ਜਗਰਾਉ 25 ਜੂਨ (ਅਮਿਤਖੰਨਾ)ਨਗਰ ਕੌਂਸਲ ਦੇ ਅਧੀਨ ਆਉਂਦੇ ਵਾਰਡ ਨੰਬਰ 11 ਚ ਬਣ ਰਹੀ ਸਡ਼ਕ ਦਾ ਕੌਂਸਲਰ ਸੁਖਦੇਵ ਕੌਰ ਧਾਲੀਵਾਲ ਦੇ ਪਤੀ ਸਾਬਕਾ ਕੌਂਸਲਰ ਡਾ ਇਕਬਾਲ ਸਿੰਘ ਧਾਲੀਵਾਲ ਵੱਲੋਂ ਜਾਇਜ਼ਾ ਲਿਆ ਗਿਆ ਇਸ ਮੌਕੇ ਵਾਰਡ ਵਾਸੀਆਂ ਨੇ ਡਾ ਇਕਬਾਲ ਸਿੰਘ ਧਾਲੀਵਾਲ ਦਾ ਸੜਕ ਬਣਾਉਣ ਤੇ ਮੂੰਹ ਮਿੱਠਾ ਕਰਵਾਇਆ ਤੇ ਧੰਨਵਾਦ ਕੀਤਾ ਇਸ ਮੌਕੇ ਡਾ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਾਰਡ ਨੰਬਰ 11 ਅਗਵਾੜ ਲੋਪੋ ਵਿਖੇ ਬਿੱਟੂ ਗਰੇਵਾਲ ਵਾਲੀ ਗਲੀ ਇੰਟਰਲਾਕ ਟਾਈਲਾਂ ਨਾਲ ਬਣਾਈ ਗਈ ਉਨ੍ਹਾਂ ਕਿਹਾ ਕਿ ਸਾਰੇ ਕੰਮ ਮੁਕੰਮਲ ਹੋ ਚੁੱਕੇ ਹਨ ਵਾੜਾਂ ਦੀਆਂ ਸਾਰੀਆਂ ਸੜਕਾਂ ਇੰਟਰਲਾਕ ਟਾਈਲਾਂ ਨਾਲ ਬਣ ਚੁੱਕੀਆਂ ਹਨ ਇਸ ਮੌਕੇ ਅਵਤਾਰ ਸਿੰਘ ਬੈਨੀਪਾਲ, ਸੁਰਜੀਤ ਸਿੰਘ ਗਰੇਵਾਲ, ਪ੍ਰਦੀਪ ਸਿੰਘ ਧਾਲੀਵਾਲ, ਗੁਰਦੀਪ ਸਿੰਘ ਗਰੇਵਾਲ, ਗੁਰਮੀਤ ਸਿੰਘ ਗਰੇਵਾਲ, ਕਰਨ ਸਿੰਘ ਬੈਨੀਪਾਲ ,ਸਰਬਜੀਤ ਸਿੰਘ ਸੇਖੋਂ, ਗੁਰਜੀਤ ਸਿੰਘ ਤੇ ਕਮਲ ਸਿੰਘ ਬੈਨੀਪਾਲ ਆਦਿ ਹਾਜ਼ਰ ਸਨ