ਉਹ ਕਾਹਦੇ ਬਾਬੇ ਨੇ ਜੋ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਨਹੀਂ ਕਰਦੇ : ਦੇਵ ਸਰਾਭਾ
8 ਸਤੰਬਰ ਨੂੰ ਮੋਰਚੇ ਦੇ 200 ਦਿਨ ਪੂਰੇ ਹੋਣ ਤੇ ਹੋਵੇਗੀ ਪੰਥਕ ਇਕੱਤਰਤਾ
ਸਰਾਭਾ 3 ਸਤੰਬਰ (ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 195ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ 'ਚ ਅੱਜ ਸਹਿਯੋਗੀ ਖਜ਼ਾਨਚੀ ਪਰਵਿੰਦਰ ਸਿੰਘ ਟੂਸੇ,ਤੇਜਾ ਸਿੰਘ ਟੂਸੇ ਜਸਪਾਲ ਸਿੰਘ ਸਰਾਭਾ,ਬੰਤ ਸਿੰਘ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਪੰਜਾਬ ਦੀ ਧਰਤੀ ਤੇ ਅੱਜ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਮੰਗ ਪੂਰੀ ਭਖੀ ਹੋਈ ਹੈ ।ਦੂਜੇ ਪਾਸੇ ਆਪਣੇ ਵੱਖ ਵੱਖ ਸਿਧਾਂਤਾਂ ਤੇ ਡੇਰੇ ਖੋਲ੍ਹੀ ਬੈਠੇ ਹਨ। ਜੋ ਬਾਣੀ ਵੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਲੈਂਦੇ ਹਨ ਤੇ ਉਹਦੀ ਵਿਆਖਿਆ ਕਰ ਕੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਦੀ ਬਜਾਏ ਆਪਣੇ ਨਾਲ ਜੋੜਦੇ ਹਨ । ਜਦ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਨੇੜੇ ਹੀ ਕੁਰਸੀ ਤੇ ਬੈਠ ਕੇ ਆਪਣੇ ਆਪ ਨੂੰ ਮਾਇਆ ਦੇ ਮੱਥੇ ਵੀ ਟਿਕਾਉਂਦੇ ਹਨ । ਪਰ ਉਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਅੱਜ ਤੱਕ ਬੋਲਣ ਨੂੰ ਤਿਆਰ ਨਹੀਂ । ਫੇਰ ਉਹ ਕਾਹਦੇ ਬਾਬੇ ਨੇ ਜੋ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਨਹੀਂ ਕਰਦੇ । ਉਹ ਆਪਣੇ ਡੇਰਿਆਂ 'ਚ ਵੱਡੇ ਵੱਡੇ ਸਮਾਗਮ ਵੀ ਕਰਦੇ ਨੇ ਜਿੱਥੇ ਲੱਖਾਂ ਦੀ ਗਿਣਤੀ 'ਚ ਸੰਗਤ ਆਉਣ ਦਾ ਦਾਅਵਾ ਵੀ ਕਰਦੇ ਹਨ। ਪਰ ਉਹ ਬਾਬੇ ਆਪਣੀਆਂ ਸੰਗਤਾਂ ਨੂੰ ਪੰਜਾਬ ਦੇ ਵਿੱਚ ਚੱਲ ਰਹੇ ਸਮੁੱਚੀ ਸਿੱਖ ਕੌਮ ਦੇ ਹੱਕੀ ਮੰਗਾਂ ਲਈ ਸੰਘਰਸ਼ਾਂ ਵਿਚ ਨਹੀਂ ਭੇਜਦੇ । ਉਨ੍ਹਾਂ ਅੱਗੇ ਆਖਿਆ ਕਿ ਜਦ ਕੇ ਸਰਾਭਾ ਪੰਥਕ ਮੋਰਚਾ ਦੇ ਨੇਡ਼ੇ ਕਾਫ਼ੀ ਇਸ ਤਰ੍ਹਾਂ ਦੇ ਬਾਬਿਆਂ ਦੇ ਡੇਰੇ ਹਨ ਪਰ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਿਹਾ ਪੰਥਕ ਮੋਰਚੇ 'ਚ ਹਾਜ਼ਰੀ ਲਾਉਣਾ ਵੀ ਮੁਨਾਸਿਬ ਨਹੀਂ ਸਮਝਿਆ।ਜਦਕਿ ਸਾਨੂੰ ਬਾਬਿਆਂ ਦਾ ਮੋਰਚੇ ਵਿੱਚ ਆਉਣਾ ਕੋਈ ਦੁੱਖ ਨਹੀਂ ਕਿਉਂਕਿ ਸਾਡਾ ਮੋਰਚਾ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿੱਚ ਹੈ ਪਰ ਜੇਕਰ ਪੂਰੇ ਪੰਜਾਬ ਦੇ ਬਾਬਿਆਂ ਦੀਆਂ ਸੰਗਤਾਂ ਇਕ ਮੰਚ, ਇਕ ਕੇਸਰੀ ਨਿਸ਼ਾਨ ਸਾਹਿਬ ਥੱਲੇ ਕੱਠੀਆਂ ਹੋ ਕੇ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਾਰਨ ਤਾਂ ਮੋਰਚਾ ਜਲਦ ਫ਼ਤਿਹ ਹੋ ਸਕਦਾ ਹੈ।ਉਨ੍ਹਾਂ ਆਖ਼ਰ ਵਿੱਚ ਆਖਿਆ ਕਿ 8 ਸਤੰਬਰ ਦਿਨ ਵੀਰਵਾਰ ਨੂੰ ਸਰਾਭਾ ਪੰਥਕ ਮੋਰਚੇ ਦੇ 200 ਦਿਨ ਪੂਰੇ ਹੋਣਗੇ ਉਸੇ ਦਿਨ ਇੱਕ ਪੰਥਕ ਇਕੱਤਰਤਾ ਕੀਤਾ ਜਾਵੇਗਾ । ਜਿਸ ਵਿੱਚ ਮੋਰਚੇ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ । । ਇਸ ਮੌਕਾ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਨਕੇ ਪਿੰਡ ਮਹੋਲੀ ਖੁਰਦ ਪਰਿਵਾਰ ਚੋਂ ਬਾਬਾ ਬੰਤ ਸਿੰਘ ਮਹੋਲੀ ਖੁਰਦ,ਬਲਦੇਵ ਸਿੰਘ ਈਸ਼ਨਪੁਰ,ਮੇਵਾ ਸਿੰਘ ਸਰਾਭਾ,ਕੁਲਦੀਪ ਸਿੰਘ ਕਿਲਾ ਰਾਏਪੁਰ, ਹਰਦੀਪ ਸਿੰਘ ਦੋਲੋਂ,ਹਰਚੰਦ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ,ਗੁਲਜ਼ਾਰ ਸਿੰਘ ਮੋਹੀ,ਅੱਛਰਾ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।