ਅਨੁਸੂਚਿਤ ਜਾਤੀਆਂ ਕਮਿਸ਼ਨ ਪੁੱਜਾ ਧਰਨੇ 'ਚ ! ਅਫਸਰ ਦੋਸ਼ੀਆਂ ਦੀ ਗ੍ਰਿਫਤਾਰੀ ਤੋਂ ਨਾਬਰ !

ਧਰਨਾ 86ਵੇਂ ਦਿਨ 'ਚ ਤੇ ਭੁੱਖ ਹੜਤਾਲ 79ਵੇਂ ਦਿਨ ਵੀ ਰਹੀ ਜਾਰੀ !
ਜਗਰਾਉਂ 16ਜੂਨ ( ਗੁਰਕੀਰਤ ਜਗਰਾਉਂ ) ਪੰਜਾਬ ਪੁਲਿਸ ਥਾਣੇ 'ਚ ਅੱਤਿਆਚਾਰ ਕਰਕੇ ਮਾਰ ਮੁਕਾਈ ਨੇੜਲੇ ਪਿੰਡ ਰਸੂਲਪੁਰ ਦੀ ਨੌਜਵਾਨ ਲੜਕੀ ਕੁਲਵੰਤ ਕੌਰ ਸਬੰਧੀ ਦਰਜ ਕੀਤੇ ਮੁਕੱਦਮੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਤੱਤਕਾਲੀ ਥਾਣਾਮੁਖੀ ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਅਤੇ ਕੋਠੇ ਸ਼ੇਰਜੰਗ ਦੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਲਈ ਪੀੜ੍ਹਤ ਪਰਿਵਾਰ ਅਤੇ ਇਨਸਾਫ਼ਪਸੰਦ ਜੱਥੇਬੰਦੀਆਂ ਵਲੋਂ ਥਾਣਾ ਸਿਟੀ ਮੂਹਰੇ ਲਗਾਏ ਧਰਨੇ ਵਿਚ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪੁੱਜਾ ਹੈ। ਜ਼ਿਕਰਯੋਗ ਹੈ ਕਿ 23 ਮਾਰਚ ਤੋਂ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਇਹ ਧਰਨਾ ਅੱਜ 86ਵੇਂ ਦਿਨ ਵਿੱਚ ਤੇ ਮਿ੍ਤਕ ਕੁਲਵੰਤ ਕੌਰ ਦੀ ਮਾਤਾ ਵਲੋਂ ਰੱਖੀ ਭੁੱਖ ਹੜਤਾਲ ਅੱਜ 79ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਅਤੇ ਮੈਂਬਰ ਪ੍ਰਭਦਿਆਲ ਨੇ ਦੱਸਿਆ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕੁ ਗਰੀਬ ਪਰਿਵਾਰ ਇਨਸਾਫ਼ ਲਈ ਲੰਬੇ ਸਮੇਂ ਤੋਂ ਸ਼ੜਕ ਤੇ ਬੈਠਾ ਹੈ ਪਰ ਕੋਈ ਸੁਣਵਾਈ ਨਹੀਂਹ੍ਯੋ ਰਹੀ ਉਨ੍ਹਾਂ ਦੱਸਿਆ ਕਿ ਹੁਣ ਕਮਿਸ਼ਨ ਦੇ ਦਖਲ਼ ਤੋਂ ਡੀਜੀਪੀ ਨੇ ਮੁਕੱਦਮੇ ਦੀ ਤਫਤੀਸ਼ ਲਈ ਤਿੰਨ ਮੈਂਬਰੀ "ਸਿੱਟ" ਬਣਾਈ ਹੈ ਜੋ ਕਮਿਸ਼ਨ ਦੀ ਨਿਗਰਾਨੀ ਹੇਠ 30 ਦਿਨਾਂ ਵਿੱਚ ਅੰਤਮ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰੇਗੀ। ਉਨਾਂ ਮੌਕੇ ਤੇ ਹਾਜ਼ਰ ਸੀਟੂ ਆਗੂ ਸਾਬਕਾ ਵਿਧਾਇਕ ਤਰਸੇਨ ਜੋਧਾਂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਾਰੀ ਤੇ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਬਲਦੇਵ ਸਿੰਘ ਫੌਜ਼ੀ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਸਕੱਤਰ ਮਾਸਟਰ ਜਸਦੇਵ ਸਿੰਘ ਲਲਤੋਂ ਤੇ ਡਾਕਟਰ ਗੁਰਮੇਲ ਸਿੰਘ ਕੁਲਾਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਧਾਲੀਵਾਲ ਨੂੰ ਵਿਸਵਾਸ਼ ਦਿਵਾਇਆ ਕਿ ਕਮਿਸ਼ਨ ਗਰੀਬ ਪਰਿਵਾਰ ਦੇ ਹਿੱਤਾਂ ਦੀ ਲੜ੍ਹਾਈ ਜਰੂਰ ਲੜੇਗਾ ਅਤੇ ਨਿਆਂ ਦਿਵਾਏਗਾ। ਇਸ ਸਮੇਂ ਪ੍ਰਸਾਸ਼ਨ ਵਲੋਂ ਅੈਸ.ਪੀ.(ਅੈਚ) ਪ੍ਰਿਥੀਪਾਲ ਸਿੰਘ, ਡੀਅੈਸਪੀ ਦਲਜੀਤ ਸਿੰਘ ਵਿਰਕ, ਜਿਲ੍ਹਾ ਭਲਾਈ ਅਫਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਕਿਹੋ ਜਿਹਾ ਰਾਜ ਪ੍ਰਬੰਧ ਹੈ ਕਿ ਦਹਾਕਿਆਂ ਬੱਧੀ ਲੜ੍ਹਾਈ ਲੜ ਕੇ ਵੀ ਇਨਸਾਫ਼ ਨਹੀਂ ਮਿਲਦਾ ਏਥੇ? ਆਖਰ ਪੀੜ੍ਹਤ ਲੋਕ ਜਾਣ  ਕਿਥੇ?ਇਸ ਸਮੇਂ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਵੀ ਮੁਕੱਦਮੇ 'ਚ ਨਾਮਜ਼ਦ ਗੁਰਿੰਦਰ ਬੱਲ, ਰਾਜਵੀਰ ਤੇ ਹਰਜੀਤ ਸਰਪੰਚ ਨੂੰ ਤੁਰੰਤ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ। ਇੱਕ ਸਵਾਲ ਦੇ ਜਵਾਬ ਵਿੱਚ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਅੱਤਿਆਚਾਰ ਦੇ ਇਸ ਸਾਰੇ ਮਾਮਲੇ ਦੀ ਪੜਤਾਲ ਪਹਿਲਾਂ ਇੰਟੈਲੀਜ਼ੈਸ ਵਿਭਾਗ ਅਤੇ ਫਿਰ ਡੀਜੀਪੀ ਮਨੁੱਖੀ ਅਧਿਕਾਰ ਵਲੋਂ ਕੀਤੀ ਗਈ ਅਤੇ ਪੜਤਾਲੀਆ ਰਿਪੋਰਟਾਂ ਅਨੁਸਾਰ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਿੱਲੀ ਨੇ ਮੁਕੱਦਮਾ ਦਰਜ ਕਰਨ ਦੇ ਹੁਕਮ ਸੀਨੀਅਰ ਪੁਲਿਸ ਕਪਤਾਨ ਜਗਰਾਉਂ ਸੁਰਜੀਤ ਸਿੰਘ ਨੂੰ ਦਿੱਤੇ ਸਨ ਪਰ ਲੋਕਲ ਪੁਲਿਸ ਨੇ ਕਿਸੇ ਦਬਾਅ ਅਧੀਨ ਕਾਰਵਾਈ ਨਹੀਂ ਸੀ ਕੀਤੀ।
ਆਗੂਆਂ ਨੇ ਕਮਿਸ਼ਨ ਦੇ ਧਿਆਨ 'ਚ ਲਿਆਂਦਾ ਕਿ ਕਿਵੇਂ ਪੁਲਿਸ ਦੇ ਅੱਤਿਆਚਾਰ ਦਾ ਸ਼ਿਕਾਰ ਹੋ ਕੇ ਕੁਲਵੰਤ ਕੌਰ ਇਨਸਾਫ਼ ਮੰਗਦੀ-ਮੰਗਦੀ ਲੰਘੀ10 ਦਸੰਬਰ ਨੂੰ ਫੌਤ ਹੋ ਗਈ ਅਤੇ ਦੂਜੇ ਦਿਨ 11 ਦਸੰਬਰ 2021 ਨੂੰ ਦੋਸ਼ੀਆਂ ਖਿਲਾਫ਼ ਸੰਗੀਨ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਸੀ। ਅੱਜ ਦੇ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬਖਤੌਰ ਸਿੰਘ, ਦਸਮੇਸ਼ ਕਿਸਾਨ ਯੂਨੀਅਨ ਦੇ ਹਰੀ ਸਿੰਘ ਚਚਰਾੜੀ, ਅਜੈਬ ਸਿੰਘ, ਨਿਹੰਗ ਸਿੰਘ ਚੜ੍ਤ ਸਿੰਘ ਬਾਰਦੇਕੇ ਜੱਥੇਦਾਰ ਮੋਹਣ ਸਿੰਘ ਬੰਗੀਪੁਰਾ, ਅਵਤਾਰ ਸਿੰਘ ਠੇਕੇਦਾਰ ਨੇ ਵੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।