ਸਰਕਾਰੀ ਵਿਭਾਗ ਜਿੰਮੇਵਾਰੀ ਨਾਲ ਆਪਣੇ ਕੇਸਾਂ ਦੀ ਪੈਰਵਾਈ ਕਰਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਨਾਲ ਸਬੰਧਿਤ ਕੋਰਟ ਕੇਸਾਂ ਦੀ ਤਿਮਾਹੀ ਮੀਟਿੰਗ

ਫਾਜ਼ਿਲਕਾ 1 ਜੂਨ 2022 (ਰਣਜੀਤ ਸਿੱਧਵਾਂ) :  ਡਿਪਟੀ ਕਮਿਸ਼ਨਰ ਸ੍ਰੀ. ਹਿਮਾਂਸ਼ੂ ਅਗਰਵਾਲ ਵੱਲੋਂ ਬੁੱਧਵਾਰ ਨੂੰ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਡਿਸਪਿਊਟ ਰੈਜ਼ੋਲਿਊਸ਼ਨ ਐਂਡ ਲਿਟੀਗੇਸ਼ਨ ਨਾਲ ਸਬੰਧਿਤ ਕੋਰਟ ਕੇਸਾਂ ਦੀ ਤਿਮਾਹੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਤੋਂ ਉਨ੍ਹਾਂ ਦੇ ਪੈਂਡਿੰਗ ਪਏ ਕੇਸਾਂ ਦੀ ਜਾਣਕਾਰੀ ਲਈ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐੱਸ.ਡੀ.ਐੱਮ ਰਵਿੰਦਰ ਸਿੰਘ ਅਰੋੜਾ ਅਤੇ ਜ਼ਿਲ੍ਹਾ ਅਟਾਰਨੀ ਫਾਜ਼ਿਲਕਾ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਦੇ ਕੋਰਟ ਕੇਸਾਂ ਦੀ ਸੂਚਨਾਂ ਅਤੇ ਕੇਸਾਂ ਦਾ ਜਵਾਬਦਾਵਾਂ ਦਾਖਲ ਸਮੇਂ ਸਿਰ ਹੋਇਆ ਹੈ ਜਾਂ ਨਹੀਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਕੋਰਟ ਕੇਸਾਂ ਸਬੰਧੀ ਵਿਭਾਗੀ ਅਧਿਕਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ ਤੇ ਮੁਸ਼ਕਲਾਂ ਦੇ ਹੱਲ ਵੀ ਦੱਸੇ। ਉਨ੍ਹਾਂ ਕੇਸਾਂ ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਖਾਸ ਕਰਕੇ ਜ਼ਿਲ੍ਹਾ ਪੱਧਰ ਦੀਆਂ ਅਦਾਲਤਾਂ ਵਿੱਚ ਲੰਬਿਤ ਪੁਰਾਣੇ ਕੇਸਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜਿੰਨਾਂ ਕੇਸਾਂ ਵਿੱਚ ਸਰਕਾਰ ਨੂੰ ਧਿਰ ਬਣਾਇਆ ਜਾਂਦਾ ਹੈ ਉਨ੍ਹਾਂ ਦੀ ਪੈਰਵਾਈ ਸਹੀ ਤਰੀਕੇ ਨਾਲ ਕੀਤੀ ਜਾਵੇ ਅਤੇ ਕੋਰਟ ਵਿੱਚ ਜਵਾਬ ਦਾਅਵੇ ਸਮੇਂ ਸਿਰ ਵੈਟ ਕਰਵਾ ਕੇ ਦਾਖਲ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਬਕਾਇਆ ਕੇਸਾਂ ਦੀ ਹਰ ਤਿਮਾਹੀ ਸਮੀਖਿਆ ਹੋਵੇਗੀ ਤਾਂ ਜੋ ਇੰਨਾਂ ਕੇਸਾਂ ਵਿੱਚ ਸਰਕਾਰ ਦਾ ਪੱਖ ਸਹੀ ਤਰੀਕੇ ਨਾਲ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਲਿਸੀ ਅਨੁਸਾਰ ਜ਼ਿਲ੍ਹਾ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ । ਜਿਸ ਵਿੱਚ ਡਿਪਟੀ ਕਮਿਸ਼ਨਰ, ਜ਼ਿਲ੍ਹਾ ਅਟਾਰਨੀ ਅਤੇ ਵਿਭਾਗਾਂ ਦੇ ਜ਼ਿਲ੍ਹਾ ਪੱਧਰੀ ਅਧਿਕਾਰੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਨੋਡਲ ਅਫ਼ਸਰ ਪੈਂਡਿੰਗ ਪਏ ਕੋਰਟ ਕੇਸਾਂ ਦੀ ਸੂਚਨਾ (ਰਿਪੋਰਟ) ਤਿਆਰ ਕਰਕੇ ਜ਼ਿਲ੍ਹਾ ਅਟਾਰਨੀ ਅਤੇ ਲਿਟੀਗੇਸ਼ਨ ਬ੍ਰਾਂਚ ਨੂੰ ਭੇਜੇ ਤਾਂ ਜੋ ਤੁਹਾਡੇ ਨਾਲ ਵਿਚਾਰ ਚਰਚਾ ਕਰਨ ਉਪਰੰਤ ਕੇਸ ਨਿਪਟਾਏ ਜਾ ਸਕਣ।