ਸੂਬੇ ਦੀਆਂ ਜੇਲ਼ਾਂ ਅੰਦਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਕੈਪਟਨ ਸਰਕਾਰ ਨੂੰ ਸੁਹਿਰਦ ਕਦਮ ਚੱੁਕੇ ਜਾਣ ਦੀ ਲੋੜ ਹੈ:ਮਾਣੰੂਕੇ

ਸਿੱਧਵਾਂ ਬੇਟ(ਜਸਮੇਲ ਗਾਲਿਬ)ਵਿਧਾਨ ਸਭਾ ਸ਼ੈਸ਼ਨ ਦੇ ਆਖਰੀ ਦਿਨ ਵਿਰੋਧੀ ਧਿਰ ਉਪ ਨੇਤਾ ਤੇ ਜਗਰਾਉਂ ਤੋਂ 'ਆਪ' ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਜੇਲ੍ਹਾਂ ਅੰਦਰ ਹੋ ਰਹੀਆਂ ਹਿੰਸਕ ਘਟਨਾਵਾਂ ਅਤੇ ਮੌਤਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਇਨ੍ਹਾਂ ਘਟਨਾਵਾਂ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਜਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਸੂਬੇ ਦੀਆਂ ਜੇਲਾਂ 'ਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਜੇਲਾਂ ਦੀ ਚਾਰਦੀਵਾਰੀ ਅੰਦਰ ਕੈਦੀ ਹੀ ਸੁਰੱਖਿਅਤ ਨਹੀਂ ਹਨ ਤਾਂ ਸੂਬੇ ਦੇ ਲੋਕ ਕਿਵੇਂ ਆਪਣੇ-ਆਪ ਨੂੰ ਮਹਿਫੂਜ਼ ਸਮਝ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇਲਾਂ ਸੂਬੇ ਦੇ ਲੋਕ ਕਿਵੇਂ ਆਪਣੇ-ਆਪ ਨੂੰ ਮਹਿਫੂਜ ਸਮਝ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇਲ੍ਹਾਂ ਅੱਜ ਜੰਗ ਦਾ ਮੈਦਾਨ ਬਣ ਚੁੱਕੀਆਂ ਹਨ ਤੇ ਕੈਦੀ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸੈਟਰਲ ਜੇਲ ਲੁਧਿਆਣਾ ਵਿਚ ਹੋਈ ਘਟਨਾ ਦੌਰਾਨ ਸ਼ਰੇਆਮ ਗੋਲੀਆਂ ਚੱਲੀਆਂ,ਬੈਰਕਾਂ ਨੂੰ ਅੱਗ ਲਾਈ ਗਈ ਤੇ ਇੱਟਾਂ ਰੋੜੇ ਚੱਲਣ ਨਾਲ ਕੋਈ ਕੈਂਦੀ ਤੇ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ।ਹਾਈ ਸਕਿੳਰਟੀ ਜੇਲ ਨਾਭਾ ਅੰਦਰ ਕੈਂਦੀਆਂ ਵੱਲੋ ਸ਼ਰੇਆਮ ਇਕ ਵਿਆਕਤੀ ਦਾ ਕਤਲ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਿੱਤ-ਦਿਨ ਵਾਪਰਦੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ ਫੇਲ ਸਾਬਤ ਹੋਈ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਾਂਗਰਸ ਸਰਕਾਰ ਫੇਲ ਸਾਬਤ ਹੋਈ ਹੈ ਤੇ ਅਜਿਹੀਆਂ ਘਟਨਾਵਾਂ ਸੂਬਾ ਸਰਕਾਰ ਦੇ ਮੱਥੇ 'ਤੇ ਕਲੰਕ ਹਨ।ਵਿਧਾਇਕ ਨੇ ਕਿਹਾ ਕਿ ਨਿੱਤ-ਦਿਨ ਵਾਪਰਦੀਆਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੈਪਟਨ ਸਰਕਾਰ ਨੂੰ ਸੁਹਿਰਦ ਕਦਮ ਚੁੱਕੇ ਜਾਣ ਦੀ ਲੋੜ ਹੈ।