ਮਹੰਤ ਬਾਬਾ ਹਰਬੰਸ ਸਿੰਘ ਜੀ ਵਲੋ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸੁਰੂ

ਸਿੱਧਵਾਂ ਬੇਟ(ਜਸਮੇਲ ਗਾਲਿਬ)ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਧੰਨ-ਧੰਨ ਬਾਬ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 76ਵੀਂ ਸਾਲਾਨਾ ਬਰਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।ਇਸ ਸਬੰਧੀ ਪ੍ਰਵਚਨ ਕਰਦਿਆਂ ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਨੇ ਕਰਦਿਆਂ ਕਿਹਾ ਕਿ ਕਿ ਨਾਨਕਸਰ ਸੰਪਰਦਾਇ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਮੌਕੇ ਦੇਸ਼ਾਂ ਵਿਦੇਸ਼ਾਂ 'ਚੋਂ ਸੰਗਤਾਂ ਪਹੁੰਚ ਕੇ ਸੇਵਾ ਕਰਦਿਆਂ ਹਨ।ਇਸ ਵਾਰ ਵੀ ਬਰਸੀ ਸਮਾਗਮਾਂ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਸ਼ਾਹ ਹੈ ਅਤੇ ਉਹ ਇਸ ਸਮੇਂ ਦੀ ਉਡੀਕ 'ਚ ਹਨ ਕਿ ਸਮਾਂ ਆਉਣ 'ਤੇ ਇਸ ਪਵਿੱਤਰ ਅਸਥਾਨ 'ਤੇ ਆਪਣੇ ਹੱਥੀਂ ਸੇਵਾ ਕਰਨ ਅਤੇ ਆਪਣਾ ਜੀਵਨ ਸਫਲਾ ਬੁਣਾਉਣ।ਇਸ ਮੌਕੇ ਮਹਾਂਪੁਰਸ਼ਾਂ ਨੇ ਕਿਹਾ ਕਿ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨੇ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ਅਨੁਸਾਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਾਜ਼ਰ ਨਾਜ਼ਰ ਪ੍ਰਤੱਖ ਗੁਰੂ ਮੰਨ ਕੇ ਸੇਵਾ ਕੀਤੀ ਤੇ ਅੱਜ ਪੂਰੀ ਦੁਨੀਆਂ 'ਚ ਬਾਬਾ ਜੀ ਦੀ ਜੈ-ਜੈਕਾਰ ਹੋ ਰਹੀ ਹੈ।ਉਨ੍ਹਾਂ ਦੱਸਿਆਂ ਕਿ ਮਹੰਤ ਬਾਬਾ ਪ੍ਰਤਾਪ ਸਿੰਘ ਜੀ ਦੀ ਅਸਥਾਨ ਸੱਚਖੰਡ ਭੋਰਾ ਸਾਹਿਬ ਬਰਸੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀਆਂ ਲੜੀਆਂ ਲਗਾਤਾਰ ਚੱਲਣਗੀਆਂ ਅਤੇ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।ਬਰਸੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਅਰੰਭ ਹੋ ਗਈਆਂ ਹਨ।ਦੇਸ਼ ਦੁਨੀਆਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪਾਰਕਿੰਗ ,ਰਿਹਾਇਸ਼ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ