ਜਥੇਬੰਦੀ ਦੀਆਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਤਿੰਨ ਨਵੇਂ ਮੈਂਬਰ ਹੋਏ ਭਰਤੀ
ਮਹਿਲ ਕਲਾਂ 05 ਜੁਲਾਈ (ਗੁਰਸੇਵਕ ਸੋਹੀ /ਸੁਖਵਿੰਦਰ ਬਾਪਲਾ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੇ ਬਲਾਕ ਮਹਿਲਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਡਾ ਸੁਰਜੀਤ ਸਿੰਘ ਛਾਪਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ ।ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾ ਮੀਡੀਆ ਇੰਚਾਰਜ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਕੇਸਰ ਖਾਨ ਮਲਿਕ ਵਿਸੇਸ਼ ਤੌਰ ਤੇ ਹਾਜ਼ਰ ਹੋਏ । ਮੀਟਿੰਗ ਵਿੱਚ ਹਾਜ਼ਰ ਡਾਕਟਰ ਸਾਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਮੀਡੀਆ ਇੰਚਾਰਜ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਆਪਣੇ ਡਾ ਸਾਥੀਆਂ ਦੀਆਂ ਕਲੀਨਿਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨਾਲ ਚੱਲ ਰਹੀ ਹੁਣ ਤਕ ਦੀ ਗੱਲਬਾਤ ਦਾ ਵਿਸਥਾਰਪੂਰਵਕ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਨਾਲ ਪਿਛਲੇ ਸਮੇਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਵਿੱਚ ਉਨ੍ਹਾਂ ਨੇ ਵਿਸਵਾਸ ਦੁਆਇਆ ਹੈ ਕਿ ਤੁਹਾਡਾ ਮਸਲਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜਲਦੀ ਹੀ ਮੀਟਿੰਗ ਕਰਨ ਜਾ ਰਹੇ ਹਾਂ, ਜਿਸ ਵਿੱਚ ਪੰਜਾਬ ਵਿੱਚ 1962 ਤੋਂ ਬੰਦ ਪਈ ਰਜਿਸਟ੍ਰੇਸ਼ਨ ਖੋਲ੍ਹਣ ਦੀ ਮੰਗ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਵਸਦੇ ਸਵਾ ਲੱਖ ਦੇ ਕਰੀਬ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਬਾਹਰਲੇ ਸੂਬਿਆਂ ਦੀ ਤਰ੍ਹਾਂ ਰਜਿਸਟਰਡ ਕਰ ਕੇ ਕੰਮ ਕਰਨ ਦੀ ਮਾਨਤਾ ਦੀ ਮੰਗ ਕੀਤੀ ਜਾਵੇਗੀ । ਜ਼ਿਲ੍ਹਾ ਪ੍ਰਧਾਨ ਡਾਕਟਰ ਕੇਸਰ ਮਲਿਕ ਨੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਨੂੰ ਵਿਸਥਾਰਪੂਰਵਕ ਸਾਂਝਾ ਕੀਤਾ । ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਆਪਣੇ ਡਾ ਸਾਥੀਆਂ ਨਾਲ ਡਟ ਕੇ ਖੜੀ ਹੈ । ਬਲਾਕ ਪ੍ਰਧਾਨ ਡਾ ਸੁਰਜੀਤ ਸਿੰਘ ਛਾਪਾ ਨੇ ਕਿਹਾ ਕਿ ਸਾਨੂੰ ਆਪਸੀ ਮੱਤਭੇਦ ਭੁਲਾ ਕੇ ਜਥੇਬੰਦੀ ਲਈ ਨਿਰੰਤਰ ਕੰਮ ਕਰਦੇ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਰੇ ਸੂਝਵਾਨ ਡਾਕਟਰ ਸਾਹਿਬਾਨ ਜਥੇਬੰਦੀ ਨੂੰ ਆਪਣਾ ਬਣਦਾ ਵਿਸੇਸ ਸਹਿਯੋਗ ਦੇਣ । ਜਥੇਬੰਦੀ ਦੀਆਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਤਿੰਨ ਹੋਰ ਮੈਂਬਰਾਂ ਨੂੰ ਜਥੇਬੰਦੀ ਦੀ ਮੈਂਬਰਸ਼ਿਪ ਪ੍ਰਾਪਤ ਕਰਨ ਤੇ ਬਲਾਕ ਪ੍ਰਧਾਨ ਨੇ ਉਨ੍ਹਾਂ ਨੂੰ ਜਥੇਬੰਦੀ ਵਿਚ ਆਉਣ ਲਈ ਜੀ ਆਇਆਂ ਕਿਹਾ । ਹਾਜਰ ਬਲਾਕ ਆਗੂਆਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ । ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ ਗਗਨਦੀਪ ਸ਼ਰਮਾ, ਡਾ ਪਰਮੇਸ਼ਰ ਸਿੰਘ ਮੌਰੀਆ,ਡਾ ਸੁਖਵਿੰਦਰ ਸਿੰਘ , ਡਾ ਪਰਮਿੰਦਰ ਕੁਮਾਰ,ਡਾ ਸੇਰ ਸਿੰਘ ਰਵੀ ਵਜੀਦਕੇ ,ਡਾ ਜਸਬੀਰ ਸਿੰਘ ਜੱਸੀ ,ਬਲਦੇਵ ਸਿੰਘ ਲੋਹਗਡ਼,ਡਾ ਅਮਨਦੀਪ ਸਿੰਘ,ਡਾ ਸੁਖਪਾਲ ਸਿੰਘ,ਡਾ ਨਾਹਰ ਸਿੰਘ, ਡਾ ਮਨਤੋਸ਼ ਜਿੰਦਲ ਆਦਿ ਹਾਜ਼ਰ ਸਨ।