ਪੁਲਿਸ ਜ਼ੁਲਮਾਂ ਖਿਲਾਫ਼ 103ਵੇਂ ਦਿਨ ਵੀ ਮੋਰਚਾ ਰਿਹਾ ਜਾਰੀ!

10 ਜੁਲਾਈ ਦੀ ਸਾਂਝੀ ਮੀਟਿੰਗ ਹੋਵੇਗਾ ਅੰਦੋਲਨ ਦਾ ਅੈਲ਼ਾਨ  

ਜਗਰਾਉਂ 3 ਜੁਲਾਈ (   ਗੁਰਕੀਰਤ ਜਗਰਾਉਂ  )  ਪੰਜਾਬ ਪੁਲਿਸ ਦੇ ਅਣਮਨੁੱਖੀ ਤਸੀਹਿਆਂ ਤੇ ਅੱਤਿਆਚਾਰਾਂ ਖਿਲਾਫ਼ ਜਨਤਕ ਜੱਥੇਬੰਦੀਆਂ ਵਲੋਂ 23 ਮਾਰਚ ਤੋਂ ਥਾਣਾ ਸਿਟੀ ਮੂਹਰੇ ਲਗਾਇਆ ਮੋਰਚਾ ਅੱਜ 103ਵੇਂ ਦਿਨ ਵੀ ਜਾਰੀ ਰਿਹਾ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਜਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜ਼ਿ.) ਪੰਜਾਬ ਦੇ ਇਕਾਈ ਪ੍ਰਧਾਨ ਡਾ. ਗੁਰਮੇਲ ਸਿੰਘ ਕੁਲਾਰ, ਕਿਸਾਨ ਸਭਾ ਦੇ ਅਾਗੂ ਨਿਰਮਲ ਸਿੰਘ ਧਾਲੀਵਾਲ, ਕੇਕੇਯੂ(ਯੂਥ ਵਿੰਗ) ਜਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ, ਬੀਕੇਯੂ(ਡਕੌਂਦਾ) ਦੇ ਆਗੂ ਕੁੰਡਾ ਸਿੰਘ ਕਾਂਉਂਕੇ, ਰਾਮਤੀਰਥ ਸਿੰਘ ਲੀਲ੍ਹਾ ਤੇ ਜੱਗਾ ਸਿੰਘ ਢਿੱਲੋਂ ਨੇ ਕਿਹਾ ਕਿ ਇਲਾਕੇ ਦੇ ਕਿਰਤੀ ਲੋਕ ਮੋਰਚੇ ਦੀ ਜਿੱਤ ਲਈ ਦ੍ਰਿੜ ਹਨ ਅਤੇ ਹਰ ਹਾਲ਼ਤ ਗਰੀਬ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਜਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਭਗਵੰਤ ਮਾਨ ਦੇ ਬੋਲੇ ਕੰਨਾਂ ਨੂੰ ਖੋਲਣ ਲਈ ਅੱਜ 103 ਦਿਨ ਪੂਰੇ ਹੋਣ ਤੋਂ ਬਾਦ ਇੱਕ ਵੱਡਾ ਰੋਸ-ਪ੍ਰਦਰਸ਼ਨ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਆਉਣ ਵਾਲੀ 10 ਜੁਲਾਈ ਨੂੰ ਬੁਲਾਈ ਸਾਂਝੀ ਮੀਟਿੰਗ 'ਚ ਅੰਦੋਲਨ ਦਾ ਅੈਲ਼ਾਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਦੇ ਪਿੰਡਾਂ ਵਿੱਚ ਲੋਕਾਂ ਲਾਮਬੰਦ ਕਰਨ ਲਈ ਅਤੇ ਜਿੱਤ ਯਕੀਨੀ ਬਣਾਉਣ ਲਈ ਭਾਵੇਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਪਰ ਫਿਰ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਟੀਮਾਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਵਿੱਚ ਪੁਲਿਸ ਅੱਤਿਆਚਾਰਾਂ ਦੇ ਮਾਮਲਿਆਂ ਪ੍ਰਤੀ ਨਵੀਂ ਬਣੀ ਭਗਵੰਤ ਮਾਨ ਦੀ "ਆਪ" ਸਰਕਾਰ ਖਿਲਾਫ਼ ਰੋਹ ਵਧ ਰਿਹਾ ਹੈ। ਇਸ ਸਮੇਂ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਇਕਾਈ ਪ੍ਰਧਾਨ ਡਾ. ਗੁਰਮੇਲ ਸਿੰਘ ਕੁਲ਼ਾਰ, ਹਰੀ ਸਿੰਘ ਚਚਰਾੜੀ ਤੇ ਅੰਗਰੇਜ਼ ਸਿੰਘ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜੀ, ਨਿਹੰਗ ਸਿੰਘ ਜੱਥੇਦਾਰ ਚੜ੍ਤ ਸਿੰਘ ਗਗੜਾ, ਠੇਕੇਦਾਰ ਅਵਤਾਰ ਸਿੰਘ ਜਗਰਾਉਂ, ਬਲਵਿੰਦਰ ਸਿੰਘ ਬਾਰਦੇਕੇ, ਪੇਂਡੂ ਮਜ਼ਦੂਰ ਯੂਨੀਅਨ ਆਗੂ ਬਖਤਾਵਰ ਸਿੰਘ ਜਗਰਾਉਂ  ਨੇ ਵੀ ਪੁਲਿਸ ਅੱਤਿਆਚਾਰਾਂ ਦੇ ਲੰਬਤ ਪਏ ਸੰਗੀਨ ਮਾਮਲਿਆਂ 'ਚ ਲੋਕਾਂ ਨੂੰ ਨਿਆਂ ਦੇਣ ਦੀ ਮੰਗ ਕੀਤੀ। ਮਹਿਲਾ ਅਾਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਵੀ ਪੁਲਿਸ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਵਤੀਰੇ ਦੀ ਨਿਖੇਧੀ ਕੀਤੀ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਜਿੰਦਰ ਸਿੰਘ ਮਾਣੂੰਕੇ ਤੇ ਬਲਦੇਵ ਸਿੰਘ ਮਾਣੂੰਕੇ, ਗੁਰਚਰਨ ਸਿੰਘ ਬਾਬੇਕਾ ਆਦਿ ਵੀ ਹਾਜ਼ਰ ਸਨ।