31 ਅਗਸਤ ਨੂੰ ਸਰਾਭੇ ਪਹੁੰਚੋ ਬੰਦੀ ਸਿੰਘਾਂ ਦੀ ਰਿਹਾਈ ਲਈ 'ਹਾਅ ਦਾ ਨਾਅਰਾ ਮਾਰੋ

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 189ਵਾਂ ਦਿਨ ਪਿੰਡ ਕਨੇਚ ਨੇ ਭਰੀ ਹਾਜ਼ਰੀ      

ਸਰਕਾਰਾਂ ਤਾਂ ਬਦਲ ਗਈਆਂ ਪਰ, ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ : ਦੇਵ ਸਰਾਭਾ  

ਸਰਾਭਾ  29 ਅਗਸਤ - ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 189ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ 'ਚ ਅੱਜ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਕਨੇਚ ਜ਼ਿਲ੍ਹਾ ਲੁਧਿਆਣਾ ਤੋਂ ਬਾਪੂ ਸ਼ੇਰ ਸਿੰਘ ਕਨੇਚ,ਨੰਬੜਦਾਰ ਸੋਹਣ ਸਿੰਘ ਕਨੇਚ,ਤਰਲੋਚਨ ਸਿੰਘ ਕਨੇਚ, ਸੁਖਮਿੰਦਰ ਸਿੰਘ ਕਨੇਚ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਅੱਜ ਅਸੀਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਮੁੱਖ ਰੱਖਦਿਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈ ਦਿੰਦੇ ਹਾਂ।ਸਾਡੇ ਪੰਜਵੇਂ ਪਾਤਸ਼ਾਹੀ  ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੱਖ ਵੱਖ ਮਹਾਂਪੁਰਸ਼ਾਂ ਦੀ ਬਾਣੀ ਦਰਜ ਕਰਕੇ ਸਾਡੇ ਲਈ ਅਨਮੋਲ ਖ਼ਜ਼ਾਨਾ ਦਿੱਤਾ ਜਿਸ ਨੂੰ ਸਮੁੱਚੀ ਕੌਮ ਆਪਣੇ ਗਿਆਰਵੇਂ ਗੁਰੂ ਦਾ ਮੰਨਦੇ ਹਨ। ਪਰ ਗੰਦੀ ਸੋਚ ਰੱਖਣ ਵਾਲੇ ਲੋਕਾਂ ਨੇ ਸਾਡੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਗਲੀਆਂ ਦੇ ਵਿੱਚ ਖਿਲਾਰ ਦਿੱਤੇ ।ਸਾਡੀਆਂ ਨਿਕੰਮੀਆਂ ਸਰਕਾਰਾਂ ਨੇ ਅੱਜ ਤਕ ਉਨ੍ਹਾਂ ਪਾਪੀਆਂ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ। ਜਦ ਕੇ ਸਰਕਾਰਾਂ ਤਾਂ ਬਦਲ ਗਈਆਂ ਪਰ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲਿਆ।ਅੱਜ ਸਮੁੱਚੀ ਸਿੱਖ ਕੌਮ ਆਪਣੀਆਂ ਹੱਕੀ ਮੰਗਾਂ ਲਈ ਰੋਸ ਮੁਜ਼ਾਹਰੇ, ਭੁੱਖ ਹੜਤਾਲਾਂ ਕਰਕੇ ਧਰਨੇ ਤੇ ਬੈਠੇ ਹਨ । ਜਦ ਕੇ ਸਰਕਾਰਾਂ ਆਪਣੀਆਂ ਕੀਤੇ ਕੰਮਾਂ ਦੀਆਂ ਝੂਠੀਆਂ ਇਸ਼ਤਿਹਾਰ ਬਾਜ਼ੀਆਂ ਕਰ ਕੇ ਲੋਕਾਂ ਦੀ ਹੱਕ ਖ਼ੂਨ ਪਸੀਨੇ ਦੀ ਕਮਾਈ ਪਾਣੀ ਵਾਂਗ ਵਹਾ ਰਹੀਆਂ ਹਨ ।ਪਰ ਸਿੱਖ ਕੌਮ ਦੇ ਧਾਰਮਿਕ ਹੱਕੀ ਮੰਗਾਂ ਵੱਲ ਕੋਈ ਧਿਆਨ ਦੇਣ ਨੂੰ ਤਿਆਰ ਨਹੀਂ।ਉੱਥੇ ਹੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਕੋਈ ਉਪਰਾਲਾ ਕਰਨ ਨੂੰ ਤਿਆਰ ਨਹੀਂ ।ਜਦ ਕਿ ਕੇਂਦਰ ਸਰਕਾਰ ਸੂਬੇ ਦੀਆਂ ਸਰਕਾਰਾਂ ਦੇ ਪਾੜੇ ਬਾਲ ਸੁੱਟ ਦਿੰਦੇ ਹਨ । ਜਦ ਕੇ ਸੂਬੇ ਦੀ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਤਕ ਪਾਉਣ ਨੂੰ ਤਿਆਰ ਨਹੀਂ ਅਤੇ ਆਮ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪ੍ਰੋ.ਦਵਿੰਦਰਪਾਲ ਸਿੰਘ  ਭੁੱਲਰ ਦੀ ਰਿਹਾਈ ਤੇ ਦਸਤਖ਼ਤ ਕਰਨ ਨੂੰ ਤਿਆਰ ਨਹੀਂ । ਇਸ ਲਈ ਅਸੀਂ ਸਰਾਭਾ ਪੰਥਕ ਮੋਰਚੇ ਤੋਂ ਸਮੂਹ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਇੱਕ ਮੰਚ, ਇਕ ਕੇਸਰੀ ਨਿਸ਼ਾਨ ਸਾਹਿਬ ਥੱਲੇ ਇਕੱਠੇ ਹੋਵੋ। ਇਸ ਸਮੇਂ ਬਾਪੂ ਸ਼ੇਰ ਸਿੰਘ ਕਨੇਚ ਨੇ ਆਖਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਜੱਦੀ ਪਿੰਡ ਸਰਾਭੇ ਤੋਂ ਭਾਈਬਾਲਾ ਚੌਕ ਨੇਡ਼ੇ ਸ਼ਹੀਦ ਕਰਤਾਰ ਸਿੰਘ ਸਰਾਭਾ ਬੁੱਤ ਪਾਰਕ ਲੁਧਿਆਣਾ ਤੱਕ ਇੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਸੋ ਸਮੁੱਚੀ ਕੌਮ ਦੀਆਂ ਹੱਕੀ ਮੰਗਾਂ ਲਈ 31ਅਗਸਤ ਦਿਨ ਬੁੱਧਵਾਰ ਸਵੇਰੇ 10 ਵਜੇ ਪਿੰਡ ਸਰਾਭੇ ਪਹੁੰਚੋ ਤਾਂ ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਪਾਪੀਆਂ ਨੂੰ ਸਖ਼ਤ ਸਜ਼ਾ ਦਬਾਉਣ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਵਾਇਆ ਜਾ ਸਕੇ । ਇਸ ਮੌਕੇ    ਜਸਪਾਲ ਸਿੰਘ ਸਰਾਭਾ, ਬੰਤ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ,ਅੱਛਰਾ ਸਿੰਘ ਸਰਾਭਾ,ਕੁਲਦੀਪ ਸਿੰਘ ਦੌਧਰ, ਜਸਪ੍ਰੀਤ ਸਿੰਘ ਤਖਤੂਪੁਰਾ,ਮੇਵਾ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।

News By ;  Manjinder Gill ( 7888466199 )