ਚੰਡੀਗੜ੍ਹ, 20 ਜੁਲਾਈ (ਜਨ ਸ਼ਕਤੀ ਨਿਊਜ਼ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ, 2022 ਨੂੰ ਸੁਤੰਤਰਤਾ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਮਾਨ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲਾ ਹੈੱਡਕੁਆਰਟਰਾਂ ‘ਤੇ ਸੁਤੰਤਰਤਾ ਦਿਵਸ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਤਾਇਨਾਤ ਕੀਤਾ ਹੈ।