ਜਗਰਾਉ 29 ਜੂਨ (ਅਮਿਤਖੰਨਾ)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚੋਂ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਨੇ ਇਸ ਸਾਲ ਵੀ ਆਪਣੀ ਚੜ੍ਹਤ ਬਰਕਰਾਰ ਰੱਖੀ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 220 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਮੁੱਚਾ ਨਤੀਜਾ ਬਹੁਤ ਸ਼ਾਨਦਾਰ ਰਿਹਾ 100 ਪ੍ਰਤੀਸ਼ਤ ਨਤੀਜੇ ਦੇ ਨਾਲ ਸਕੂਲ ਦੇ 5 ਵਿਦਿਆਰਥੀਆਂ ਨੇ ਬੋਰਡ ਵੱਲੋਂ ਜਾਰੀ ਕੀਤੀ ਗਈ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਪ੍ਰੀਆ ਨੇ 98.8% ਪਰਸੈਂਟ ਪਰਸੈਂਟ ਅੰਕਾਂ ਨਾਲ ਪੰਜਾਬ ਵਿੱਚੋਂ ਚੌਥਾ ਕਾਮਰਸ ਗਰੁੱਪ ਵਿੱਚੋਂ ਪੰਜਾਬ ਅਤੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਪ੍ਰਗਤੀ ਗੋਇਲ ਨੇ 98.6% ਅੰਕਾਂ ਨਾਲ ਪੰਜਾਬ ਵਿੱਚੋਂ ਪੰਜਵਾਂ ਕਾਮਰਸ ਗਰੁੱਪ ਵਿੱਚੋਂ ਪੰਜਾਬ ਅਤੇ ਜ਼ਿਲ੍ਹੇ ਵਿੱਚੋਂ ਤੀਜਾ ਹਰਮਨਪ੍ਰੀਤ ਕੌਰ ਨੇ 98.2% ਪਰਸੈਂਟ ਅੰਕਾਂ ਨਾਲ ਪੰਜਾਬ ਵਿੱਚੋਂ ਸੱਤਵਾਂ ਕਮਰਸ ਵਿੱਚੋਂ ਪੰਜਵਾਂ ਅਤੇ ਜ਼ਿਲ੍ਹੇ ਚੋਂ ਪੰਜਵਾਂ ਸਾਇੰਸ ਗਰੁੱਪ ਦੀ ਗੁਰਲੀਨ ਕੌਰ ਨੇ 98%ਅੰਕਾਂ ਨਾਲ ਪੰਜਾਬ ਵਿੱਚੋਂ ਅੱਠਵਾਂ ਸਾਇੰਸ ਗਰੁੱਪ ਵਿੱਚੋਂ ਪੰਜਾਬ ਵਿੱਚੋਂ ਸੱਤਵਾਂ ਅਤੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਸਿਮਰਨਦੀਪ ਕੌਰ ਨੇ 97.8%ਅੰਕਾਂ ਨਾਲ ਪੰਜਾਬ ਵਿੱਚੋਂ ਨੌਵਾਂ ਕਾਮਰਸ ਗਰੁੱਪ ਵਿੱਚੋਂ ਪੰਜਾਬ ਅਤੇ ਜ਼ਿਲ੍ਹੇ ਵਿਚੋਂ ਸੱਤਵਾਂ ਸਥਾਨ ਪ੍ਰਾਪਤ ਕੀਤਾ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਨੇ ਬਹੁਤ ਖੁਸ਼ ਹੁੰਦੇ ਹੋਏ ਦੱਸਿਆ ਕਿ 90 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ 20 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਉਪ ਪ੍ਰਧਾਨ ਕਾਂਤਾ ਸਿੰਗਲਾ ,ਸੈਕਟਰੀ ਮਹਾਂਵੀਰ ਜੈਨ, ਡਾਇਰੈਕਟਰ ਮੈਡਮ ਸ਼ਸ਼ੀ ਜੈਨ ਪ੍ਰਿੰਸੀਪਲ ਸੁਪਰੀਆ ਖੁਰਾਨਾ ਨੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੰਦੇ ਹੋਏ ਸੁਨਹਿਰੀ ਭਵਿੱਖ ਸੰਬੰਧੀ ਸ਼ੁਭਕਾਮਨਾਵਾਂ ਦਿੱਤੀਆਂ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਮਾਤਾ ਪਿਤਾ ਦੇ ਸਹਿਯੋਗ ਤੇ ਵਿਦਿਆਰਥੀਆਂ ਦੀ ਲਗਨ ਨੂੰ ਜਾਂਦਾ ਹੈ