਕਮਾਨ ਵੱਲੋਂ ਵੀ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾਂਦੀ ।ਉਨ੍ਹਾਂ ਕਿਹਾ ਕਿ ਅਸੀਂ ਸਾਰੇ ਕੌਂਸਲਰ ਸਾਬਕਾ ਬਲਾਕ ਪ੍ਰਧਾਨ ਰਵਿੰਦਰ ਸੱਭਰਵਾਲ ਫੀਲਾ ਦੇ ਨਾਲ ਹਨ ਅਤੇ ਅੱਗੋਂ ਵੀ ਰਵਿੰਦਰ ਸਭਰਵਾਲ ਫੀਨਾ ਵੱਲੋਂ ਜੋ ਵੀ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਉਨ੍ਹਾਂ ਦਾ ਸਾਥ ਦੇਣਗੇ ।
ਕੀ ਕਹਿਣਾ ਹੈ ਕੌਂਸਲ ਪ੍ਰਧਾਨ  
ਜਦੋਂ ਸਾਬਕਾ ਬਲਾਕ ਪ੍ਰਧਾਨ ਰਵਿੰਦਰ ਸੱਭਰਵਾਲ ਫੀਨਾ ਵਾਲਾ ਲਗਾਏ ਗਏ ਦੋਸ਼ਾਂ ਦਾ ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਲ ਰਾਣਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਅਤੇ ਝੂਠੇ ਹਨ ਉਨ੍ਹਾਂ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸ਼ਹਿਰ ਦੇ ਹਰ ਇੱਕ ਵਾਰਡ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਖ਼ੁਦ 22ਨੰਬਰ ਵਾਰਡ ਤੋਂ ਕੌਂਸਲਰ ਹਨ ਅਤੇ ਪਿਛਲੇ ਇਕ ਸਾਲ ਤੋਂ ਨਗਰ ਕੌਂਸਲ ਦੇ ਪ੍ਰਧਾਨ ਹਨ ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਆਪਣੇ ਬਾਈ ਨੰਬਰ ਵਾਰਡ ਵਿੱਚ ਇੱਕ ਰੁਪਏ ਦਾ ਵੀ ਕੰਮ ਨਹੀਂ ਕਰਵਾਇਆ ਹੈ ਜਦ ਕਿ ਬਾਕੀ ਸ਼ਹਿਰ ਦੇ ਬਾਈ ਵਾਰਡਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ।ਉਨ੍ਹਾਂ ਨੇ ਬਲਾਕ ਪ੍ਰਧਾਨ ਸੱਭਰਵਾਲ ਵਲੋਂ ਦਿੱਤੇ ਅਸਤੀਫੇ ਨੌਟੰਕੀ ਕਰਾਰ ਦਿੰਦਿਆਂ  ਕਿਹਾ ਕਿ ਬੀਤੇ ਦਿਨੀਂ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੀਆਂ ਸਾਰੀਆਂ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ ਅਤੇ ਇਕਾਈਆਂ ਲਈ ਨਵੀਆਂ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ।ਜਿਸ ਦੇ ਚੱਲਦਿਆਂ  ਬਲਾਕ ਪ੍ਰਧਾਨ ਸੱਭਰਵਾਲ ਵੱਲੋਂ ਦਿੱਤਾ ਗਿਆ ਅਸਤੀਫਾ ਕੋਈ ਮਾਅਨੇ ਨਹੀਂ ਰੱਖਦਾ ਕਿਉਂਕਿ ਕਾਂਗਰਸ ਹਾਈ ਕਮਾਂਡ ਵੱਲੋਂ ਇਕਾਈਆਂ ਭੰਗ ਕੀਤੇ ਜਾਣ ਬਲਾਕ ਕਾਂਗਰਸ ਪ੍ਰਧਾਨ ਦੀ ਆਪਣੀ ਟਰਮ  ਖ਼ਤਮ ਹੋ ਚੁੱਕੀ ਹੈ ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਸਾਬਕਾ ਬਲਾਕ ਪ੍ਰਧਾਨ ਅਸਤੀਫਾ ਦੇ ਦੀ ਡਰਾਮੇਬਾਜ਼ੀ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ ।