ਪੰਜਾਬ 'ਚ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ-ਘੁਬਾਇਆ

ਬਰਨਾਲਾ /ਮਹਿਲ ਕਲਾਂ 16 ਜੂਨ (ਗੁਰਸੇਵਕ ਸੋਹੀ )-ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਸਾਬਕਾ ਵਿਧਾਇਕ ਸ ਦਵਿੰਦਰ ਸਿੰਘ ਘੁਬਾਇਆ ਸਾਬਕਾ ਐਮ ਐਲ ਏ  ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ ਪਾਰਟੀ ਉਮੀਦਵਾਰ ਲਈ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆ ਕਿਹਾ ਕਿ ਜਿਸ ਪੰਜਾਬ ਦੀ ਅਮਨ ਸਾਂਤੀ ਲਈ ਕਾਂਗਰਸ ਪਾਰਟੀ ਦੇ ਆਗੂਆਂ ਨੇ ਆਪਣੇ ਪ੍ਰਾਂਣਾ ਦੀ ਅਹੂਤੀ ਦੇ ਦਿੱਤੀ ,ਅੱਜ ਉਸੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਚਲਦੀ ਸਰਕਾਰ ਨੇ ਤਿੰਨ ਮਹੀਨੇ ਵਿਚ ਫਿਰ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ ਕਿ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਸਾਬਕਾ ਵਿਧਾਇਕ ਘੁਬਾਇਆਨੇ ਕਿਹਾ ਕਿ ਜਿਸ ਪੰਜਾਬ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਕਰਨੀ ਹੈ, 'ਆਪ' ਦੇ ਆਗੂ ਉਸੇ ਪੁਲਿਸ ਕਰਮਚਾਰੀਆਂ ਤੇ ਅਫ਼ਸਰਾਂ 'ਤੇ ਕਿੰਤੂ ਕਰੀ ਜਾਂਦੇ ਹਨ | ਇਸ ਤੋਂ ਇਲਾਵਾ ਅਸਲ ਮੁੱਦਿਆਂ ਤੋਂ ਲੋਕਾਂ ਨੂੰ ਭਟਕਾਉਣ ਲਈ ਸਕਿਉਰਟੀਆਂ ਵਾਪਸ ਲੈ ਕੇ ਫੋਕੀ ਸ਼ੁਹਰਤ ਲਈ ਸੂਚੀਆਂ ਜਾਰੀ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਫ਼ੇਲ੍ਹ ਹੋ ਰਹੀ ਸਰਕਾਰ ਨੂੰ ਲੋਕਾਂ ਦੇ ਰੋਹ ਤੋਂ ਬਚਣ ਲਈ ਖ਼ੁਦ ਸੈਂਕੜੇ ਪੁਲਿਸ ਕਰਮਚਾਰੀਆਂ ਦੀ ਸਕਿਉਰਿਟੀ ਦੀ ਲੋੜ ਪੈ ਰਹੀ ਹੈ ਜੋ ਪਹਿਲਾ ਦੂਜੇ ਮੁੱਖ ਮੰਤਰੀਆਂ ਤੇ ਮੰਤਰੀਆਂ ਦੇ ਸਕਿਉਰਿਟੀ 'ਤੇ ਤੰਜ਼ ਕੱਸਦੇ ਸਨ |ਇਸ ਮੌਕੇ ਅਮਰਜੀਤ ਸਿੰਘ ਮਹਿਲ ਕਲਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੀਨੀਅਰ ਆਗੂ ਬਲਵੰਤ ਸਿੰਘ ਮਹਿਲ ਕਲਾਂ, ਅਵਤਾਰ ਸਿੰਘ ਕੁਰੜ, ਪਰਮਜੀਤ ਕੌਰ ਕੁਰੜ,ਭੋਲੀ ਕੋਰ ਕੁਰੜ, ਜਸਵਿੰਦਰ ਸਿੰਘ ਖਿਆਲੀ,ਬਲੋਰ ਸਿੰਘ ਬਲਵੰਤ ਸਿੰਘ ਆਦਿ ਹਾਜ਼ਰ ਸਨ।