ਯੂ.ਕੇ. ਪਹੁੰਚਣ 'ਤੇ ਰਾਹੁਲ ਗਾਂਧੀ ਦਾ ਕਾਂਗਰਸੀ ਵਰਕਰਾਂ ਵਲੋਂ ਨਿੱਘਾ ਸਵਾਗਤ

ਲੰਡਨ, 22 ਮਈ ( ਖਹਿਰਾ )-ਰਾਹੁਲ ਗਾਂਧੀ ਇੰਗਲੈਂਡ ਦੇ ਦੌਰੇ ਤੇ ਆਏ ਉਹ  ਕੈਂਬਿ੍ਜ਼ ਯੂਨੀਵਰਸਿਟੀ ਵਿਚ ਹੋ ਰਹੀ 'ਆਈਡੀਆਜ਼ ਫਾਰ ਇੰਡੀਆ' ਕਾਨਫਰੰਸ ਵਿਚ ਹਿੱਸਾ ਲੈਣ ਲਈ ਉਚੇਚੇ ਤੌਰ ਤੇ ਇਥੇ ਪਹੁੰਚੇ ਹਨ ।  ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ । ਇਸ ਤੋਂ ਬਾਅਦ ਲੰਡਨ ਵਿਚ ਹੋਈ ਅਹਿਮ ਮੀਟਿੰਗ ਵਿਚ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪਟਰੋਦਾ ਤੋਂ ਇਲਾਵਾ ਕਮਲਪ੍ਰੀਤ ਸਿੰਘ ਧਾਲੀਵਾਲ, ਗੁਰਮਿੰਦਰ ਕੌਰ ਰੰਧਾਵਾ, ਵੀਨੂੰ ਗੋਪਾਲ ਗੰਮਪਾ, ਸੁਧਾਕਰ ਗਾਊਡ, ਵਿਕਰਮ ਦੋਹਾਨ, ਸੂਜੋ ਡੈਨੀਅਲ, ਕਮਲ ਢੇਸੀ, ਆਸਰਾ ਸਮੇਤ ਕਈ ਆਗੂਆਂ ਨੇ ਹਿੱਸਾ ਲਿਆ । ਇਸ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨੇ ਵੀ ਲਾਈਵ ਕਾਨਫਰੰਸ ਰਾਹੀਂ ਹਿੱਸਾ ਲਿਆ । ਜਿਸ 'ਚ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਵੱਖ ਵੱਖ ਪਹਿਲੂਆਂ 'ਤੇ ਵਿਚਾਰਾਂ ਹੋਈਆਂ ਅਤੇ ਮੀਟਿੰਗ ਦੌਰਾਨ ਕਮਲਪ੍ਰੀਤ ਧਾਲੀਵਾਲ ਨੇ ਰਾਹੁਲ ਗਾਂਧੀ ਨੂੰ ਮੁੜ ਕਾਂਗਰਸ ਪ੍ਰਧਾਨ ਬਣਾਏ ਜਾਣ ਦੀ ਮੰਗ ਕੀਤੀ ਗਈ । ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੇ ਕਾਂਗਰਸੀ ਮਹਿਸੂਸ ਕਰਦੇ ਹਨ ਕਿ ਕਾਂਗਰਸ ਦੀ ਵਾਗਡੋਰ ਰਾਹੁਲ ਗਾਂਧੀ ਹੱਥ ਫੜਾਉਣੀ ਭਾਰਤ ਦੇਸ਼ ਦੇ ਵਿਕਾਸ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸਮੇਂ ਦੀ ਲੋੜ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਦੀ ਰਾਜਨੀਤੀ ਉੱਪਰ ਵਿਦੇਸ਼ਾਂ ਵਿੱਚ ਬੈਠੇ ਭਾਰਤੀ ਲੋਕ ਬਹੁਤ ਵੱਡਾ ਪ੍ਰਭਾਵ ਰੱਖਦੇ ਹਨ ।