ਹਠੂਰ,7,ਸਤੰਬਰ-(ਕੌਸ਼ਲ ਮੱਲ੍ਹਾ)-ਇਲਾਕੇ ਦੇ ਪਿੰਡ ਝੋਰੜਾ ਦੇ ਇੱਕ ਪਾਠੀ ਸਿੰਘ ਦੀ ਭੇਦਭਰੇ ਹਲਾਤਾ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਦੇ ਨਜਦੀਕੀ ਰਿਸਤੇਦਾਰ ਤਰਕਸੀਲ ਆਗੂ ਗੁਰਮੀਤ ਸਿੰਘ ਮੱਲ੍ਹਾ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਦੱਸਣ ਅਨੁਸਾਰ ਮ੍ਰਿਤਕ ਇੰਦਰਜੀਤ ਸਿੰਘ (36) ਪੁੱਤਰ ਗੁਰਮੁੱਖ ਸਿੰਘ ਵਾਸੀ ਝੋਰੜਾ ਜੋ ਪਾਠੀ ਸਿੰਘ ਵਜੋ ਪਿੰਡ ਦੇ ਹੀ ਸ੍ਰੀ ਗੁਰਦੁਆਰਾ ਸਾਹਿਬ ਵਿਚ ਪਾਠ ਕਰਨ ਦੀ ਸੇਵਾ ਨਿਭਾਅ ਰਿਹਾ ਸੀ ਬੀਤੀ ਰਾਤ ਉਹ ਲਗਭਗ ਨੌ ਵਜੇ ਆਪਣੇ ਘਰ ਆ ਗਿਆ ਅਤੇ ਅੱਜ ਸਵੇਰੇ ਉਸ ਨੂੰ ਮ੍ਰਿਤਕ ਹਾਲਤ ਵਿਚ ਦੇਖਿਆ ਗਿਆ।ਗੁਰਮੀਤ ਸਿੰਘ ਮੱਲ੍ਹਾ ਨੇ ਦੱਸਿਆ ਕਿ ਅੱਜ ਜਦੋ ਅਸੀ ਰਿਸਤੇਦਾਰਾ ਅਤੇ ਪਿੰਡ ਵਾਸੀਆ ਨੇ ਘਰ ਵਿਚ ਲੱਗੇ ਸੀ ਸੀ ਟੀ ਵੀ ਕੈਮਰਿਆ ਦੀ ਫੁਟੇਜ ਚੈੱਕ ਕੀਤੀ ਤਾਂ ਰਾਤ ਦੇ 11:30 ਵਜੇ ਤੋ ਲੈ ਕੇ ਸਵੇਰੇ ਦੇ ਦੋ ਵਜੇ ਤੱਕ ਕੈਮਰੇ ਬੰਦ ਕੀਤੇ ਹੋਏ ਸਨ ਅਤੇ ਮ੍ਰਿਤਕ ਨੌਜਵਾਨ ਦੇ ਚਿਹਰੇ ਤੇ ਝਰੀਟਾ ਦੇ ਨਿਸਾਨ ਦਿਖਾਈ ਦੇ ਰਹੇ ਸਨ।ਜਿਸ ਤੋ ਸਾਨੂੰ ਸੱਕ ਹੋ ਰਿਹਾ ਹੈ ਕਿ ਇਸ ਨੌਜਵਾਨ ਦਾ ਕਿਸੇ ਨੇ ਕਤਲ ਕੀਤਾ ਹੈ।ਉਨ੍ਹਾ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਦੀ ਪਤਨੀ ਨੂੰ ਪੁੱਛਗਿੱਛ ਕਰਨ ਲਈ ਪੁਲਿਸ ਥਾਣਾ ਹਠੂਰ ਵਿਖੇ ਲੈ ਗਈ ਹੈ।ਇਸ ਸਬੰਧੀ ਜਦੋ ਥਾਣਾ ਹਠੂਰ ਦੇ ਇੰਚਾਰਜ ਹਰਦੀਪ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾ ਕਿਹਾ ਕਿ ਮ੍ਰਿਤਕ ਦੀ ਮਾਤਾ ਬਲਵੀਰ ਕੌਰ ਪਤਨੀ ਗੁਰਮੁੱਖ ਸਿੰਘ ਦੇ ਬਿਆਨਾ ਦੇ ਅਧਾਰ ਤੇ ਪੁਲਿਸ ਥਾਣਾ ਹਠੂਰ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਮ੍ਰਿਤਕ ਇੰਦਰਜੀਤ ਸਿੰਘ ਦੀ ਲਾਸ ਸਰਕਾਰੀ ਹਸਪਤਾਲ ਜਗਰਾਓ ਨੂੰ ਭੇਜ ਦਿੱਤੀ ਹੈ,ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸਨ:-ਮ੍ਰਿਤਕ ਪਾਠੀ ਸਿੰਘ ਇੰਦਰਜੀਤ ਸਿੰਘ ਦੀ ਪੁਰਾਣੀ ਤਸਵੀਰ।