ਗੁਰਦੇਵ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਵੀ ਹੋਈ ਮਨੁੱਖਤਾ ਨੂੰ ਸਮਰਪਿਤ

ਮਾੜੀ ਮੁਸਤਫ਼ਾ 30 ਜੂਨ (ਮਨੋਜ ਕੁਮਾਰ ਨਿੱਕੂ) ਪ੍ਰੇਮੀ ਗੁਰਦੇਵ ਸਿੰਘ ਇੰਸਾਂ ਨੇ ਵੀ ਬਲਾਕ ਮਾੜੀ ਮੁਸਤਫ਼ਾ ਦੇ ਮਹਾਨ ਸਰੀਰਦਾਨੀਆਂ ਵਿੱਚ ਆਪਣਾ ਨਾਮ ਦਰਜ ਕਰਵਾਇਆ। ਅੱਜ ਦੇ ਘੋਰ ਕਲਯੁੱਗ ਵਿਚ ਜਿਥੇ ਕੋਈ ਆਪਣੇ ਸਰੀਰ ਦਾ ਇੱਕ ਵਾਲ ਤੱਕ ਨਹੀਂ ਦਿੰਦਾ ਉੱਥੇ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਗਏ ਮਾਨਵਤਾ ਭਲਾਈ ਦੇ 139 ਕਾਰਜਾਂ ਤਹਿਤ ਡੇਰਾ ਸ਼ਰਧਾਲੂ ਮਾਨਵਤਾ ਹਿੱਤ ਸੇਵਾ ਕਾਰਜਾਂ ਨੂੰ ਵੱਧ ਚੜ੍ਹ ਕੇ ਅੰਜਾਮ ਦੇ ਰਹੇ ਹਨ। ਉਸੇ ਦੀ ਹੀ ਮਿਸਾਲ ਅੱਜ ਬਲਾਕ ਮਾੜੀ ਮੁਸਤਫ਼ਾ ਜ਼ਿਲ੍ਹਾ ਮੋਗਾ ਦੇ ਪਿੰਡ ਮੱਲ ਕੇ ਵਿੱਚ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੇ ਪਰਿਵਾਰ ਨੇ ਡੇਰਾ ਸੱਚਾ ਸੌਦਾ ਦੀਆਂ ਸ਼ਿਕਸ਼ਾਵਾਂ ਤੇ ਚਲਦੇ ਹੋਏ। ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਿਕ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਦੀ ਅਚਾਨਕ ਮੌਤ ਹੋ ਗਈ ਸੀ, ਜਿਸ ਪਿੱਛੋਂ ਉਹਨਾਂ ਦੇ ਪੁੱਤਰ ਅਮਰ ਸਿੰਘ ਇੰਸਾਂ ਨੇ ਪੂਜਨੀਕ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਜੀ ਦੀ ਪ੍ਰੇਰਨਾ ਤੇ ਚਲਦਿਆਂ ਬਲਾਕ ਮਾੜੀ ਮੁਸਤਫ਼ਾ ਦੇ ਜਿੰਮੇਵਾਰਾਂ ਦੇ ਜਰੀਏ ਤੁਰੰਤ ਮੈਡੀਕਲ ਕਾਲਜ ਨਾਲ ਸੰਪਰਕ ਕਰਕੇ ਕਨੂੰਨੀ ਪ੍ਰਕਿਰਿਆ ਪੂਰੀ ਕਰਦੇ ਹੋਏ, ਅੱਜ ਸੈਕੜਿਆਂ ਦੀ ਗਿਣਤੀ ਵਿੱਚ ਸਾਧ ਸੰਗਤ ਤੇ ਰਿਸ਼ਤੇਦਾਰਾਂ ਦੀ ਹਾਜਰੀ ਵਿੱਚ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਰੋਹੀਖੰਡ ਕਾਲਜ ਬਰੇਲੀ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਵਾਸਤੇ ਦਾਨ ਕੀਤੀ ਗਈ। ਇਸ ਮੌਕੇ ਪਿੰਡ ਮਾੜੀ ਮੁਸਤਫ਼ਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਇਹ ਕਾਰਜ ਮਾਨਵਤਾ ਭਲਾਈ ਲਈ ਬਹੁੱਤ ਵੱਡਾ ਯੋਗਦਾਨ ਹੈ ਜਿਸ ਨਾਲ ਸਾਡੇ ਜੋ ਬੱਚੇ ਮੈਡੀਕਲ ਲਾਈਨ ਵਿੱਚ ਹਨ ਉਹਨਾਂ ਨੂੰ ਰਿਸਰਚ ਕਰਨ ਲਈ ਕੋਈ ਮੁਸ਼ਕਿਲ ਨਹੀਂ ਆਵੇਗੀ। ਕਿਉਂ ਕਿ ਮੈਡੀਕਲ ਖੋਜਾਂ ਲਈ ਮ੍ਰਿਤਕ ਸ਼ਰੀਰਦਾਨ ਕਰਨਾ ਬਹੁੱਤ ਵੱਡੀ ਮਾਨਵਤਾ ਦੀ ਸੇਵਾ ਹੈ। ਅੱਗੇ ਉਹਨਾਂ ਨੇ ਕਿਹਾ ਕਿ ਅੱਜ ਸ਼ਰੀਰ ਦਾਨੀ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਦੇ ਪਰਿਵਾਰ ਨੇ ਰੂੜੀਵਾਦੀ ਸੋਚ ਤੋਂ ਉਪਰ ਉਠਕੇ ਇਹ ਸੇਵਾ ਕਾਰਜ ਕੀਤਾ ਹੈ। ਅੱਜ ਇਸ ਮੌਕੇ ਬਲਾਕ ਮਾੜੀ ਮੁਸਤਫ਼ਾ ਦੇ ਜਿਮੇਵਾਰ 15 ਮੈਂਬਰ ਰਣਜੋਧ ਸਿੰਘ ਇੰਸਾਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਜੋ ਕਿ ਬਹੁੱਤ ਹੀ ਮਿਲਾਪੜੇ ਸੁਭਾਅ ਦੇ ਸਨ। ਉਹਨਾਂ ਨੇ ਆਪਣੀ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰਕੇ ਇਜ਼ਤ ਦੀ ਜ਼ਿੰਦਗੀ ਜਿਉਈ। ਜਦੋਂ ਵੀ ਉਹਨਾਂ ਕੋਲ ਘਰ ਜਾਂਦਾ ਤਾਂ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਜੀ ਚਾਹ-ਪਾਣੀ ਤਾਂ ਪੁੱਛਦੇ ਹੀ। ਅੱਜ ਇਸ ਭਲਾਈ ਕਾਰਜ ਦੀ ਸ਼ਲਾਘਾ ਹਰ ਨਗਰ ਵਾਸੀ ਕਰ ਰਿਹਾ ਹੈ। ਇਸ ਦੌਰਾਨ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੇ ਸਾਧ ਸੰਗਤ ਨੇ ਅਬੂਲੈਂਸ ਉੱਤੇ ਫੁੱਲਾਂ ਦੀ ਵਰਖਾ ਕੀਤੀ ਤੇ ਪਵਿੱਤਰ ਨਾਅਰਾ ਲਾਇਆ। ਇਸ ਮੌਕੇ ਪ੍ਰੇਮੀ ਗੁਰਦੇਵ ਸਿੰਘ ਇੰਸਾਂ ਦੇ ਗੁਰਮੇਲ ਸਿੰਘ ਪੁੱਤਰ, 25 ਮੈਂਬਰ ਮਿੱਠੂ ਸਿੰਘ, ਗੁਰਮੇਲ ਸਿੰਘ, ਬਲਾਕ ਭੰਗੀਦਾਸ ਪ੍ਰੇਮ ਸ਼ਰਮਾ, 15 ਮੈਂਬਰ ਸਵਰਨ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ, ਅਮਰਦੀਪ ਸਿੰਘ, ਕਰਮਜੀਤ ਸਿੰਘ, ਗ੍ਰੀਨ ਐਸ ਦੇ ਸੇਵਾਦਾਰ ਅਤੇ ਸਾਧ ਸੰਗਤ ਹਾਜ਼ਿਰ ਸੀ।