ਸ਼ਹੀਦ ਕਿਰਨਜੀਤ ਕੌਰ ਦੇ ਸ਼ਰਧਾਂਜਲੀ ਸਮਾਗਮ 12 ਅਗਸਤ ਦਾਣਾ ਮੰਡੀ ਮਹਿਲਕਲਾਂ ਪੁੱਜੋ-ਗੁਰਬਿੰਦਰ ਕਲਾਲਾ
ਸਰਕਾਰੀ ਹਾਈ ਸਕੂਲ ਰਾਏਸਰ, ਚੰਨਣਵਾਲ, ਛੀਨੀਵਾਲ ਕਲਾਂ ਅਤੇ ਮੂੰਮ ਵਿਖੇ ਸਕੂਲ ਵਿਦਿਆਰਥੀਆਂ, ਅਧਿਆਪਕਾਂ ਨਾਲ ਰਚਾਇਆ ਸਾਰਥਿਕ ਸੰਵਾਦ
ਬਰਨਾਲਾ /ਮਹਿਲ ਕਲਾਂ 4 ਅਗਸਤ- (ਗੁਰਸੇਵਕ ਸੋਹੀ) - ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਉਲੀਕੀ ਗਈ ਪੑਚਾਰ ਮੁਹਿੰਮ ਨੂੰ ਜਾਰੀ ਰੱਖਦਿਆਂ ਲੋਕ ਕਵੀ ਸੰਤ ਰਾਮ ਉਦਾਸੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਤੋਂ ਸ਼ੁਰੂ ਹੋਈ ਮੁਹਿੰਮ, ਚੁਹਾਣਕੇ ਖ਼ੁਰਦ, ਸਹਿਜੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ, ਛੀਨੀਵਾਲ ਕਲਾਂ ਤੋਂ ਹੁੰਦੀ ਹੋਈ ਸੰਤ ਈਸ਼ਰ ਦਾਸ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਵਿਖੇ ਸਮਾਪਤ ਹੋਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਂਦਿਆਂ ਗੁਰਬਿੰਦਰ ਸਿੰਘ ਕਲਾਲਾ, ਨਰਾਇਣ ਦੱਤ, ਗੁਰਮੀਤ ਸੁਖਪੁਰਾ,ਜਰਨੈਲ ਸਿੰਘ ਚੰਨਣਵਾਲ ਅਤੇ ਬਿੱਕਰ ਸਿੰਘ ਔਲਖ ਨੇ ਵਿਦਿਆਰਥਣਾਂ,ਅਧਿਆਪਕ,ਅਧਿਆਪਕਾਵਾਂ ਮਹਿਲਕਲਾਂ ਲੋਕ ਘੋਲ ਦੇ ਇਤਿਹਾਸ ਵਿੱਚ ਅਧਿਆਪਕਾਂ,ਵਿਦਿਆਰਥੀਆਂ ਵੱਲੋਂ ਨਿਭਾਈ ਮਿਸਾਲੀ ਦੀ ਭੂਮਿਕਾ ਦੀ ਜੋਰਦਾਰ ਸ਼ਲਾਘਾ ਕੀਤੀ। ਆਗੂਆਂ ਨੇ ਔਰਤ ਮੁਕਤੀ ਦਾ ਚਿੰਨ੍ਹ ਬਣੀ ਕਿਰਨਜੀਤ ਕੌਰ ਦੀ ਜੂਝ ਮਰਨ ਦੀ ਭਾਵਨਾ ਨੂੰ ਪੑੇਰਨਾ ਸਰੋਤ ਦੱਸਿਆ। ਕਾਤਲ ਦੋਸ਼ੀਆਂ ਨੂੰ ਗੑਿਫਤਾਰ ਕਰਾਉਣ,ਮਿਸਾਲੀ ਸਜਾਵਾਂ ਦਿਵਾਉਣ ਤੋਂ ਵੀ ਅੱਗੇ ਤਿੰਨ ਲੋਕ ਆਗੂਆਂ ਦੀ ਨਿਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਦੇ ਅਹਿਮ ਫੈਸਲਾਕੁੰਨ ਪੜਾਅ ਤੱਕ ਐਕਸ਼ਨ ਕਮੇਟੀ ਮਹਿਲਕਲਾਂ ਦੀ ਢਾਲ ਤੇ ਤਲਵਾਰ ਬਨਣ ਦੇ ਕੁਰਬਾਨੀ ਭਰੇ ਹਰ ਕਦਮ ਨੂੰ ਸਲਾਮ ਕੀਤੀ। ਅਧਿਆਪਕ ਅਤੇ ਵਿਦਿਆਰਥੀ ਵੀ ਸਮਾਜ ਦਾ ਅਹਿਮ ਹਿੱਸਾ ਹੁੰਦੇ ਹਨ। ਸਮੇਂ ਸਮੇਂ ਤੇ ਵਾਪਰੇ ਵਰਤਾਰਿਆਂ ਵਿੱਚ ਅਹਿਮ ਚੇਤੰਨ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਹਰ ਮੋੜ'ਤੇ ਬਿਨੵਾਂ ਕਿਸੇ ਡਰ, ਭੈਅ ਅਤੇ ਦਹਿਸ਼ਤ ਦੇ ਭੂਮਿਕਾ ਨਵਾਂ ਇਤਿਹਾਸ ਸਿਰਜਿਆ ਹੈ। ਅਧਿਆਪਕ ਆਗੂਆਂ ਬਲਜਿੰਦਰ ਪ੍ਰਭੂ ਅਤੇ ਰਜਿੰਦਰ ਕੁਮਾਰ ਨੇ ਕਿਹਾ ਕਿ ਮਹਿਲਕਲਾਂ ਦੀ ਧਰਤੀ'ਤੇ ਬਲ ਰਹੀ ਸੰਘਰਸ਼ ਦੀ ਸੂਹੀ ਲਾਟ ਸ਼ਹੀਦ ਕਿਰਨਜੀਤ ਕੌਰ ਦਾ ਇਸ ਵਾਰ ਦਾ ਬਰਸੀ ਸਮਾਗਮ ਮੋਦੀ ਹਕੂਮਤ ਦੇ ਫਿਰਕੂ ਫਾਸ਼ੀ ਹੱਲੇ ਖਿਲਾਫ਼ ਸੇਧਤ ਹੋਵੇਗਾ। ਮੋਦੀ ਹਕੂਮਤ ਸਿਹਤ ਤੇ ਸਿੱਖਿਆ ਵਰਗੇ ਮਨੁੱਖ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਕਰਨ ਵਾਲੇ ਅਦਾਰੇ ਵੀ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਆਰਥਿਕ ਸੁਧਾਰਾਂ ਦਾ ਲੋਕ ਵਿਰੋਧੀ ਏਜੰਡਾ ਲਾਗੂ ਕਰਨ ਲਈ ਜਬਰ ਦਾ ਸਹਾਰਾ ਲੈ ਰਹੀ ਹੈ। ਲੋਕਾਂ ਦੇ ਹੱਕ ਵਿੱਚ ਅਵਾਜ਼ ਉਠਾਉਣ ਵਾਲੇ ਲੇਖਕਾਂ, ਸਮਾਜਿਕ ਕਾਰਕੁਨਾਂ, ਵਕੀਲਾਂ,ਬੁੱਧੀਜੀਵੀਆਂ,ਪੱਤਰਕਾਰਾਂ ਨੂੰ ਦੇਸ਼ ਧੑੋਹ ਵਰਗੇ ਬਦਨਾਮ ਕਾਨੂੰਨਾਂ ਰਾਹੀਂ ਸਾਲਾਂ ਬੱਧੀ ਸਮੇਂ ਤੋਂ ਜੇਲੵਾਂ ਵਿੱਚ ਡੱਕਿਆ ਹੋਇਆ ਹੈ। ਮੋਦੀ ਹਕੂਮਤ ਦੇ ਇਸ ਹੱਲੇ ਨੂੰ ਸਾਂਝੀ ਆਵਾਜ਼ ਬੁਲੰਦ ਕਰਕੇ ਹੀ ਭਾਂਜ ਦਿੱਤੀ ਜਾਵੇਗੀ। ਅਧਿਆਪਕ ਆਗੂਆਂ ਨੇ ਨੌਜਵਾਨ ਵਿਦਿਆਰਥੀਆਂ ਨੂੰ 12 ਅਗਸਤ ਦਾਣਾ ਮੰਡੀ ਮਹਿਲਕਲਾਂ ਪੁੱਜਣ ਦੀ ਜੋਰਦਾਰ ਅਪੀਲ ਕੀਤੀ। ਇਸ ਸਮੇਂ ਸ੍ਰੀ ਹਰੀਸ਼ ਬਾਂਸਲ, ਬਬਲਜੀਤ ਸਿੰਘ, ਹਰਜਿੰਦਰ ਸਿੰਘ, ਕਰਮਜੀਤ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।