You are here

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸਾਂ ਨੂੰ ਅਪੀਲ, ਹਫਤੇ ਦੇ ਅੰਦਰ ਜਮ੍ਹਾਂ ਕਰਵਾਈ ਜਾਵੇ ਆਪਣੀ ਫਾਈਲ

ਮ੍ਰਿਤਕਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਹੈ ਗ੍ਰਾਂਟ
ਮਿੱਥੇ ਸਮੇਂ ਤੋਂ ਬਾਅਦ ਕੋਈ ਕਲੇਮ ਨਹੀਂ ਦਿੱਤਾ ਜਾਵੇਗਾ - ਅਨੀਤਾ ਦਰਸ਼ੀ
ਲੁਧਿਆਣਾ, 30 ਜੂਨ (ਰਣਜੀਤ ਸਿੱਧਵਾਂ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਕੋਵਿਡ ਦੌਰਾਨ ਮ੍ਰਿਤਕਾਂ ਦੇ ਵਾਰਸਾਂ ਨੂੰ ਗ੍ਰਾਂਟ ਦਿੱਤੀ ਜਾ ਰਹੀ ਹੈ। ਸ੍ਰੀਮਤੀ ਦਰਸ਼ੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦੀ ਵੈਬਸਾਈਟ www.ludhiana.nic.in  'ਤੇ ਕੋਵਿਡ-19 ਦੌਰਾਨ ਮ੍ਰਿਤਕਾਂ ਦੇ ਨਾਮ ਅਤੇ ਪਤੇ ਸਬੰਧੀ ਸੂਚੀ ਮੌਜੂਦ ਹੈ ਜਿਸ ਵਿੱਚ ਮ੍ਰਿਤਕਾਂ ਦੇ ਵਾਰਸਾਂ ਦੀ ਲਿਸਟ ਵਿੱਚ ਅਧੂਰੇ ਪਤੇ/ਗਲਤ ਫੋਨ ਨੰਬਰ ਹੋਣ ਕਰਕੇ ਸੰਪਰਕ ਕਰਨ ਵਿੱਚ ਔਕੜਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਚੀ ਅਨੁਸਾਰ ਜੇਕਰ ਕਿਸੇ ਮ੍ਰਿਤਕ ਦਾ ਕੋਈ ਵਾਰਸ ਮੋਜੂਦ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਜਾਂ ਨੇੜੇ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਵਿਖੇ ਆਪਣੀ ਫਾਈਲ ਅੱਜ ਤੋਂ ਇੱਕ ਹਫਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾ ਸਕਦਾ ਹੈ। ਮਿੱਥੇ ਸਮੇਂ ਤੋਂ ਬਾਅਦ ਵਿੱਚ ਕੋਈ ਕਲੇਮ ਨਹੀਂ ਦਿੱਤਾ ਜਾਵੇਗਾ।