31 ਜੁਲਾਈ ਨੂੰ ਮਹਿਲ ਕਲਾਂ ਅਤੇ ਰੇਲਵੇ ਸਟੇਸ਼ਨ ਬਰਨਾਲਾ ਵਿਖੇ  ਕੀਤਾ ਜਾਵੇਗਾ ਵੱਡਾ ਚੱਕਾ ਜਾਮ -ਬਾਜਵਾ, ਗਿੱਲ      

 

ਬਰਨਾਲਾ /ਮਹਿਲ ਕਲਾਂ 20  ਜੁਲਾਈ -(ਗੁਰਸੇਵਕ ਸਿੰਘ ਸੋਹੀ )- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਮਹਿਲ ਕਲਾਂ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਬਾਜਵਾ ਸਹਿਜਡ਼ਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪੋਸਟ ਹੋਈ ਕਸਬਾ ਮਹਿਲ ਕਲਾਂ ਵਿਖੇ ਹੋਈ ।ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਗਿੱਲ ਸਹੌਰ ,ਬਲਾਕ ਪ੍ਰਧਾਨ ਗੁਰਧਿਆਨ ਸਿੰਘ ਬਾਜਵਾ ਸਹਿਜੜਾ, ਸਰਕਲ ਮਹਿਲ ਕਲਾਂ ਦੇ ਪ੍ਰਧਾਨ ਸਰਬਜੀਤ ਸਿੰਘ ਸਹੌਰ, ਸਰਕਲ ਠੁੱਲੀਵਾਲ ਦੇ ਪ੍ਰਧਾਨ ਬਲਜਿੰਦਰ ਸਿੰਘ ਕੁਰੜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐੱਮ ਐੱਸ ਪੀ ਤੇ ਸਰਕਾਰੀ ਬਣਾਈ ਕਮੇਟੀ ਵਿਚ ਪੰਜਾਬ ਨੂੰ ਕੋਈ ਜਗ੍ਹਾ ਨਾ ਦੇਣਾ ਅਤੇ ਨਾ ਸਯੁੰਕਤ ਮੋਰਚੇ ਨੂੰ ਕੋਈ ਜਗ੍ਹਾ ਨਾ ਦੇਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਕਿ ਇਸ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਸੰਯੁਕਤ ਮੋਰਚੇ ਦੀ ਬਣਾਈ ਜਾਵੇ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਤੇ ਰਾਜ ਸਰਕਾਰਾਂ ਫ਼ਸਲੀ ਵਿਭਿੰਨਤਾ ਜਾਂ ਪਾਣੀ ਨੂੰ ਬਚਾਉਣਾ ਚਾਹੁੰਦੀਆਂ ਹਨ ਤਾਂ ਆਪਣੇ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਸਾਰੀਆਂ ਫ਼ਸਲਾਂ ਉੱਪਰ ਐਮਐਸਪੀ ਦੀ ਗਰੰਟੀ ਕਾਨੂੰਨ ਨੂੰ ਬਣਾ ਕੇ ਫ਼ਸਲਾਂ ਦੀ ਖ਼ਰੀਦ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਯੁਕਤ ਮੋਰਚੇ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਸੰਯੁਕਤ ਮੋਰਚੇ ਵੱਲੋਂ 31 ਜੁਲਾਈ ਨੂੰ 11 ਤੋਂ 3 ਵਜੇ ਤੱਕ ਸੜਕਾਂ ਤੇ ਰੇਲਵੇ ਸਟੇਸ਼ਨਾਂ ਦੇ ਉਲੀਕੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜਥੇਬੰਦੀ ਦੇ ਵਰਕਰਾਂ ਤੇ ਆਗੂਆਂ ਦੀਆਂ ਡਿਊਟੀਆਂ ਲਗਾਉਂਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ 31 ਜੁਲਾਈ ਨੂੰ ਬਰਨਾਲਾ ਅਤੇ ਮਹਿਲ ਕਲਾਂ ਵਿਖੇ ਕੀਤੇ ਜਾ ਰਹੇ ਚੱਕਾ ਜਾਮ ਦੇ ਪ੍ਰੋਗਰਾਮ ਵਰਕਰਾਂ ਤੇ ਆਗੂਆਂ ਨੂੰ ਕਾਫਲੇ ਸਮੇਤ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ।
ਇਸ ਮੌਕੇ ਕਿਸਾਨ ਸਿਕੰਦਰ ਸਿੰਘ ਸਹੌਰ ਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿੱਚ ਸ਼ਾਮਲ ਹੋਣ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਡਾ ਜਰਨੈਲ ਸਿੰਘ ਸਹੌਰ ਅਤੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜਡ਼ਾ ਦੀ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਕਿਸਾਨ ਸਿਕੰਦਰ ਸਿੰਘ ਨੂੰ ਜਥੇਬੰਦੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਆਖਦਿਆਂ ਉਨ੍ਹਾਂ ਨੂੰ ਸਿਰੋਪਾ ਅਤੇ ਬੈਜ ਲਗਾ ਕੇ ਸਨਮਾਨ ਕੀਤਾ ਗਿਆ।  ਇਸ ਮੌਕੇ ਕਿਸਾਨ ਆਗੂ ਨੰਬਰਦਾਰ ਬੇਅੰਤ ਸਿੰਘ ਵਜੀਦਕੇ, ਜਸਵਿੰਦਰ ਸਿੰਘ ਛੀਨੀਵਾਲ ਕਲਾਂ, ਸਤਨਾਮ ਸਿੰਘ ਧਨੇਰ , ਬਲਦੇਵ ਸਿੰਘ ਵਜੀਦਕੇ ਖੁਰਦ ,ਸੁਖਵਿੰਦਰ ਸਿੰਘ ਧਨੇਰ ,ਗੁਰਮੀਤ ਸਿੰਘ, ਬਾਰਾ ਸਿੰਘ ,ਦਲਜੀਤ ਸਿੰਘ, ਸੁਰਿੰਦਰ ਸਿੰਘ ਛਿੰਦਾ ,ਕਮਲਦੀਪ ਸਿੰਘ ਕਲਾਲਮਾਜਰਾ, ਪਰਮਿੰਦਰ ਸਿੰਘ ਕਲਾਲ ਮਾਜਰਾ ,ਗੁਰਦੇਵ ਸਿੰਘ ਵਜੀਦਕੇ ਖੁਰਦ , ਅਮਰਜੀਤ ਸਿੰਘ ਭੋਲਾ, ਸਾਹਿਬ ਸਿੰਘ ਵਜੀਦਕੇ ਖੁਰਦ, ਗੁਰਨਾਮ ਸਿੰਘ ਵਜ਼ੀਦਕੇ, ਅਮਰਜੀਤ ਸਿੰਘ ਬੱਸੀਆਂ ਵਾਲੇ ਤੇ ਨਾਜ਼ਰ ਸਿੰਘ ਵਜੀਦਕੇ ਖੁਰਦ ਔਰਤ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਆਗੂ ਹਾਜ਼ਰ ਸਨ।