ਪੰਜਾਬ ਸਰਕਾਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨਾ ਮੰਨੇ ਜਾਣ ਤੇ ਸਿੰਤਬਰ ਮਹੀਨੇ ਸਰਕਾਰ ਵਿਰੁੱਧ ਅੰਦੋਲਨ ਦਾ ਐਲਾਨ

ਜਗਰਾਉਂ, 03 ਸਤੰਬਰ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਨਾਨ-ਟੀਚੀਂਗ ਮੁਲਾਜ਼ਮਾਂ ਨੂੰ ਪਿਛਲੀਆਂ ਸਰਕਾਰਾਂ ਅਤੇ ਹੁਣ ਦੀ ਪੰਜ ਮਹੀਨੇ ਤੋਂ ਚਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਲਾਈ ਗਈ ਗੁਹਾਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਉਮੀਦ ਨਹੀਂ ਦਿਖਾਈ ਦਿਤੀ ਤਾਂ ਮਜਬੂਰਨ ਮੁਲਾਜ਼ਮਾਂ ਵੱਲੋਂ ਸਿੰਤਬਰ ਮਹੀਨੇ ਦੇ ਅੰਦਰ ਅਲੱਗ ਅਲੱਗ ਤਾਰੀਖ ਨੂੰ ਆਦੋਂਲਣ ਦਾ ਬਿਗੁਲ ਫੁਕ ਦਿੱਤਾ ਗਿਆ ਹੈ।ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਲਾਈ ਗਈ ਗੁਹਾਰ ਨੂੰ ਜਾਇਜ਼ ਕਰਾਰ ਦਿੰਦਿਆਂ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਦੋਲਣ ਦੇ ਨਾਲ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੈ ਇਸ ਮੌਕੇ ਤੇ ਉਪਰੋਕਤ ਫੈਸਲੇ ਲੇਂਦੇ ਹੋਏ ਪ੍ਰਧਾਨ ਰਾਜੀਵ ਸ਼ਰਮਾ, ਸਲਾਹਕਾਰ ਸਵਿੰਦਰ ਸਿੰਘ ਗੋਲਾ, ਉਪ ਪ੍ਰਧਾਨ ਦੀਪਕ ਸ਼ਰਮਾ, ਮਨੋਜ ਪਾਂਡੇ, ਸ਼ਮਸ਼ੇਰ ਸਿੰਘ, ਅਮਰੀਕ ਸਿੰਘ ਪੰਜਾਬੀ ਯੂਨੀਵਰਸਿਟੀ, ਕੋਸਲ ਗਰਗ ਪੰਜਾਬ ਯੂਨੀਵਰਸਿਟੀ, ਸ਼ਾਮ ਲਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਰਵੀ ਮੋਨੀ, ਮੈਡਮ ਸੋਨਿਕਾ, ਨਿਰਮਲ ਕੌਰ,ਅਜੇ ਗੁਪਤਾ, ਕਾਨੂੰਨੀ ਸਲਾਹਕਾਰ ਸੁਨੀਲ ਕੁਮਾਰ, ਜਸਵਿੰਦਰ ਸਿੰਘ ਮਨਕੂ, ਅਵਤਾਰ ਸਿੰਘ,ਪ੍ਰੇਮ ਸਿੰਘ, ਹਰਜਿੰਦਰ ਸਿੰਘ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।