You are here

ਅੱਤਿਆਚਾਰਾਂ ਤੋਂ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਓ-ਸਤਿਕਾਰ ਕਮੇਟੀ 

ਧਰਨਾਕਾਰੀਆਂ ਨੇ164ਵੇਂ ਦਿਨ ਵੀ ਥਾਣੇ ਮੂਹਰੇ ਕੀਤੀ ਨਾਹਰੇਬਾਜ਼ੀ

ਜਗਰਾਉਂ 02 ਸਤੰਬਰ  (  ਮਨਜਿੰਦਰ ) ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਿੰਘਾਂ ਨੇ ਧਰਨੇ 'ਤੇ ਬੈਠੇ ਨੇੜਲੇ ਪਿੰਡ ਰਸੂਲਪੁਰ ਦੇ ਪੁਲਿਸ ਦੇ ਅੱਤਿਆਚਾਰਾਂ ਤੋਂ ਪੀੜ੍ਹਤ ਪਰਿਵਾਰ ਨੂੰ ਬਿਨਾਂ ਦੇਰੀ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਮਾਮਲੇ ਵਿਚ ਸਥਾਨਕ ਸਿਟੀ ਥਾਣੇ ਮੂਹਰੇ ਲੱਗੇ ਪੱਕੇ ਮੋਰਚੇ ਪੁੱਜੇ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਜਸਪ੍ਰੀਤ ਸਿੰਘ ਢੋਲ਼ਣ, ਜੱਥੇਦਾਰ ਮੋਹਣ ਸਿੰਘ ਬੰਗਸੀਪੁਰਾ, ਜੱਥੇਦਾਰ ਚੜਤ ਸਿੰਘ ਅਤੇ ਸਾਬਕਾ ਸਰਪੰਚ ਜਸਵੀਰ ਸਿੰਘ ਟੂਸਾ ਨਾਲ ਧਰਨਾ ਵਿੱਚ ਪਹੁੰਚੇ ਸਿੰਘਾਂ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪੀੜ੍ਹਤ ਪਰਿਵਾਰ ਅਤੇ ਇਨਸਾਫ਼ਪਸੰਦ ਜੱਥੇਬੰਦੀਆਂ ਪਿਛਲੇ 5 ਮਹੀਨਿਆਂ ਤੋਂ ਥਾਣੇ ਮੂਹਰੇ ਦਿਨ-ਰਾਤ ਡੇਰਾ ਲਗਾਈ ਬੈਠੀਆਂ ਹਨ ਪਰ ਸਭ  ਸਿਆਸੀ ਤੇ ਸਰਕਾਰੀ ਲੋਕਾਂ ਦੀ ਜੁਬਾਨ ਤਾਲੂਏ ਨਾਲ਼ ਲੱਗ ਗਈ ਹੈ। ਉਨਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਗੁਰੂਆਂ-ਪੀਰਾਂ ਦੀ ਧਰਤੀ 'ਤੇ ਗਰੀਬ ਪਰਿਵਾਰ ਦਾ ਦੁੱਖ ਸੁਣਨ ਨੂੰ ਕੋਈ ਤਿਆਰ ਨਹੀਂ ਹੈ, ਨਿਆਂ ਦੇਣਾ ਤਾਂ ਦੂਰ ਦੀ ਗੱਲ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਕਿਸਾਨ ਸਭ‍ਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੀੜ੍ਹਤ ਪਰਿਵਾਰ ਨੂੰ ਹੁਣ ਤੱਕ ਇਨਸਾਫ਼ ਨਾਂ ਮਿਲਣਾ ਨਵੀਂ ਬਣੀ ਭਗਵੰਤ ਮਾਨ ਸਰਕਾਰ ਦੇ ਮੱਥੇ 'ਤੇ ਕਲ਼ੰਕ ਹੈ। ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ਼ ) ਦੇ ਆਗੂ ਬਲਦੇਵ ਸਿੰਘ, ਏਟਕ ਆਗੂ ਜਗਦੀਸ਼ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸੀਖਾਂ ਪਿੱਛੇ ਬੰਦ ਕੀਤਾ ਜਾਵੇ। ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਕਮੇਟੀ ਮੈਂਬਰ ਜੱਗਾ ਸਿੰਘ ਢਿੱਲੋਂ ਤੇ ਰਾਮਤੀਰਥ ਸਿੰਘ ਵੀ ਨੇ ਵੀ ਗੈਰ-ਜਮਾਨਤੀ ਧਰਾਵਾਂ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਥੇ ਇਹ ਦੱਸਣਾ ਵੀ ਯੋਗ ਹੋਵੇਗਾ ਕਿ ਪਿਛਲੇ 5 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਗਰੀਬ ਪਰਿਵਾਰ ਦੀ ਪੀੜ੍ਹਤ ਮਾਤਾ ਨੇ ਆਪਣੇ ਖੂਨ ਨਾਲ "ਖਤ" ਲਿਖ ਕੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਸੀ ਪਰ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਪਰਿਵਾਰ ਅਤੇ ਧਰਨਾਕਾਰੀ ਲੋਕਾਂ ਦਾ ਕਾਨੂੰਨ ਤੋਂ ਵਿਸਵਾਸ਼ ਉਠਦਾ ਜਾ ਰਿਹਾ ਹੈ। ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਉਹ 2005 ਤੋਂ ਹੀ ਇਨਸਾਫ਼ ਦੀ ਮੰਗ ਕਰਦਾ ਆ ਰਿਹਾ ਹੈ ਪਰ ਪੱਲੇ ਕੁੱਝ ਨਹੀਂ ਪਿਆ ਫਿਰ ਵੀ ਉਹ ਪੁਲਿਸ ਅੱਤਿਆਚਾਰ ਖਿਲਾਫ਼ ਲੜਦੇ ਰਹਿਣਗੇ। ਇਸ ਸਮੇਂ ਕੇਕੇਯੂ ਆਗੂ ਰੂਪ ਸਿੰਘ ਝੋਰੜਾਂ, ਬੀਕੇਯੂ(ਡਕੌੰਦਾ) ਦੇ ਝੰਡਾ ਸਿੰਘ ਲੀਲ੍ਹਾ ਨੇ ਵੀ ਸੰਗੀਨ ਧਾਰਾਵਾਂ ਦੇ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਲਦੇਵ ਸਿੰਘ ਫੌਜੀ ਤੇ ਕਰਨੈਲ ਸਿੰਘ, ਨਛੱਤਰ ਸਿੰਘ, ਚਰਨ ਸਿੰਘ, ਬੱਬੀ ਜਗਰਾਉਂ, ਮਹਿੰਦਰ ਸਿੰਘ, ਜੱਥੇਦਾਰ ਚੜਤ ਸਿੰਘ, ਮਲਕੀਅਤ ਸਿੰਘ ਕਾਉਂਕੇ  ਨੇ ਵੀ ਦੋਸ਼ੀਆਂ ਸਜ਼ਾਵਾਂ ਦੇ ਕੇ ਪੀੜ੍ਹਤ ਪਰਿਵਾਰ ਨੂੰ ਨਿਆਂ ਦਿੱਤਾ ਜਾਵੇ। ।