You are here

ਲੋਕ ਸੇਵਾ ਸੁਸਾਇਟੀ ਵੱਲੋਂ ਅਧਿਆਪਕ ਦਿਵਸ ਮੌਕੇ 7 ਪ੍ਰਿੰਸੀਪਲਾਂ ਦਾ ਕੀਤਾ ਸਨਮਾਨ       

                 ਜਗਰਾਉਂ( ਅਮਿਤ ਖੰਨਾ  )  ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਚੇਅਰਮੈਨ ਗੁਲਸ਼ਨ ਅਰੋੜਾ ਪ੍ਰਧਾਨ, ਪਿ੍ਰੰਸੀਪਲ ਚਰਨਜੀਤ ਭੰਡਾਰੀ ਸੈਕਟਰੀ, ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਜਗਰਾਓਂ ਦੇ ਸੱਤ ਅਧਿਆਪਕਾ ਦਾ ਸਨਮਾਨ ਕੀਤਾ ਗਿਆ। ਅਰੋੜਾ ਪ੍ਰਾਪਰਟੀ ਐਡਵਾਈਜ਼ਰ ਵਿਖੇ ‘ਅਧਿਆਪਕ ਦਿਵਸ’ ਨੂੰ ਸਮਰਪਿਤ ਕਰਵਾਏ ਸਮਾਗਮ ਸਮੇਂ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਨੇ ਕਿਹਾ ਕਿ ਅਧਿਆਪਕ ਇੱਕ ਅਜਿਹਾ ਧੁਰਾ ਹੈ ਜਿਸ ਦੇ ਆਲ਼ੇ ਦੁਆਲੇ ਵਿਦਿਆਰਥੀ ਜਗਤ ਘੁੰਮਦਾ ਹੈ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਆਪਣੇ ਬੱਚਿਆ ਨੂੰ ਜਨਮ ਦਿੰਦੇ ਹਨ ਤਾਂ ਅਧਿਆਪਕ ਉਨ੍ਹਾਂ ਬੱਚਿਆ ਨੂੰ ਨਵਾਂ ਜਨਮ ਦੇ ਕੇ ਇਸ ਸਮਾਜ ਵਿੱਚ ਰਹਿਣ ਦੇ ਕਾਬਿਲ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਚੰਗੇ ਸਮਾਜ ਪਿੱਛੇ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਸਮਾਜ ਵਿੱਚ ਬਹੁਤ ਸਾਰੀਆਂ ਕੁਰੀਤੀਆਂ ਹਨ ਜੋ ਅੱਜ ਦੇ ਵਿਦਿਆਰਥੀ ਵਰਗ ’ਚੋਂ ਬਾਹਰ ਕੱਢਣ ਦੀ ਲੋੜ ਹੈ ਤਾਂ ਹੀ ਅਸੀਂ ਜ਼ਿੰਮੇਵਾਰ ਨਾਗਰਿਕ ਬਣਾ ਕੇ ਦੇਸ ਨੂੰ ਸੁਰੱਖਿਅਤ ਹੱਥਾਂ ਵਿੱਚ ਦੇ ਕੇ ਚੰਗੇ ਮੁਕਾਮ ਹਾਸਿਲ ਕਰ ਸਕਦੇ ਹਾਂ। ਇਸ ਮੌਕੇ ਲੋਕ ਸੇਵਾ ਸੋਸਾਇਟੀ ਵੱਲੋਂ ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ਰੰਸੀਪਲ ਰਾਜਪਾਲ ਕੌਰ, ਸ਼ਹੀਦ ਵਰਿਆਮ ਸਿੰਘ ਮੈਮੋਰੀਅਲ ਆਦਰਸ਼ ਮਿਡਲ ਸਕੂਲ ਦੀ ਪਿ੍ਰੰਸੀਪਲ ਪ੍ਰੀਤ ਓਬਰਾਏ, ਲਾਜਪਤ ਰਾਏ ਕੰਨਿਆ ਵਿਦਿਆਲਿਆ ਸਕੂਲ ਦੀ ਪਿ੍ਰੰਸੀਪਲ ਮੰਜੂ ਗਰੋਵਰ, ਆਰ ਕੇ ਸਕੂਲ ਦੀ ਸੀਨੀਅਰ ਅਧਿਆਪਕਾ ਅੰਜੂ ਗੋਇਲ, ਗੌਰਮਿੰਟ ਸੈਂਟਰ ਬੁਆਏ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਗੀਤਾ ਜੈਨ ਅਤੇ ਸੇਂਟ ਮਹਾਂਪ੍ਰਗਿਆ ਸਕੂਲ ਦੀ ਅਧਿਆਪਕਾ ਕਿਰਨਾ ਭਾਰਦਵਾਜ ਸਮੇਤ ਖ਼ਾਲਸਾ ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ ਦਾ ਅਧਿਆਪਕ ਦਿਵਸ ਉੱਪਰ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨੀਰਜ ਮਿੱਤਲ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਜਸਵੰਤ ਸਿੰਘ, ਮੁਕੇਸ਼ ਗੁਪਤਾ, ਰਜਿੰਦਰ ਜੈਨ ਕਾਕਾ, ਕੰਵਲ ਕੱਕੜ ਸੀਨੀਅਰ ਵਾਈਸ ਪ੍ਰਧਾਨ, ਪ੍ਰਵੀਨ ਮਿੱਤਲ, ਆਰ ਕੇ ਗੋਇਲ, ਸੁਨੀਲ ਅਰੋੜਾ, ਸੁਖਜਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।