ਡਾ ਜਗਜੀਵਨ ਸਿੰਘ ਕਲਾਲ ਮਾਜਰਾ ਆਮ ਆਦਮੀ ਪਾਰਟੀ ਛੱਡ,  ਸ਼੍ਰੋਮਣੀ ਅਕਾਲੀ ਦਲ (ਅ) ਚ ਸਾਮਲ 

ਬਰਨਾਲਾ /ਮਹਿਲ ਕਲਾਂ 27 ਅਗਸਤ (ਗੁਰਸੇਵਕ ਸੋਹੀ )- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਉਸ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਚ ਗਤੀਸ਼ੀਲ ਨੌਜਵਾਨ ਵਜੋਂ ਕੰਮ ਕਰਦੇ ਡਾ ਜਗਜੀਵਨ ਸਿੰਘ ਕਲਾਲ ਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ, ਸੀਨੀਅਰ ਆਗੂ ਬਲਦੇਵ ਸਿੰਘ ਗੰਗੋਹਰ ਅਤੇ ਜਥੇਦਾਰ ਮੁਖਤਿਆਰ ਸਿੰਘ ਛਾਪਾ ਨੇ  ਸਮਾਜ ਸੇਵੀ ਡਾ ਜਗਜੀਵਨ ਸਿੰਘ ਕਲਾਲ ਮਾਜਰਾ ਦਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸਾਮਲ ਹੋਣ ਤੇ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਸਰੋਪੇ ਭੇਟ ਕਰਕੇ ਸਨਮਾਨ ਕੀਤਾ ਗਿਆ। ਉਕਤ ਆਗੂਆਂ ਨੇ ਡਾ ਕਲਾਲ ਮਾਜਰਾ ਨੂੰ ਬਿਸਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਚ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖਾਂ ਅਤੇ ਪੰਜਾਬੀਆਂ ਦੀ ਭਲਾਈ ਲਈ ਲਗਾਤਾਰ ਉਠਾਏ ਜਾ ਰਹੇ ਮਸਲਿਆਂ ਅਤੇ ਕੰਮਾਂ ਨੂੰ ਦੇਖਦਿਆਂ ਅੱਜ ਵੱਖ ਵੱਖ ਪਾਰਟੀਆਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਉਂਦੀਆਂ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਹੁਣੇ ਤੋਂ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਪਾਰਟੀ ਵਰਕਰਾਂ ਤੇ ਆਗੂਆਂ ਦੀ ਲਗਾਤਾਰ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋਏ ਡਾ ਜਗਜੀਵਨ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਤੇ ਸੰਸਦ ਮੈਂਬਰ ਸਰਦਾਰ ਸਿਮਰਨਜੀਤ ਸਿੰਘ ਮਾਨ ਵਲੋਂ ਸਿੱਖ ਮਸਲਿਆਂ ਅਤੇ ਪੰਜਾਬੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਮਾਨ ਦੇ ਹੁਕਮਾਂ ਅਨੁਸਾਰ ਪਿੰਡ ਪੱਧਰ ਦੇ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਜੋੜ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਮਹਿਲ ਕਲਾਂ, ਅਜਮੇਰ ਸਿੰਘ ਭੱਠਲ, ਮਹਿੰਦਰ ਸਿੰਘ ਮਹਿਲ ਕਲਾਂ ਤੋ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ।