You are here

ਦਾਨੀ ਪਰਿਵਾਰ ਨੂੰ ਕੀਤਾ ਸਨਮਾਨ

ਹਠੂਰ,2,ਅਗਸਤ-(ਕੌਸ਼ਲ ਮੱਲ੍ਹਾ)-ਸਰਕਾਰੀ ਪ੍ਰਾਇਮਰੀ ਸਕੂਲ ਲੰਮਾਂ ਬ੍ਰਾਂਚ ਵਿੱਚ ਸਾਦੇ ਅਤੇ ਪ੍ਰਭਾਵਸਾਲੀ ਪ੍ਰੋਗ੍ਰਾਮ ਵਿੱਚ ਦਾਨੀ ਪਰਿਵਾਰ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਾਸਟਰ ਮਨਜਿੰਦਰ ਸਿੰਘ ਹਠੂਰ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਹਰਜਿੰਦਰ ਸਿੰਘ ਗਰੇਵਾਲ ਕੈਨੇਡਾ ਨੇ ਸਕੂਲ ਦੀ ਇਮਾਰਤ ਨੂੰ ਰੰਗ ਰੋਗਨ ਕਰਵਾਇਆ ਸੀ ਅਤੇ ਸਕੂਲ ਵਾਸਤੇ ਅਲਮਾਰੀ ਅਤੇ ਅਨਾਜ ਰੱਖਣ ਲਈ ਡਰੰਮ ਆਦਿ ਦਾਨ ਕੀਤੇ ਹਨ ।ਉਹਨਾਂ ਅੱਗੇ ਦੱਸਿਆ ਕਿ ਹਰਜਿੰਦਰ ਸਿੰਘ ਪਹਿਲਾਂ ਵੀ ਸਮੇਂ-ਸਮੇਂ ਤੇ ਸਕੂਲ ਦੇ ਵਿਕਾਸ-ਕਾਰਜਾ ਵਿਚ ਵੱਡਾ ਯੋਗਦਾਨ ਪਾਉਦੇ ਆ ਰਹੇ ਹਨ। ਇਸ ਕਰਕੇ ਇਹਨਾਂ ਨੂੰ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾ ਨਾਲ ਮਾਸਟਰ ਮਨਜਿੰਦਰ ਸਿੰਘ,ਮਾਸਟਰ ਕੁਲਦੀਪ ਸਿੰਘ ਛਾਪਾ,ਬੀ ਐਮ ਟੀ ਸੁਖਦੇਵ ਸਿੰਘ ਜੱਟਪੁਰੀ, ਜੀ ਓ ਜੀ ਜਗਤਾਰ ਸਿੰਘ ਜੱਟਪੁਰਾ,ਅਜੀਤ ਸਿੰਘ ਲੰਮਾਂ,ਸੁਖਵਿੰਦਰ ਸਿੰਘ ਚੇਅਰਮੈਨ ਐੱਸ ਐੱਮ ਸੀ, ਜਸਵੰਤ ਕੌਰ ਆਂਗਣਵਾੜੀ ਵਰਕਰ,ਇੰਦਰਜੀਤ ਕੌਰ,ਅਮਰਜੀਤ ਕੌਰ,ਕੁਲਵਿੰਦਰ ਕੌਰ,ਹਰੀਪਾਲ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ- ਹਰਜਿੰਦਰ ਸਿੰਘ ਗਰੇਵਾਲ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਸਕੂਲ ਦਾ ਸਟਾਫ।