ਕਿਰਤੀ ਲੋਕਾਂ ਨੇ 125ਵੇਂ ਦਿਨ ਵੀ ਦਿੱਤਾ ਧਰਨਾ !
ਜਗਰਾਉਂ 25 ਜੁਲਾਈ (ਗੁਰਕੀਰਤ ਜਗਰਾਉਂ/ ਮਨਜਿੰਦਰ ਗਿੱਲ) ਇਨਸਾਫ਼ਪਸੰਦ ਕਿਰਤੀ ਲੋਕਾਂ ਵਲੋਂ ਅੱਜ 125ਵੇਂ ਦਿਨ ਵੀ ਥਾਣਾ ਸਿਟੀ ਅੱਗੇ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਪ੍ਰੇੈਸ ਨੂੰ ਜਾਰੀ ਬਿਆਨ 'ਚ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਜੱਗਾ ਸਿੰਘ ਢਿੱਲੋਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਸਕੱਤਰ ਜਸਦੇਵ ਸਿੰਘ ਲਲਤੋੰ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਲੋਕ ਵਿਰੋਧੀ ਸਰਕਾਰ ਹੈ, ਜਿਸ ਨੂੰ ਲੋਕਾਂ ਦੇ ਦੁੱਖ-ਦਰਦਾਂ ਨਾਲ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੰਜਾਬ ਦੀ ਜਨਰਾ ਵਿੱਚ ਨੰਗਾ ਕੀਤਾ ਜਾਵੇਗਾ। ਜੱਥੇਬੰਦਕ ਆਗੂਆਂ ਨੇ ਅੱਜ ਮੁੜ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਗੈਰ-ਜਮਾਨਤੀ ਧਰਾਵਾਂ ਅਧੀਨ ਦਰਜ ਕੀਤੇ ਗਏ ਮੁਕੱਦਮੇ ਦੇ ਦੋਸ਼ੀਆਂ ਨੂੰ ਤੁਰੰਤ ਸੀਖਾਂ ਪਿੱਛੇ ਬੰਦ ਕਰਕੇ ਅਨੁਸੂਚਿਤ ਜਾਤੀ ਦੇ ਪੀੜ੍ਹਤ ਗਰੀਬ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਰਸੂਲਪੁਰ ਦੇ ਦੋਵੇਂ ਪਰਿਵਾਰ ਨਾਂ ਸਿਰਫ਼ ਸਾਲ 2005 ਵਿੱਚ ਤੱਤਕਾਲੀ ਥਾਣਾਮੁਖੀ ਹੱਥੋਂ ਜ਼ਲੀਲ ਹੋਏ ਹਨ ਸਗੋਂ 2005 ਤੋਂ ਅੱਜ ਤੱਕ ਤਸੱਸ਼ਦ ਝੱਲ਼ਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰ ਪਿਛਲੇ ਡੇਢ ਦਹਾਕੇ ਤੋਂ ਪੁਲਿਸ ਅੱਤਿਆਚਾਰ ਖਿਲਾਫ਼ ਲੜ੍ਹਾਈ ਲੜ੍ਹਦਾ ਆ ਰਿਹਾ ਹੈ ਪਰ ਦੁੱਖ ਦੀ ਗੱਲ਼ ਹੈ ਕਿ ਰਹਿ ਚੁੱਕੀ ਸਮੇਂ ਦੀ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਇਨਸਾਫ਼ ਦਿੱਤਾ ਤੇ ਨਾਂ ਹੀ ਪ੍ਰਕਾਸ਼ ਸਿੰਘ ਬਾਦਲ ਦੀਆਂ ਦੋਵੇਂ ਟਰਮਾਂ ਦੀਆਂ ਸਰਕਾਰਾਂ ਨੇ ਇਨਸਾਫ਼ ਦਿੱਤਾ ਅਤੇ ਹੁਣ ਆਮ ਲੋਕਾਂ ਦੀ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਵੀ ਅਮ ਲੋਕਾਂ ਇਨਸਾਫ਼ ਦੇ ਰਹੀ। ਇਸ ਸਮੇਂ ਮਹਿਲਾ ਆਗੂ ਮਨਪ੍ਰੀਤ ਕੌਰ ਅਤੇ ਕਿਰਨਜੀਤ ਕੌਰ ਸਿੱਧਵਾਂ ਬੇ ਕਿਹਾ ਕਿ ਨਵੀਂ ਸਰਕਾਰ ਦੇ ਰਾਜ ਵਿੱਚ ਅਮੀਰ ਲੋਕਾਂ ਦੀ ਹੀ ਸੁਣਵਾਈ ਤਾਂ ਹੋ ਰਹੀ ਹੈ ਪਰ ਗਰੀਬ ਲੋਕ 4 ਮਹੀਨਿਆਂ ਤੋਂ ਇਨਸਾਫ਼ ਲਈ ਧਰਨਾ ਲਗਾਈ ਬੈਠੇ ਹਨ। ਜਿਕਰਯੋਗ ਹੈ ਕਿ ਮ੍ਰਿਤਕ ਕੁਲਵੰਤ ਕੌਰ ਦੀ ਮਾਤਾ ਨੇ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਰਾਹੀਂ ਭਗਵੰਤ ਮਾਨ ਨੂੰ ਆਪਣੇ ਖੂਨ ਨਾਲ ਖਤ ਲਿਖ ਕੇ ਵੀ ਭੇਜਿਆ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਤੇ ਕੋਈ ਅਸਰ ਨਹੀਂ ਹੋਇਆ। ਕਿਰਤੀ ਕਿਸਾਨ ਯੂਨੀਅਨ ਦੇ ਇਲਾਕਾ ਪ੍ਰਧਾਨ ਬਲਵਿੰਦਰ ਸਿੰਘ ਪੋਨਾ ਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ਼) ਦੇ ਆਗੂ ਬਲਦੇਵ ਸਿੰਘ ਫੌਜ਼ੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਇਨਸਾਫ਼ ਪਸੰਦ ਆਗੂਆਂ ਦੀ ਇਕ ਸਾਂਝੀ ਮੀਟਿੰਗ ਬੁਲਾ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਪੁਲਿਸ ਦੇ ਜ਼ੁਲਮਾਂ ਦੀ ਨਿਖੇਧੀ ਕਰਦਿਆਂ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।
ਅੱਜ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਰਾਮਤੀਰਥ ਲੀਲਾ ਤੇ ਜੱਗਾ ਸਿੰਘ ਢਿੱਲੋਂ, ਬਾਬਾ ਬੰਤਾ ਸਿੰਘ ਡੱਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਦਸਮੇਸ਼ ਕਿਸਾਨ ਯੂਨੀਅਨ ਦੇ ਹਰੀ ਸਿੰਘ ਚਚਰਾੜੀ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਬਲਦੇਵ ਸਿੰਘ, ਨਿਹੰਗ ਸਿੰਘ ਜੱਥੇਦਾਰ ਚੜ੍ਤ ਸਿੰਘ ਬਾਰਦੇਕੇ, ਨਛੱਤਰ ਸਿੰਘ, ਗੁਰਮੀਤ ਸਿੰਘ ਅਗਵਾੜ ਡਾਲਾ, ਕੁਲਦੀਪ ਸਿੰਘ ਚੌਹਾਨ, ਬਾਬਾ ਗੁਰਚਰਨ ਸਿੰਘ ਬਾਬੇਕਾ ਹਾਜ਼ਰ ਸਨ।