You are here

ਜੀ ਐੱਚ ਜੀ ਅਕੈਡਮੀ ਨੇ ਲਗਾਇਆ ਸੈਮੀਨਾਰ


ਜਗਰਾਉ 21 ਜੁਲਾਈ  (ਅਮਿਤਖੰਨਾ,,ਅਮਨਜੋਤ )) ਜੀਐੱਚਜੀ ਅਕੈਡਮੀ ਵਿਖੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਸੈਮੀਨਾਰ ਲਗਾਇਆ ਗਿਆ। ਅਕੈਡਮੀ ਦੀ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਗਾਏ ਸੈਮੀਨਾਰ ਵਿਚ ਸਤਨਾਮ ਸਿੰਘ ਸੱਲੋਪੁਰੀ ਨੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਬਾਣੀ ਨੂੰ ਪੜ੍ਹਨ, ਸੁਣਨ ਤੇ ਵਿਚਾਰਨ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚੀ ਸੁੱਚੀ ਮਿਹਨਤ ਕਰਨ, ਮਨੋਬਲ ਨੂੰ ਵਧਾਉਣ ਅਤੇ ਉੱਚੇ ਸੁੱਚੇ ਕਿਰਦਾਰ ਦੇ ਮਾਲਕ ਬਣਨ ਲਈ ਮਹਾਨ ਸ਼ਖ਼ਸੀਅਤਾਂ ਦੀਆਂ ਮਿਸਾਲਾਂ ਦਿੰਦੇ ਹੋਏ ਬਹੁਤ ਹੀ ਦਿਲਚਸਪ ਢੰਗ ਨਾਲ ਜ਼ਿੰਦਗੀ ਨੂੰ ਸੰਵਾਰਨ ਦਾ ਸੰਦੇਸ਼ ਵੀ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ ਮੋਬਾਈਲ ਦੀ ਸਹੀ ਵਰਤੋਂ ਕਰਨ ਦੇ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਦੀ ਵਰਤੋਂ ਹਮੇਸ਼ਾ ਹੀ ਗਿਆਨ ਹਾਸਲ ਕਰਨ ਲਈ ਕੀਤੀ ਜਾਵੇ ਤਾਂ ਇਹ ਤੁਹਾਡੇ ਲਈ ਵਰਦਾਨ ਸਾਬਤ ਹੋਵੇਗਾ। ਪਿੰ੍ਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸਤਿਨਾਮ ਸਿੰਘ ਵੱਲੋਂ ਦਿੱਤੇ ਉਪਦੇਸ਼ਾਂ ਨੂੰ ਹਮੇਸ਼ਾ ਲਈ ਯਾਦ ਰੱਖ ਕੇ ਆਪਣੀ ਜ਼ਿੰਦਗੀ ਨੂੰ ਵਧੀਆ ਬਣਾਉਣ ਲਈ ਪੇ੍ਰਿਤ ਕੀਤਾ।