ਹੁਣ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ 

ਮਾਨਸਾ 27 ਜੂਨ (ਹਰਪਾਲ ਸਿੰਘ) ਅੰਮ੍ਰਿਤਸਰ ਪੁਲਿਸ ਨੂੰ ਬੀਤੇ ਸਾਲ ਹੋਏ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ਚ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਹਾਸਲ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਦਾ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸਨੂੰ ਮਾਨਸਾ ਅਦਾਲਤ ਚ ਪੇਸ਼ ਕੀਤਾ ਗਿਆ ਅਤੇ ਇਸਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆ ਤਹਿਤ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ ਗਿਆ।

 

ਜਾਣਕਾਰੀ ਮੁਤਾਬਕ ਉਸੇ ਵਕਤ ਮਾਨਸਾ ਦੀ ਅਦਾਲਤ ਚ ਅੰਮ੍ਰਿਤਸਰ ਪੁਲਿਸ ਪੁਹੰਚਦੀ ਹੈ ਅਤੇ ਉਨਾਂ ਵੱਲੋਂ ਮਾਨਸਾ ਅਦਾਲਤ ਤੋਂ ਬੀਤੇ ਸਾਲ ਹੋਏ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਮਾਮਲੇ ਚ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਮੰਗਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਅਦਾਲਤ ਵੱਲੋਂ ਅੰਮ੍ਰਿਤਸਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਹੁਣ ਅੰਮ੍ਰਿਤਸਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਨਾਲ ਲੈਕੇ ਅੰਮ੍ਰਿਤਸਰ ਪੁੱਜੇਗੀ ਜਿਥੇ ਜਾ ਕੇ ਉਸਦਾ ਪਹਿਲਾ ਮੈਡੀਕਲ ਕਰਵਾਇਆ ਜਾਵੇਗਾ ਅਤੇ ਫਿਰ ਉਸਨੂੰ ਅੰਮ੍ਰਿਤਸਰ ਅਦਾਲਤ ਚ ਪੇਸ਼ ਕੀਤਾ ਜਾਵੇਗਾ ਜਿਥੇ ਹੋ ਸਕਦਾ ਕਿ ਗੈਂਗਸਟਰ ਕੰਦੋਵਾਲੀਆ ਕੇਸ ਚ ਰਿਮਾਂਡ ਦੇ ਸਕਦੀ ਹੈ।

 

 

ਇਸ ਵੇਲੇ ਦੀ ਵੱਡੀ ਖਬਰ ਹੈ ਕਿ ਲਾਰੈਂਸ ਬਿਸ਼ਨੋਈ ਫਿਲਹਾਲ ਤਿਹਾੜ ਜੇਲ੍ਹ ਵਾਪਸ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਖਰੜ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦਾ ਪਹਿਲਾ 7 ਦਿਨ ਤੇ ਫਿਰ 5 ਦਿਨ ਦਾ ਰਿਮਾਂਡ ਲਿਆ ਗਿਆ ਹੈ ਅਤੇ ਉਸ ਪਾਸੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਪੁੱਛਗਿੱਛ ਕੀਤੀ ਗਈ ਸੀ ਜਿਸ ਚ ਲਾਰੈਂਸ ਬਿਸ਼ਨੋਈ ਨੇ ਵੱਡੇ ਖੁਲਾਸੇ ਕੀਤੇ ਸਨ।ਪਰ ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਬੀਤੀ ਸਾਲ 4 ਅਗਸਤ 2021 ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ ਚ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਮਾਮਲੇ ਚ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ ਹਾਸਲ ਕੀਤਾ ਗਿਆ ਹੈ।