ਸਰਾਭਾ ਵਿਖੇ ਪੰਥਕ ਇਕੱਠ 15 ਜੁਲਾਈ ਨੂੰ ਹੋਵੇਗਾ

ਮੁੱਲਾਂਪੁਰ ਦਾਖਾ, 12 ਜੁਲਾਈ  ( ਸਤਵਿੰਦਰ  ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 142ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ 'ਚ ਅੱਜ ਸਹਿਯੋਗ ਦੇਣ ਲਈ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ ਬਾਬਾ ਬੁੱਢਾ ਦਲ 96 ਕਰੋੜੀ ਜ਼ਿਲ੍ਹਾ ਲੁਧਿਆਣਾ ਦੇ ਜੱਥੇਦਾਰ ਬਾਬਾ ਬਖ਼ਸ਼ੀਸ਼ ਸਿੰਘ ਮੁੱਲਾਂਪੁਰ,ਜਥੇਦਾਰ ਨਿਹਾਲ ਸਿੰਘ ਮਡਿਆਣੀ,ਜਰਨੈਲ ਸਿੰਘ ਮੁੱਲਾਂਪੁਰ, ਅਮਰ ਸਿੰਘ ਮੁਲਾਂਪੁਰ, ਬਲਵੀਰ ਸਿੰਘ ਨੂਰਪੁਰ,ਢਾਡੀ ਮਨਜੀਤ ਕੌਰ ਦਾਖਾ,ਕੇਵਲ ਸਿੰਘ ਮੁੱਲਾਂਪੁਰ,ਬੀਬੀ ਪਰਮਜੀਤ ਕੌਰ ਖਾਲਸਾ ਹੰਬੜਾਂ     ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਜਿਹੜੀ ਆਮ ਪਾਰਟੀ ਦੇ ਲੀਡਰ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਰੰਗਲਾ ਬਣਾਉਣ ਦੇ ਦਾਅਵੇ ਕਰਦੇ ਸੀ ਅੱਜ ਉਹ ਪੂਰੇ ਪੰਜਾਬ ਨੂੰ ਚਾਰੇ ਪਾਸਿਓਂ ਲੁੱਟਣ ਦੀ ਨੀਅਤ ਨਾਲ ਟੁੱਟ ਕੇ ਪੈ ਗਏ। ਜਿਸ ਪਾਰਟੀ ਦੇ ਦਿੱਲੀ ਵਾਲੇ ਆਕਾ ਹਰ ਰੋਜ਼ ਨਵਾਂ ਕਾਰਨਾਮਾ ਦਰਜ ਕਰਦੇ ਹਨ ਪਰ ਪੰਜਾਬ ਦੇ ਭੋਲੇ ਲੋਕ ਹਾਲੇ ਵੀ ਆਪ ਪਾਰਟੀ ਤੋਂ ਬਦਲਾਅ ਦੀ ਆਸ ਲਾਈ ਬੈਠੇ ਹਨ ।ਜਿਸ ਸ. ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਲੋਕਾਂ ਨੇ ਪਹਿਲਾਂ ਸੰਗਰੂਰ ਲੋਕ ਸਭਾ ਤੋਂ ਵੱਡੇ ਬਹੁਮਤ ਨਾਲ ਜਿਤਾ ਕੇ ਭੇਜਿਆ ਸੀ ਅਤੇ ਹੁਣ ਵਿਧਾਨ ਸਭਾ 'ਚ ਸਭ ਤੋਂ ਵੱਧ ਐਮ ਐਲ ਏ ਜਿਤਾਕੇ ਭੇਜੇ ਅਤੇ ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾਇਆ ।ਜਦ ਕਿ ਪੰਜਾਬ ਦੀ ਬਦਕਿਸਮਤੀ ਜੋ ਵੀ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਦਾ ਹੈ  ਉਹ ਪੰਜਾਬ ਦੀਆਂ ਹੱਕੀ ਮੰਗਾਂ ਵੱਲ ਪਿੱਠ ਕਰਕੇ ਬੈਠ ਜਾਂਦੇ ਹਨ । ਜਦ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਖ ਕੌਮ ਨਾਲ ਵੱਡੇ ਵਾਅਦੇ ਕੀਤੇ ਸੀ ਕਿ ਪਰ ਹੁਣ ਉਹ ਸਭ ਭੁੱਲ ਭੁਲਾ ਕੇ ਸ. ਭਗਵੰਤ ਸਿੰਘ ਮਾਨ ਨੂੰ ਚਾਰੇ ਖੁੰਜੇ ਚਿੱਤ ਕਰਨ ਲਈ ਆਪਣੇ ਖਾਸ ਬੰਦਿਆਂ ਨੂੰ ਉੱਚੇ ਅਹੁਦੇ ਤੇ ਬਿਠਾ ਰਹੇ ਨੇ। ਪਰ ਆਮ ਆਦਮੀ ਪੰਜਾਬ ਪਾਰਟੀ ਦੇ ਵਲੰਟੀਅਰ ਹਾਲੇ ਵੀ ਆਮ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਮਰੀ ਜਾਂਦੇ ਹਨ ।ਜਦ ਕਿ ਸਾਡੀ ਕੋਲ ਜੋ ਪਾਣੀ ਉਸ ਨੂੰ ਪੱਕੀਆਂ ਨਹਿਰਾਂ ਬਣਾ ਕੇ ਹਰਿਆਣਾ, ਰਾਜਸਥਾਨ ਨੂੰ ਦਿੱਤਾ ਜਾ ਰਿਹਾ ਜਦ ਕੇ ਆਉਣ ਵਾਲੇ ਸਮੇਂ 'ਚ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਦੇ ਵਾਰਸ਼ ਪਾਣੀ ਨੂੰ ਤਰਸਣਗੇ ਏਸ ਲਈ ਬੰਦੀ ਸਿੰਘ ਰਿਹਾਈ ਕਰਵਾਉਣ ਲਈ ਉੱਠੋ ਪੰਜਾਬੀਓ ਸੰਘਰਸ਼ ਕਰੋ ।ਉਨ੍ਹਾਂ ਨੇ ਆਖਰ ਵਿੱਚ ਆਖਿਆ ਕਿ ਸਿੱਖ ਕੌਮ ਦੀ ਸਭ ਤੋਂ ਵੱਡੀ ਮੰਗ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਓ ਅਤੇ ਬੰਦੀ ਸਿੰਘ ਰਿਹਾਅ ਕਰਵਾਉਣ ਲਈ ਇਕੱਠੇ ਹੋਵੋ । ਇਸ ਸਮੇਂ ਜਥੇਦਾਰ ਬਾਬਾ ਬਖਸ਼ੀਸ਼ ਸਿੰਘ ਮੁੱਲਾਂਪੁਰ ਨੇ ਆਖਿਆ ਕਿ ਜਿਸ ਕੌਮ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਗ਼ਰੀਬ ਗੁਰਬਿਆਂ ਦੇ ਹੱਕਾਂ ਲਈ ਖੜ੍ਹਨ ਲਈ ਸਾਜਿਆ ਹੋਵੇ ਤੇ ਸਰਕਾਰਾਂ ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੇ ਵੀ ਰਿਹਾਅ ਨਾ ਕਰਨ ਇਹ ਮੰਦਭਾਗਾ। ਅਸੀਂ ਗੁਰੂ ਦੀਆਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ 15 ਜੁਲਾਈ ਨੂੰ ਮੋਰਚਾ ਸਥਾਨ ਸਰਾਭਾ ਵਿਖੇ   ਇੱਕ ਪੰਥਕ ਇਕੱਠ ਕੀਤਾ ਜਾ ਰਿਹਾ ਹੈ ਸੋ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਜਲਦ ਮਨਵਾਉਣ ਲਈ ਪਹੁੰਚੋ। ਇਸ ਮੌਕੇ ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ,ਅਮਰਜੀਤ ਸਿੰਘ ਸਰਾਭਾ, ਮੁਖਤਿਆਰ ਸਿੰਘ ਸਰਾਭਾ,ਮੇਵਾ ਸਿੰਘ ਸਰਾਭਾ,ਅੱਛਰਾ ਸਿੰਘ ਸਰਾਭਾ ਮੋਟਰਜ਼,ਸੁਖਦੇਵ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ ਆਦਿ ਹਾਜ਼ਰੀ ਭਰੀ।