ਧਰਮਕੋਟ, 5 ਜੂਨ ( ਮਨੋਜ ਕੁਮਾਰ ਨਿੱਕੂ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦੀਆਂ ਹਦਾਇਤਾਂ ਅਨੁਸਾਰ ਥਾਣਾ ਧਰਮਕੋਟ ਪੁਲਿਸ ਵੱਲੋਂ ਡੀਐਸਪੀ ਮਨਜੀਤ ਸਿੰਘ ਢੇਸੀ ਅਤੇ ਐਸਐਚਓ ਜਸਵਰਿੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿਚ ਸਬ ਡਵੀਜ਼ਨ ਧਰਮਕੋਟ ਅਧੀਨ ਪੈਂਦੇ ਥਾਣਿਆਂ ਦੇ ਐੱਸਐੱਚਓਜ਼ ਅਤੇ ਚੌਂਕੀ ਇੰਚਾਰਜਾਂ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ। ਇਸ ਸਬੰਧੀ ਡੀਐੱਸਪੀ ਮਨਜੀਤ ਸਿੰਘ ਢੇਸੀ ਅਤੇ ਐਸਐਚਓ ਜਸਵਰਿੰਦਰ ਸਿੰਘ ਦੱਸਿਆ ਕਿ ਘੱਲੂਘਾਰੇ ਸਬੰਧੀ ਇਹ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਜੋ ਸਬ ਡਵੀਜ਼ਨਵਿਚ ਸ਼ਾਂਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਬ ਡਵੀਜ਼ਨ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਸ਼ੱਕੀ ਹਾਲਤ ਵਿਚ ਦਿਸਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਅਤੇ ਲੋਕਾਂ ਦਾ ਆਪਸੀ ਤਾਲਮੇਲ ਅਤਿ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਥਾਣਾ ਮਹਿਣਾ, ਕੋਟ ਈਸੇ ਖਾਂ ਅਤੇ ਫਤਿਹਗੜ੍ਹ ਪੰਜਤੂਰ ਤੋਂ ਇਲਾਵਾ ਵੱਖ-ਵੱਖ ਚੌਕੀਆਂ ਵਿਚ ਕੱਢਿਆ ਗਿਆ ਹੈ।