75ਵੇਂ ਦਿਨ ਵੀ ਦਿੱਤਾ ਥਾਣੇ ਮੂਹਰੇ ਧਰਨਾ ,ਮਾਤਾ ਦੀ ਭੁੱਖ ਹੜਤਾਲ 68ਵੇੰ ਦਿਨ 'ਚ ਪਹੁੰਚੀ 

ਗ੍ਰਿਫਤਾਰੀ ਤੱਕ ਸੰਘਰਸ਼ ਜਾਰੀ ਰਹੇਗਾ- ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ 

ਜਗਰਾਉਂ 5 ਜੂਨ ( ਮਨਜਿੰਦਰ ਗਿੱਲ ) ਸੰਗੀਨ ਧਰਾਵਾਂ ਦੇ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਤੱਕ ਸੰਘਰਸ਼ ਜਾਰੀ ਰਹੇਗਾ। ਇਹ ਵਿਚਾਰ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਸਕੱਤਰ ਮਾਸਟਰ ਜਸਦੇਵ ਸਿੰਘ ਲਲਤੋਂ ਨੇ 23 ਮਾਰਚ ਤੋਂ ਸਿਟੀ ਥਾਣੇ ਮੂਹਰੇ ਬੈਠੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਇਲਾਕੇ ਦੇ ਪਿੰਡਾਂ ਵਿੱਚ ਮੀਟਿੰਗ ਕਰਕੇ ਲੋਕਾਂ ਨੂੰ ‍ਲਾਮਬੰਦ ਕੀਤਾ ਜਾ ਰਿਹਾ  ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ, ਸੁੱਤੀ ਪਈ ਪੰਜਾਬ ਸਰਕਾਰ ਨੂੰ ਗੂੜ੍ਹੀ ਨੀਂਦ ਵਿੱਚੋਂ ਜਗਾਇਆ ਜਾ ਸਕੇ। ਇਸ ਸਮੇਂ ਆਗੂਆਂ ਨੇ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੀ ਚੁੱਪੀ ਨੂੰ ਵੀ ਗੰਭੀਰਤਾ ਨਾਲ ਲੈਣ ਦਾ ਸੱਦਾ ਦਿੱਤਾ। ਕੁੱਲ ਹਿੰਦ ਕਿਸਾਨ ਸਭਾ ਹਲਕਾ ਵਿਧਾਇਕ ਦੇ ਬਦਲੇ ਤੇਵਰਾਂ ਨੂੰ ਸਾਜਿਸ਼ ਕਰਾਰ ਦਿੱਤਾ ਅਤੇ ਆਮ ਲੋਕਾਂ ਨੂੰ ਸੁਚੇਤ ਵੀ ਕੀਤਾ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ ਨੇ ਦੱਸਿਆ ਕਿ 17 ਸਾਲ  ਪਿੰਡ ਰਸੂਲਪੁਰ ਦੀ ਗਰੀਬ ਮਾਂ-ਧੀ ਨੂੰ ਅੱਧੀ ਰਾਤ ਨੂੰ ਘਰੋਂ ਚੁੱਕ ਕੇ, ਥਾਣੇ 'ਚ ਨਜ਼ਾਇਜ਼ ਹਿਰਾਸਤ 'ਚ ਰੱਖ ਕੇ, ਨਾਲੇ ਕੁੱਟਿਆ-ਮਾਰਿਆ, ਨਾਲੇ ਬਿਜਲ਼ੀ ਦੇ ਝਟਕੇ ਲਗਾਏ ਗਏ। ਸਨ। ਥਾਣਾਮੁਖੀ ਨੇ ਆਪਣੇ ਅੱਤਿਆਚਾਰਾਂ ਦੀ ਘਟਨਾ ਨੂੰ ਛੁਪਾਉਣ ਲਈ ਹੀ ਪਰਿਵਾਰ ਨੂੰ ਹੀ ਝੂਠੇ ਕੇਸ ਵਿੱਚ ਫਸਾਇਆ ਗਿਆ ਸੀ ਜੋ ਕਰੀਬ 10 ਸਾਲਾਂ ਬਾਦ ਬਰੀ ਹੋਇਆ। ਉਨ੍ਹਾਂ ਕਿਹਾ ਕਿ ਅੱਤਿਆਚਾਰ ਦੀ ਸ਼ਿਕਾਰ ਕੁਲਵੰਤ ਕੌਰ ਦੀ ਮੌਤ ਤੋ ਬਾਦ ਦੋਸ਼ੀਆਂ ਤੇ ਸੰਗੀਨ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਸੰਗੀਨ ਧਾਰਾਵਾਂ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਦੋਸ਼ੀ ਥਾਣੇਦਾਰ ਅਤੇ ਸਰਪੰਚ ਬਿਨਾਂ ਕਿਸੇ ਜ਼ਮਾਨਤ ਜਾਂ ਅਰੈਸਟ ਵਰੰਟ ਦੇ ਖੁੱਲ੍ਹੇ ਘੁੰਮ ਰਹੇ ਹਨ। ਯੂਥ ਆਗੂ ਮਨੋਹਰ ਸਿੰਘ ਨੇ ਦੋਸ਼ ਲਗਾਇਆ ਕਿ ਪੁਲਿਸ ਅਧਿਕਾਰੀ ਦੋਸ਼ੀ ਦੀ ਹੈਸੀਅਤ ਦੇਖ ਕੇ ਹੀ ਕਾਨੂੰਨ ਨੂੰ ਅਪਲਾਈ ਕਰਦੇ ਹਨ। ਅੱਜ ਦੇ ਧਰਨੇ ਵਿੱਚ ਵਿਸੇਸ਼ਤੌਰ ਤੇ ਕਾਫਲ਼ਾ ਲੈ ਪਹੁੰਚੇ ਪਹੁੰਚੇ ਡਾ. ਗੁਰਮੇਲ ਸਿੰਘ ਕੁਲਾਰ ਅਤੇ ਪ੍ਰਧਾਨ ਗੁਰਿਦਆਲ ਸਿੰਘ ਤਲਵੰਡੀ ਨੇ ਕਿਹਾ ਪੀੜ੍ਹਤਾਂ ਨੂੰ ਹੁਣ ਤੱਕ ਇਨਸਾਫ਼ ਨਾਂ ਮਿਲਣਾ ਆਮ ਆਦਮੀ ਦੀ ਸਰਕਾਰ ਦੇ ਮੱਥੇ 'ਤੇ ਕਲੰਕ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤਿੱਖਾ ਕਰਕੇ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ।  ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਹੱਕ-ਸੱਚ ਤੇ ਇਨਸਾਫ਼ ਲਈ ਲੱਗਾ ਕਿਰਤੀ ਲੋਕਾਂ ਦਾ ਇਹ ਧਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੋਟਾਂ ਤੋਂ ਪਹਿਲਾਂ ਦੀ ਕਹਿਣੀ ਤੇ ਹੁਣ ਦੀ ਕਰਨੀ ਦੇ ਫਰਕ ਨੂੰ ਦਰਸਾ ਰਿਹਾ ਹੈ। ਪ੍ਰਧਾਨ ਤਲਵੰਡੀ ਨੇ ਭਗਵੰਤ ਮਾਨ ਤੋਂ ਇਨਸਾਫ਼ ਦੀ ਮੰਗ ਕੀਤੀ ਅਤੇ ਧਰਨਾਕਾਰੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ। ਇਸ ਸਮੇਂ ਬਲਜੀਤ ਸਿੰਘ ਸਬੱਦੀ, ਨੰਬਰਦਾਰ ਮਨਮੋਹਨ ਸਿੰਘ ਪੰਡੋਰੀ, ਹਰੀ ਸਿੰਘ ਗੁਰਚਰਨ ਸਿੰਘ ਬਾਬੇਕਾ, ਜਲੌਰ ਸਿੰਘ ਜਗਰੂਪ ਸਿੰਘ ਜੱਗਾ ਸਿੰਘ ਢਿਲੋਂ ਲੋਕ ਗਾਇਕ ਤਾਮ ਸਿੰਘ ਹਠੂਰ, ਤੇਜਾ ਸਿੰਘ ਸੋਹੀਆ, ਸੋਨੀ ਸਿੱਧਵਾਂ ਆਦਿ ਵੀ ਹਾਜ਼ਰ ਸਨ।