ਮਹਿਲ ਕਲਾਂ 29 ਅਗਸਤ (ਡਾਕਟਰ ਸੁਖਵਿੰਦਰ ਸਿੰਘ )ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਸਭਾ ਨੇ ਸਾਂਝੇ ਤੌਰ ਤੇ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਲੋਹਗੜ੍ਹ ਸਹੋਰ ਗਾਗੇਵਾਲ ਅਤੇ ਕੁਰਡ਼ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਮਨਰੇਗਾ ਸਕੀਮ ਦਾ ਕੰਮ ਨਾ ਦਿੱਤੇ ਜਾਣ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਿੰਡ ਲੋਹਗਡ਼੍ਹ ਸਹੋਰ ਗਾਗੇਵਾਲ ਅਤੇ ਕੁਰੜ ਦੇ ਮਨਰੇਗਾ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ ਤੇ ਕੰਮ ਦੇਣ ਦੀ ਮੰਗ ਕੀਤੀ ਇਸ ਮੌਕੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਜਗਰਾਜ ਸਿੰਘ ਰਾਮਾ ਜ਼ਿਲ੍ਹਾ ਜਨਰਲ ਸਕੱਤਰ ਖੁਸ਼ੀਆ ਸਿੰਘ ਬਰਨਾਲਾ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਮਨਰੇਗਾ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਬਲਾਕ ਮਹਿਲ ਕਲਾਂ ਦੇ ਪਿੰਡ ਲੋਹਗੜ੍ਹ ਸਹੋਰ ਗਾਗੇਵਾਲ ਅਤੇ ਕੁਰੜ ਦੇ ਮਜ਼ਦੂਰ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਪਿੰਡ ਕੁਰੜ ਅਤੇ ਲੋਹਗੜ੍ਹ ਜੇ ਮਜ਼ਦੂਰਾਂ ਵੱਲੋਂ ਮਨਰੇਗਾ ਸਕੀਮ ਦਾ ਕੰਮ ਲੈਣ ਲਈ ਅਰਜ਼ੀਆਂ ਭਰਕੇ ਬਲਾਕ ਦੇ ਅਧਿਕਾਰੀਆਂ ਨੂੰ ਦਿੱਤੇ ਜਾਣ ਦੇ ਬਾਵਜੂਦ ਵੀ ਕੰਮ ਨਹੀਂ ਦਿੱਤਾ ਜਾ ਰਿਹਾ ਅਤੇ ਪਿੰਡ ਸਹੌਰ ਅਤੇ ਗਾਗੇਵਾਲ ਦੇ ਮਜ਼ਦੂਰਾਂ ਨੂੰ ਚਾਲੂ ਸਾਲ ਦੌਰਾਨ ਅਜੇ ਤਕ ਕੰਮ ਨਹੀਂ ਦਿੱਤਾ ਗਿਆ ਉਕਤ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਦੇਣ ਸਬੰਧੀ ਏ ਡੀ ਸੀ ਵਿਕਾਸ ਬਰਨਾਲਾ ਨੂੰ ਲਿਖਤੀ ਤੌਰ ਤੇ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਪਰ ਕਿਸੇ ਵੀ ਆਗੂ ਤੇ ਅਧਿਕਾਰੀ ਨੇ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਵੱਲ ਕੋਈ ਧਿਆਨ ਨਹੀਂ ਦਿੱਤਾ ਉਨ੍ਹਾਂ ਕਿਹਾ ਕਿ ਸਰਕਾਰਾਂ ਅਤੇ ਅਫ਼ਸਰਸ਼ਾਹੀ ਵੱਲੋਂ ਮਨਰੇਗਾ ਐਕਟ ਨੂੰ ਸਹੀ ਢੰਗ ਨਾਲ ਲਾਗੂ ਨਾ ਕੀਤੇ ਜਾਣ ਕਾਰਨ ਮਜ਼ਦੂਰਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾਵੇਗਾ ਉਕਤ ਆਗੂਆਂ ਨੇ ਕੇਂਦਰ ਤੇ ਰਾਜ ਸਰਕਾਰ ਪਾਸੋਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ 700 ਰੁਪਏ ਦਿਹਾੜੀ ਦਿੱਤੀ ਜਾਵੇ ਬੰਦ ਪਏ ਕੰਮ ਮੁੜ ਚਾਲੂ ਕੀਤੇ ਜਾਣ ਉਨ੍ਹਾਂ ਸਮੂਹ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਾਂਝੇ ਮੋਰਚੇ ਵੱਲੋਂ 12.13 ਅਤੇ 14 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਸੰਗਰੂਰ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਕਾਫ਼ਲਿਆਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਆਗੂ ਡਾ ਅਮਰਜੀਤ ਸਿੰਘ ਕੁੱਕੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਡਾ ਜਗਜੀਵਨ ਸਿੰਘ ਕਲਾਲਮਾਜਰਾ ਨੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਜ਼ਦੂਰਾਂ ਕੀ ਆਰਥਿਕ ਹਾਲਤ ਲਗਾਤਾਰ ਨਿਘਰਦੀ ਜਾ ਰਹੀ ਹੈ ਕਿਉਂਕਿ ਮਜ਼ਦੂਰਾਂ ਨੂੰ ਕੰਮ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਪੂਰੀ ਤਰ੍ਹਾਂ ਠੱਪ ਹੋ ਚੁੱਕਿਆ ਹੈ ਉਨ੍ਹਾਂ ਮਜ਼ਦੂਰਾਂ ਨੂੰ ਵਿਸ਼ਵਾਸ ਦਿਵਾਇਆ ਸਾਡੀਆਂ ਪਾਰਟੀਆਂ ਵੱਲੋਂ ਸੰਘਰਸ਼ ਦੀ ਪੂਰੀ ਡਟ ਕੇ ਹਮਾਇਤ ਕੀਤੀ ਹੈ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਮਜ਼ਦੂਰਾਂ ਤੋਂ ਮੰਗ ਪੱਤਰ ਲੈਣ ਲਈ ਕੋਈ ਅਧਿਕਾਰੀ ਨਾ ਪੁੱਜਾ ਤਾਂ ਡੀ ਐਸ ਪੀ ਮਹਿਲ ਕਲਾਂ ਗਮਦੂਰ ਸਿੰਘ ਚਹਿਲ ਨੇ ਬੀਡੀਪੀਓ ਮਹਿਲ ਕਲਾਂ ਸੁਖਦੀਪ ਸਿੰਘ ਗਰੇਵਾਲ ਨਾਲ ਗੱਲਬਾਤ ਕਰਕੇ ਮਸਲੇ ਸੁਲਝਾਉਣ ਲਈ ਮਨੋਰੋਗਾਂ ਦਾ ਮੰਗ ਪੱਤਰ ਦਿਵਾਉਣ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਗਿੱਲ ਦੀ ਡਿਊਟੀ ਲਗਾ ਏ ਪੀ ਓ ਨਰੇਗਾ ਗਗਨਦੀਪ ਸਿੰਘ ਉੱਥੇ ਜਿਹੀ ਇੰਦਰਜੀਤ ਸਿੰਘ ਨੂੰ ਬੁਲਾ ਕੇ ਮਜ਼ਦੂਰ ਆਗੂਆਂ ਨਾਲ ਗੱਲਬਾਤ ਰੋਣ ਉਪਰੰਤ ਧਰਨੇ ਵਿੱਚ ਪੁੱਜ ਕੇ ਮੰਗ ਪੱਤਰ ਦੁਆਇਆ ਅਤੇ ਮਜ਼ਦੂਰਾਂ ਨੂੰ ਕੰਮ ਦਿਵਾਉਣ ਦਾ ਵਿਸ਼ਵਾਸ ਦਿਵਾਉਣ ਉਪਰੰਤ ਮਜ਼ਦੂਰਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ ਕਲਾਂ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਗੁਰਦੇਵ ਸਿੰਘ ਮਹਿਲ ਖੁਰਦ ਨਿਰਮਲ ਸਿੰਘ ਕੁਰੜ ਸਾਬਕਾ ਪੰਚ ਪ੍ਰਕਾਸ਼ ਸਿੰਘ ਇਕਬਾਲ ਸਿੰਘ ਬਲਬੀਰ ਸਿੰਘ ਜੋਗਿੰਦਰ ਸਿੰਘ ਈਸਰ ਸਿੰਘ ਅੰਗਰੇਜ਼ ਸਿੰਘ ਗੁਰਮੇਲ ਕੌਰ ਨਸੀਬ ਕੌਰ ਬਲਦੇਵ ਕੌਰ ਉਹ ਤੋਂ ਇਲਾਵਾ ਹੋਰ ਮਜ਼ਦੂਰ ਵੀ ਹਾਜ਼ਰ ਸਨ