ਲੋਕ ਸੇਵਾ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ

 ਜਗਰਾਉਂ (ਅਮਿਤ ਖੰਨਾ  )ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਅੱਜ ਡੀ ਐੱਮ ਸੀ ਹੀਰੋ ਹਾਰਟ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸਰਪ੍ਰਸਤ ਰਾਜਿੰਦਰ ਜੈਨ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਲਗਾਏ ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਐੱਸ ਆਰ ਕਲੇਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਹਰੇਕ ਐਤਵਾਰ ਨੂੰ ਲੋੜਵੰਦ ਲੋਕਾਂ ਦੀ ਸਿਹਤ ਤੰਦਰੁਸਤੀ ਨੂੰ ਧਿਆਨ ਵਿਚ ਰੱਖਦੇ ਹੋਏ ਕਿਸੇ ਨਾ ਕਿਸੇ ਬਿਮਾਰੀ ਦਾ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ ਜਿਸ ਦੀ ਜਿੰਨੀ ਵੀ ਤਾਰੀਫ਼ ਕੀਤੀ ਜਾਵੇ ਘੱਟ ਹੈ। ਕੈਂਪ ਵਿਚ ਹੀਰੋ ਹਾਰਟ ਹਸਪਤਾਲ ਦੇ ਡਾ: ਗੁਰਭੇਜ ਸਿੰਘ ਦਿਲ ਦੇ ਰੋਗਾਂ ਦੇ 62 ਮਰੀਜ਼ਾਂ ਦਾ ਚੈੱਕਅਪ ਕਰਦਿਆਂ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ। ਕੈਂਪ ਵਿਚ 47 ਮਰੀਜ਼ਾਂ ਦਾ ਈ ਸੀ ਜੀ ਟੈੱਸਟ ਅਤੇ 40 ਮਰੀਜ਼ਾਂ ਦਾ ਸ਼ੂਗਰ ਟੈੱਸਟ ਵੀ ਕੀਤਾ ਗਿਆ। ਇਸ ਮੌਕੇ ਪੋ੍ਰਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ, ਸੀਨੀਅਰ ਮੀਤ ਪ੍ਰਧਾਨ ਕੰਵਲ ਕੱਕੜ, ਜਸਵੰਤ ਸਿੰਘ, ਵਿਨੋਦ ਬਾਂਸਲ, ਰਾਜਿੰਦਰ ਜੈਨ ਕਾਕਾ, ਨੀਰਜ ਮਿੱਤਲ, ਪ੍ਰੇਮ ਬਾਂਸਲ, ਪ੍ਰਸ਼ੋਤਮ ਅਗਰਵਾਲ, ਮੁਕੇਸ਼ ਗੁਪਤਾ, ਆਰ ਕੇ ਗੋਇਲ, ਡਾ: ਭਾਰਤ ਭੂਸ਼ਨ ਬਾਂਸਲ, ਅਨਿਲ ਮਲਹੋਤਰਾ, ਲਾਕੇਸ਼ ਟੰਡਨ, ਕਮਲ ਗੁਪਤਾ, ਸੁਨੀਲ ਬਜਾਜ, ਪ੍ਰਵੀਨ ਮਿੱਤਲ ਆਦਿ ਹਾਜ਼ਰ ਸਨ।