You are here

ਡੀ .ਏ. ਵੀ ਸੈਂਟਨਰੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ.

ਜਗਰਾਉਂ (ਅਮਿਤ ਖੰਨਾ  )ਅੱਜ ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਵਿਖੇ ਅਧਿਆਪਕ ਦਿਵਸ ਬੜੇ ਹੀ ਜ਼ੋਰ-ਸ਼ੋਰ ਨਾਲ ਮਨਾਇਆ ਗਿਆ। ਇਸ ਮੌਕੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕ ਬਣਕੇ ਦਿਨ ਦੀ ਸ਼ੁਰੂਆਤ ਕੀਤੀ  । ਪ੍ਰਾਥਨਾ ਸਭਾ ਮੌਕੇ ਪ੍ਰਿੰਸੀਪਲ ਸ੍ਰੀ ਬ੍ਰਿਜ਼ ਮੋਹਨ ਬੱਬਰ ਜੀ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ। ਅਧਿਆਪਕਾਂ ਨੂੰ ਬੜੇ ਉਤਸ਼ਾਹ ਤੇ ਲਗਨ ਨਾਲ ਪੜ੍ਹਾਉਂਣ, ਵਿਦਿਆਰਥੀਆਂ ਦਾ ਭਵਿੱਖ ਬਣਾਉਣ ਲਈ ਸ਼ਾਬਾਸ਼ੀ ਵੀ ਦਿੱਤੀ। ਅਧਿਆਪਕ ਦਿਵਸ ਨੂੰ ਹੋਰ ਯਾਦਗਾਰ ਬਣਾਉਣ ਲਈ ਵਿਦਿਆਰਥੀਆਂ ਨੇ ਅਹਿਮ ਭੂਮਿਕਾ ਨਿਭਾਈ। ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਸ਼ ਨਾਲ ਅਧਿਆਪਕਾਂ ਦੇ ਦਿਨ ਨੂੰ ਹੋਰ ਵੀ ਯਾਦਗਾਰ ਬਣਾਉਣ ਦਾ ਯਤਨ ਕੀਤਾ ਗਿਆ। ਵਿਦਿਆਰਥੀਆਂ ਨੇ ਕਈ ਦਿਲਚਸਪ ਖੇਡਾਂ ਅਧਿਆਪਕਾਂ ਨੂੰ ਖਿਡਾਈਆਂ। ਜੇਤੂ ਅਧਿਆਪਕਾ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਹੱਥੀਂ ਬਣਾਏ ਕਾਰਡ ਅਧਿਆਪਕਾਂ ਨੂੰ ਭੇਂਟ ਕੀਤੇ। ਵਿਦਿਆਰਥੀਆਂ ਨੇ ਭੰਗੜੇ ਅਤੇ ਗੀਤਾਂ ਦੀ  ਪੇਸ਼ਕਾਰੀ ਨਾਲ ਚੰਗਾ ਰੰਗ ਬੰਨਿਆ। ਪ੍ਰਿੰਸੀਪਲ ਬਿ੍ਜ ਮੋਹਨ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਹੋਇਆ ਅਧਿਆਪਨ ਦੇ ਉਦੇਸ਼ਾਂ ਨੂੰ ਹਮੇਸ਼ਾ ਪੂਰਾ ਕਰਨ ਲਈ ਪ੍ਰੇਰਿਆ। ਇਸ ਮੌਕੇ ਅਧਿਆਪਕਾਂ ਅਤੇ ਪ੍ਰਤੀਯੋਗੀ ਵਿਦਿਆਰਥੀਆਂ ਵਾਸਤੇ ਵਿਸ਼ੇਸ਼ ਤੌਰ ਤੇ ਪਾਰਟੀ ਦਾ ਪ੍ਰਬੰਧ ਕੀਤਾ ਗਿਆ ਸੀ। ਅਧਿਆਪਕਾਂ ਨੇ ਅਧਿਆਪਕ ਦਿਵਸ ਨੂੰ ਬੜੇ ਹੀ ਯਾਦਗਾਰ ਢੰਗ ਨਾਲ ਮਨਾਇਆ।