ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜਗਰਾਓ/ਹਠੂਰ,28, ਮਈ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਜੋ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਕਰਵਾਉਣ ਵਿਚ ਇੱਕ ਮੋਹਰੀ ਸੰਸਥਾ ਹੈ।ਇਸੇ ਲੜੀ ਤਹਿਤ ਸਕੂਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306 ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਬਾਬਾ ਬੰਦਾ ਸਿੰਘ ਅੰਤਰਰਾਸ਼ਟਰੀ ਫਾਂਉਡੇਸ਼ਨ ਦੇ ਪ੍ਰਧਾਨ ਅਤੇ ਐਕਸ ਚੇਅਰਮੈਂਨ ਪੰਜਾਬ ਸਟੇਟ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਕੇ. ਕੇ. ਬਾਵਾ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਬਾਬਾ ਜੀ ਦੇ ਜੀਵਨ ਇਤਿਹਾਸ ਤੇ ਚਾਨਣਾ ਪਾਇਆ।ਉਹਨਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਅਤੇ ਸਿੰਘ ਸਜਾ ਕੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆ ਸੀ ਅਤੇ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ 27 ਮਈ 1710 ਨੂੰ ਕੀਤੀ ਅਤੇ 28 ਮਈ 1710 ਨੂੰ ਸਿੱਖ ਲੋਕਰਾਜ ਦੀ ਪਹਿਲੀ ਸੰਸਦ ਬੁਲਾਈ ਗਈ।ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਤੀਸ਼ ਕਾਲੜਾ ਅਤੇ ਸਕੂਲ ਪ੍ਰਿੰਸੀਪਲ ਮਿਿਸਜ਼ ਅਨੀਤਾ ਕੁਮਾਰੀ ਅਤੇ ਸਮੂਹ ਮੈਨੇਜਮੈਂਟ ਮੈਂਬਰਾ ਨੇ ਸਕੂਲ ਵਿਖੇ ਪਹੰੁਚੇ ਸ਼੍ਰੀ ਕੇ. ਕੇ.ਬਾਵਾ ਜੀ ਦਾ ਨਿੱਘਾ ਸਵਾਗਤ ਕੀਤਾ।ਸਕੂਲ ਚੇਅਰਮੈਨ ਸਤੀਸ਼ ਕਾਲੜਾ ਨੇ ਵੀ ਆਪਣੇ ਸੰਬੋਧਨ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਬਾਬਾ ਜੀ ਨੇ ਆਪਣੇ ਸਾਰਾ ਜੀਵਨ ਹੀ ਨੇਕੀ ਤੇ ਭਲਾਈ ਤੇ ਦੂਜਿਆਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਸੀ ਅਤੇ ਸਰਹੰਦ ਦੇ ਵਜੀਰ ਕੋਲੋਂ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਬਦਲਾ ਵੀ ਲਿਆ ਸੀ।ਇਸ ਮੌਕੇ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸਤੀਸ਼ ਕਾਲੜਾ, ਪ੍ਰਾਧਾਨ ਰਜਿੰਦਰ ਬਾਵਾ,ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ,ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ,ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ, ਡਾਇਰੈਕਟਰ ਰਾਜੀਵ ਸੱਗੜ ਗਗਨਦੀਪ ਬਾਵਾ ਅਤੇ ਪਵਨ ਗਰਗ ਪ੍ਰਧਾਨ ਅਗਰ ਨਗਰ ਸੁਸਾਇਟੀ ਨੇ ਵੀ ਬਾਬਾ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਂਟ ਕੀਤੇ।