You are here

ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਬੱਸ ਅਤੇ ਟਰੱਕ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਤ ਅਤੇ 5 ਵਿਅਕਤੀ ਜ਼ਖ਼ਮੀ 

 ਵਾਰਸਾ ਦੇ ਆਉਣ ਤੇ ਸ਼ਨਾਖ਼ਤ ਕਰਨ ਉਪਰੰਤ ਉਨ੍ਹਾਂ ਵੱਲੋਂ ਬਿਆਨ ਦਰਜ ਕਰਵਾਏ ਜਾਣ ਤੋਂ ਬਾਅਦ ਹੀ ਮਹਿਲ ਕਲਾਂ ਪੁਲਸ ਵੱਲੋਂ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ.ਏਐੱਸਆਈ ਕਿਰਨਜੀਤ ਸਿੰਘ

ਮਹਿਲ ਕਲਾਂ, 2 ਜੁਲਾਈ- (ਡਾਕਟਰ ਸੁਖਵਿੰਦਰ ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਡਰੇਨ ਦੇ ਪੁਲ ਦੇ ਨਜ਼ਦੀਕ  ਅੱਜ ਸਵੇਰੇ  ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੋ ਦੁਖਦਾਈ ਭਰਿਆ ਸਮਾਚਾਰ ਮਿਲਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਕੰਪਨੀ ਦੀ ਬੱਸ ਜੈਪੁਰ ਤੋਂ ਲੁਧਿਆਣਾ ਜਾ ਰਹੀ ਸੀ, ਜਿਸ ਦੇ ਵਿੱਚ 35 ਦੇ ਕਰੀਬ ਸਵਾਰੀਆਂ ਮੌਜੂਦ ਸਨ। ਜਦੋਂ ਇਹ ਬੱਸ  ਸਵੇਰੇ 6 ਵਜੇ ਦੇ ਕਰੀਬ  ਪਿੰਡ ਨਿਹਾਲੂਵਾਲ  ਤੋਂ ਅੱਗੇ  ਡਰੇਨ ਦੇ ਪੁਲ ਕੋਲ ਪਹੁੰਚੀ ਤਾਂ  ਰਾਏਕੋਟ ਵਾਲੇ ਪਾਸਿਓਂ ਆ ਰਹੇ ਟਰੱਕ ਨਾਲ ਟਕਰਾ ਗਈ । ਟੱਕਰ ਇੰਨੀ ਭਿਆਨਕ ਸੀ ਕਿ ਬੱਸ ਅਤੇ ਟਰੱਕ ਦਾ ਮੂਹਰਲਾ ਹਿੱਸਾ ਬੁਰੀ ਤਰ੍ਹਾਂ ਤਬਾਹ ਹੋ ਗਿਆ। ਇਸ ਮੌਕੇ ਘਟਨਾ ਦਾ ਪਤਾ ਚਲਦਿਆਂ ਹੀ ਪੁਲੀਸ ਥਾਣਾ ਮਹਿਲ ਕਲਾਂ ਦੇ ਸਬ ਇੰਸਪੈਕਟਰ ਸੱਤਪਾਲ ਸਿੰਘ ਏ ਐੱਸ ਆਈ ਕਰਨਜੀਤ ਸਿੰਘ ਆਪਣੀ ਪੁਲਸ ਪਾਰਟੀ ਨਾਲ ਘਟਨਾ ਸਥਾਨ ਤੇ ਪਹੁੰਚੇ ।ਇਸ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਆਲੇ ਦੁਆਲੇ ਦੇ ਲੋਕਾਂ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਵਿਅਕਤੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ ਜਿਸ ਵਿਚ ਇਕ ਵਿਅਕਤੀ ਦੀ ਮੌਤ ਅਤੇ ਪੰਜ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਪਤਾ ਲੱਗਿਆ ਹੈ  । ਉਨ੍ਹਾਂ ਕਿਹਾ ਕਿ ਇਲਾਜ ਲਈ 108 ਐਂਬੂਲੈਂਸ ਰਾਹੀਂ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਵਿਖੇ ਪਹੁੰਚਾਇਆ । ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਬਰਨਾਲਾ ਅਤੇ ਹੋਰ ਵੱਖ ਵੱਖ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ  । ਇਸ ਮੌਕੇ ਪੁਲਸ ਥਾਣਾ ਮਹਿਲ ਕਲਾਂ ਦੇ ਏ ਐੱਸ ਆਈ ਕਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਇਹ ਅੱਜ ਸਵੇਰੇ 6 ਵਜੇ  ਦੇ ਕਰੀਬ ਰਾਜਸਥਾਨ  ਦੀ ਇੱਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਇਕ ਬੱਸ ਡਰਾਈਵਰ ਦੀ ਮੌਤ ਹੋਈ ਅਤੇ ਪੰਜ ਵਿਅਕਤੀਆਂ ਦੇ ਜ਼ਖ਼ਮੀ ਜ਼ਖ਼ਮੀ ਹੋ ਗਏ ਸਨ ਉਨ੍ਹਾਂ ਕਿਹਾ ਕਿ ਸੜਕ ਹਾਦਸੇ ਵਿੱਚ ਮ੍ਰਿਤਕ ਡਰਾਈਵਰ  ਅਤੇ ਜ਼ਖ਼ਮੀ ਵਿਅਕਤੀਆਂ ਦੀ ਅਜੇ ਤਕ ਪਹਿਚਾਣ  ਨਹੀਂ ਹੋ ਸਕੀ ਉਨ੍ਹਾਂ ਕਿਹਾ ਕਿ ਮਿ੍ਤਕ ਡਰਾਈਵਰ ਅਤੇ ਜ਼ਖ਼ਮੀ ਵਿਅਕਤੀਆਂ ਦੇ ਵਾਰਸਾ ਵਲੋਂ ਸਨਾਖਤ ਕਰਨ ਉਪਰੰਤ ਤੇ ਉਨ੍ਹਾਂ ਵੱਲੋਂ ਬਿਆਨ ਦਰਜ ਕਰਵਾਏ ਜਾਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ