ਜਥੇਦਾਰ ਤੋਤਾ ਸਿੰਘ ਜੀ ਵਰਗੇ ਚੰਗੇ ਮਾਰਗ ਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ- ਸੁਖਬੀਰ ਸਿੰਘ ਬਾਦਲ

 ਸ਼੍ਰੋਮਣੀ ਅਕਾਲੀ ਦਲ ਨੂੰ ਪਿਆ ਨਾ ਪੂਰਾ ਹੋਣ ਵਾਲਾ ਘਾਟਾ ਜਥੇਦਾਰ ਤੋਤਾ ਸਿੰਘ ਦੀ ਅਚਾਨਕ ਮੌਤ ਹੋਣ ਕਾਰਨ  ਮੋਗਾ ਜ਼ਿਲ੍ਹੇ ਚ ਮਾਯੂਸੀ

 ਅਜੀਤਵਾਲ/ ਮੋਗਾ (ਬਲਵੀਰ ਸਿੰਘ ਬਾਠ) ਸ਼੍ਰੋਮਣੀ ਅਕਾਲੀ ਦਲ ਦੇ ਅਹਿਮ ਥੰਮ੍ਹ ਵਜੋਂ ਜਥੇਦਾਰ ਜੀ  ਦੀਆਂ ਨਿਭਾਈਆਂ ਅਹਿਮ ਜ਼ਿੰਮੇਵਾਰੀਆਂ ਜਿਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਚ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਵਾਲੇ ਜਥੇਦਾਰ ਤੋਤਾ ਸਿੰਘ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਜਿੱਥੇ ਪਰਿਵਾਰ ਨੂੰ ਵੱਡਾ ਦੁੱਖ ਅਤੇ  ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਜੋ ਹਮੇਸ਼ਾ ਹੀ  ਇੱਕ ਚੰਗੇ  ਮਾਰਗ ਦਰਸ਼ਕ ਦੀ ਕਮੀ ਮਹਿਸੂਸ ਕਰਵਾਉਂਦਾ ਰਹੇਗਾ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੋਤਾ ਸਿੰਘ ਜੀ ਦੇ ਪਰਿਵਾਰ ਨਾਲ ਮੁਲਾਕਾਤ  ਦੌਰਾਨ ਕੀਤਾ ਉਨ੍ਹਾਂ ਜਥੇਦਾਰ ਜੀ ਦੇ ਵਿਛੋੜੇ ਦਾ ਡੂੰਘਾ ਦੁੱਖ ਵੀ ਪ੍ਰਗਟਾਇਆ ਇਸ ਸਮੇਂ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਢਿਲੋਂ ਵੀ ਮੌਜੂਦ ਸਨ