ਪੁਲਿਸ ਦੇ ਘਟੀਆ ਵਤੀਰੇ ਖਿਲਾਫ਼ ਰੋਸ ਮਾਰਚ 8 ਨੂੰ 

ਮਾਮਲਾ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਦਾ! ਧਰਨਾ158ਵੇਂ ਦਿਨ 'ਚ ਸ਼ਾਮਲ਼!

ਜਗਰਾਉਂ 27 ਅਗਸਤ (ਮਨਜਿੰਦਰ ਗਿੱਲ)  ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਸਕੱਤਰ ਜਗਰੂਪ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਇਲਾਕਾ ਆਗੂ ਬਖਤੌਰ ਸਿੰਘ ਜਗਰਾਉਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ(ਰਜ਼ਿ.) ਦੇ ਸਕੱਤਰ ਜਸਦੇਵ ਸਿੰਘ ਲਲਤੋਂ ਤੇ ਸਰਵਿੰਦਰ ਸਿੰਘ ਸੁਧਾਰ, ਬੀਕੇਯੂ(ਡਕੌਂਦਾ) ਦੇ ਜਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਤੇ ਬਲਾਕ ਕਮੇਟੀ ਮੈੰਬਰ ਜੱਗਾ ਸਿੰਘ ਢਿਲੋਂ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ਼) ਦੇ ਆਗੂ ਬਲਦੇਵ ਸਿੰਘ ਫੌਜ਼ੀ, ਕੁੱਲ ਹਿੰਦ ਕਿਸਾਨ ਸਭਾ ਆਗੂ ਨਿਰਮਲ ਸਿੰਘ ਧਾਲੀਵਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ ਤੇ ਸਾਬਕਾ ਸਰਪੰਚ ਜਸਵੀਰ ਸਿੰਘ ਟੂਸਾ, ਏਟਕ ਦੇ ਜਨਰਲ਼ ਸਕੱਤਰ ਜਗਦੀਸ਼ ਸਿੰਘ ਕਾਉਂਕੇ ਨੇ ਗਰੀਬ ਪਰਿਵਾਰ ਨੂੰ ਨਜ਼ਾਇਜ਼ ਹਿਰਾਸਤ 'ਚ ਰੱਖ ਕੇ ਅੱਤਿਆਚਾਰ ਕਰਨ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਤੋਂ ਨਾਬਰ ਪੁਲਿਸ ਅਧਿਕਾਰੀਆਂ ਦੀ ਘਟੀਆ ਕਾਰਗੁਜ਼ਾਰੀ ਤੇ ਪੱਖਪਾਤੀ ਵਤੀਰੇ ਖਿਲਾਫ਼ 8 ਸਤੰਬਰ ਨੂੰ ਜਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਰੋਸ-ਪ੍ਰਦਰਸ਼ਨ ਕਰਨ ਦਾ ਅੈਲ਼ਾਨ ਕੀਤਾ ਹੈ। ਉਕਤ ਆਗੂਆਂ ਨੇ ਧਰਨਾ ਸਥਾਨ 'ਤੇ ਕੀਤੀ ਸਾਂਝੀ ਮੀਟਿੰਗ ਉਪਰੰਤ ਪ੍ਰੈਸ ਨੂੰ ਜਾਰੀ ਬਿਆਨ 'ਚ ਕਿਹਾ ਕਿ ਪੁਲਿਸ ਅਧਿਕਾਰੀ ਜਾਣਬੁੱਝ ਕੇ ਸੰਗੀਨ ਧਾਰਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰੀ ਨਹੀਂ ਕਰ ਰਹੀ ਜਦ ਕਿ ਆਮ ਬੰਦੇ ਨੂੰ ਤਾਂ ਪੁਲਿਸ ਤੁਰੰਤ ਗ੍ਰਿਫ਼ਤਾਰ ਕਰ ਲੈਂਦੀ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਅਧਿਕਾਰੀਆਂ "ਤਫਤੀਸ਼" ਦੇ ਨਾਮ ਮਾਮਲੇ ਨੂੰ ਬਿਨਾਂ ਵਜ਼ਾ ਲਟਕਾ ਰਹੇ ਹਨ ਜਦਕਿ ਪੀੜ੍ਹਤ ਪਰਿਵਾਰ ਵਲੋਂ ਮੁਕੱਦਮੇ ਨਾਲ ਸਬੰਧਤ ਮੌਕੇ ਦੇ ਸਾਰੇ ਗਵਾਹ ਅਤੇ ਦਸਤਾਵੇਜ਼ੀ ਸਬੂਤ "ਇਨਵੈਸਟੀਗੇਸ਼ਨ ਟੀਮ" ਨੂੰ ਸੌਂਪ ਦਿੱਤੇ ਹਨ। ਦੱਸਣਯੋਗ ਹੈ ਕਿ ਤੱਤਕਾਲੀ ਕਥਿਤ ਥਾਣਾਮੁਖੀ ਤੇ ਹੁਣ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਖਿਲਾਫ਼ ਧਾਰਾ 304, 342, 34 ਅਤੇ ਸੈਕਸ਼ਨ 3 ਤੇ 4 ਛੂਤਛਾਤ ਰੋਕੂ ਅੈਕਟ-1989 ਅਧੀਨ ਦਰਜ ਕੀਤੇ ਮੁਕੱਦਮੇ ਦੀ "ਤਫਤੀਸ਼" ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਲੰਘੀ 14 ਅਪ੍ਰੈਲ ਨੂੰ ਏ.ਆਈ.ਜੀ/ਕ੍ਰਾਇਮ, ਅੈਸ.ਪੀ.(ਹੈਡਕੁਆਰਟਰ) ਤੇ ਡੀ.ਅੈਸ.ਪੀ.(ਡੀਟੈਕਟਿਵ) ਅਧਾਰਿਤ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਸਮੇਂ ਮੌਕੇ 'ਤੇ ਹਾਜ਼ਰ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਉਹ ਪਰਿਵਾਰ ਸਮੇਤ ਜਨਤਕ ਜੱਥੇਬੰਦੀਆਂ ਦੇ ਸਹਿਯੋਗ ਨਾਲ 23 ਮਾਰਚ ਤੋਂ ਲਗਾਤਾਰ ਸਥਾਨਕ ਥਾਣੇ ਮੂਹਰੇ ਪੱਕਾ ਮੋਰਚਾ ਲਗਾਈ ਧਰਨੇ 'ਤੇ ਬੈਠੇ ਹਨ ਪਰ ਦੁੱਖ ਦੀ ਗੱਲ ਹੈ ਕਿ ਅੱਜ158 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਰਾਮਤੀਰਥ ਸਿੰਘ ਲੀਲ੍ਹਾ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ(ਰਜ਼ਿ.) ਦੇ ਹਰੀ ਸਿੰਘ ਚਚਰਾੜੀ ਨੇ ਕਿਹਾ ਕਿ 8 ਸਤੰਬਰ ਨੂੰ ਸਾਰੇ ਵਰਕਰ ਤੇ ਆਗੂ ਪਹਿਲਾਂ ਬੱਸ ਅੱਡੇ ਇਕੱਠੇ ਹੋਣਗੇ ਅਤੇ ਫਿਰ ਉਥੋਂ ਜਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਵੱਲ਼ ਰੋਸ ਮੁਜ਼ਾਹਰਾ ਕਰਦੇ ਹੋਏ ਧਰਨਾ ਦੇਣਗੇ। ਇਸ ਸਮੇਂ ਜੱਥੇਦਾਰ ਚੜ੍ਤ ਸਿੰਘ, ਨਛੱਤਰ ਸਿੰਘ ਫੌਜੀ, ਗੁਰਚਰਨ ਸਿੰਘ ਬਾਬੇਕਾ, ਗੁਰਮੀਤ ਸਿੰਘ ਜਗਰਾਉਂ