ਕਲਮਾਂ ਦੇ ਰੰਗ ਸਾਹਿਤ ਸਭਾ, ਫ਼ਰੀਦਕੋਟ (ਪੰਜਾਬ) ਵੱਲੋਂ ਰੂ-ਬ-ਰੂ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਮਿਤੀ 26 ਜੂਨ ਨੂੰ ਬਾਅਦ ਦੁਪਹਿਰ 02:00 ਵਜੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸਮਾਰੋਹ ਦੇ ਮੁੱਖ ਮਹਿਮਾਨ ਡਾ. ਕੰਵਲਦੀਪ ਸਿੰਘ (ਕਾਰਜਕਾਰੀ ਪ੍ਰਿੰਸੀਪਲ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ) ਅਤੇ ਵਿਸ਼ੇਸ਼ ਮਹਿਮਾਨ ਪ੍ਰਸਿੱਧ ਸਮਾਜ ਸੇਵੀ ਦਵਿੰਦਰ ਸਿੰਘ (ਮਾਸਟਰਜ਼ ਵਰਲਡ ਆਈਲੈਟਸ ਅਤੇ ਇਮੀਗ੍ਰੇਸ਼ਨ, ਫ਼ਰੀਦਕੋਟ) ਹੋਣਗੇ। ਇਸ ਤੋਂ ਇਲਾਵਾ ਪ੍ਰਸਿੱਧ ਚਿਤਰਕਾਰ ਤੇ ਲੇਖਕ ਪ੍ਰੀਤ ਭਗਵਾਨ ਦਾ ਰੂ-ਬ-ਰੂ ਕਰਵਾਇਆ ਜਾਵੇਗਾ। ਹਾਜਰ ਹੋਣ ਵਾਲੇ ਕਵੀ ਸਾਹਿਬਾਨ ਦਾ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ। ਮੰਚ ਸੰਚਾਲਕ ਦੀ ਭੂਮਿਕਾ ਸਭਾ ਦੇ ਮੀਤ ਪ੍ਰਧਾਨ ਜਸਵੀਰ ਫੀਰਾ ਨਿਭਾਉਣਗੇ। ਇਸ ਮੌਕੇ ਸਭਾ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।