ਲੋਕ ਸੇਵਾ ਸੋਸਾਇਟੀ ਵੱਲੋਂ 26ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

ਜਗਰਾਉ 26 ਜੂਨ (ਅਮਿਤਖੰਨਾ) ਸਵਰਗਵਾਸੀ ਸੁਸ਼ੀਲ ਜੈਨ ਪੁੱਤਰ ਸਵਰਗਵਾਸੀ ਦਿਆ ਚੰਦ ਜੈਨ ਸੁਤੰਤਰਤਾ ਸੈਨਾਨੀ ਦੀ ਯਾਦ ਵਿੱਚ ਅੱਜ ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ 26ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲੰਮਿਆਂ ਵਾਲਾ ਬਾਗ਼ ਡੀ ਏ ਵੀ ਕਾਲਜ ਜਗਰਾਓਂ ਵਿਖੇ ਲਗਾਇਆ ਗਿਆ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਮਨੋਹਰ ਸਿੰਘ ਟੱਕਰ ਅਤੇ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ ਨੇ ਦੱਸਿਆ ਕਿ ਕੈਂਪ ਵਿਚ ਰਾਜਿੰਦਰ ਜੈਨ ਦੇ ਪਰਿਵਾਰ ਦੇ ਸਹਿਯੋਗ ਨਾਲ ਲਗਾਏ ਕੈਂਪ ਦਾ ਉਦਘਾਟਨ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੇ ਪਤੀ ਪ੍ਰੋ: ਸੁਖਵਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕਰਦਿਆਂ ਜਿੱਥੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਉੱਥੇ ਜੈਨ ਪਰਿਵਾਰ ਦੀ ਵੀ ਤਾਰੀਫ ਕੀਤੀ ਜਿਹੜਾ ਆਪਣੇ ਬਜ਼ੁਰਗਾਂ ਦੀ ਯਾਦ ਵਿਚ ਲੋੜਵੰਦਾਂ ਦੀ ਮਦਦ ਲਈ ਕੈਂਪ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਸਮੇਂ ਵਿਚ ਇਲਾਜ ਕਰਵਾਉਣਾ ਆਮ ਪਰਿਵਾਰ ਦੇ ਵੱਸ ਤੋਂ ਬਹਾਰ ਹੁੰਦਾ ਜਾ ਰਿਹਾ ਹੈ ਅਜਿਹੇ ਵਿਚ ਇਹ ਸਮਾਜ ਸੇਵੀ ਸੰਸਥਾਵਾਂ ਜ਼ਰੂਰਤਮੰਦ ਪਰਿਵਾਰ ਲਈ ਮਸੀਹਾ ਬਣ ਕੇ ਉਨ੍ਹਾਂ ਦੀ ਮਦਦ ਕਰ ਰਹੀਆਂ ਹਨ। ਇਸ ਸਮੇਂ ਉੱਘੇ ਸਮਾਜ ਸੇਵੀ ਰਾਜਿੰਦਰ ਜੈਨ ਨੇ ਕਿਹਾ ਕਿ ਲੋਕ ਸੇਵਾ ਸੁਸਾਇਟੀ ਵੱਲੋਂ ਲੋੜਵੰਦਾਂ ਦੀ ਮਦਦ ਲਈ ਲਗਾਤਾਰ ਕੈਂਪ ਦੀ ਝੜੀ ਲਗਾਈ ਹੋਈ ਹੈ। ਕੈਂਪ ਵਿਚ ਸ਼ੰਕਰਾ ਹਸਪਤਾਲ ਦੇ ਡਾਕਟਰ ਰਮਿੰਦਰ ਕੌਰ, ਡਾ  ਰਵੀਨਾ, ਅੰਮਿ੍ਰਤਪਾਲ ਸਿੰਘ ਅਤੇ ਅਮਰਿੰਦਰ ਸਿੰਘ ਦੀ ਟੀਮ ਨੇ 163 ਮਰੀਜ਼ਾਂ ਦਾ ਚੈੱਕਅਪ ਕਰਦੇ 54 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ ਇਹ ਅਪਰੇਸ਼ਨ ਵਾਲੇ ਮਰੀਜ਼ ਅੱਜ ਹੀ ਹਾਸਪੀਟਲ ਭੇਜ ਦਿੱਤੇ ਗਏ। ਇਸ ਮੌਕੇ  ਸਿਵਲ ਹਸਪਤਾਲ ਜਗਰਾਓਂ ਦੇ ਕੁਲਦੀਪ ਸਿੰਘ, ਗੁਰਮੀਤ ਕੌਰ ਅਤੇ ਜਸਪਾਲ ਸਿੰਘ ਦੀ ਟੀਮ ਨੇ ਆਪ੍ਰੇਸ਼ਨ ਵਾਲੇ 54 ਮਰੀਜ਼ਾਂ ਦਾ ਕੋਰੋਨਾ ਟੈੱਸਟ ਵੀ ਕੀਤਾ। ਇਸ ਮੌਕੇ ਕੰਵਲ ਕੱਕੜ, ਲਾਕੇਸ਼ ਟੰਡਨ, ਪ੍ਰਵੀਨ ਜੈਨ, ਜਸਵੰਤ ਸਿੰਘ,  ਵਿਨੋਦ ਬਾਂਸਲ, ਪ੍ਰਵੀਨ ਮਿੱਤਲ, ਰਾਜਨ ਸਿੰਗਲਾ, ਨੀਰਜ ਮਿੱਤਲ, ਅਨਿਲ ਮਲਹੋਤਰਾ, ਪੀ ਆਰ ਓ ਮਨੋਜ ਗਰਗ, ਰਾਜਿੰਦਰ ਜੈਨ ਕਾਕਾ, ਮਿੰਟੂ ਮਲਹੋਤਰਾ, ਰਾਹੁਲ ਮਲਹੋਤਰਾ, ਆਰ ਕੇ ਗੋਇਲ, ਕੈਪਟਨ ਨਰੇਸ਼ ਵਰਮਾ, ਪ੍ਰੀਤਮ ਸਿੰਘ  ਅਖਾੜਾ, ਡਾ: ਮਨੀਸ਼ ਜੈਨ, ਹਰਸ਼ ਜੈਨ ਆਦਿ ਹਾਜ਼ਰ ਸਨ।