ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ

ਜਗਰਾਉ/ਹਠੂਰ,07 ਸਤੰਬਰ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸਕੂਲ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦੀ ਸ਼ੁਰੂਆਤ ਰੀਬਨ ਕੱਟ ਕਰਕੇ ਕੀਤੀ ਗਈ ਅਤੇ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਿਦਆਰਥੀਆਂ ਨੇ ਅਧਿਆਪਕਾਂ ਦੀ ਮਦਦ ਨਾਲ ਵੱਖ – ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿੰਨ੍ਹਾਂ ਵਿੱਚ ਅਧਿਆਪਕਾਂ ਤੋਂ ਵੱਖ – ਵੱਖ ਖੇਡਾਂ ਕਰਵਾਈਆਂ ਗਈਆਂ। ਵੱਖ – ਵੱਖ ਤਰ੍ਹਾਂ ਦੇ ਗਾਣਿਆਂ ਉੱਪਰ ਡਾਂਸ ਕਰਵਾਏ ਗਏ। ਬੱਚਿਆਂ ਨੇ ਅਧਿਆਪਕਾਂ ਦੀਆਂ ਖੇਡਾਂ ਅਤੇ ਡਾਂਸ ਦਾ ਖੂਬ ਅਨੰਦ ਮਾਣਿਆ।ਇਸੇ ਮੌਕੇ ਪਿੰ੍ਰਸੀਪਲ ਅਨੀਤਾ ਕੁਮਾਰੀ ਨੇ ਦੱਸਿਆ ਕਿ ਇਸ ਦਿਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦਾ ਜਨਮ ਹੋਇਆ ਸੀ ਅਤੇ ਉਹ ਇੱਕ ਅਧਿਆਪਕ ਵੀ ਸਨ। ਇਸ ਕਰਕੇ ਉਹਨਾਂ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਤੇ ਹਰ ਸਾਲ ਮਨਾਇਆ ਜਾਂਦਾ ਹੈ। ਉਹਨਾਂ ਸਭ ਅਧਿਆਪਕਾਂ ਨੂੰ ਉਹਨਾਂ ਦੁਆਰਾ ਦਿਖਾਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ।ਇਸ ਮੌਕੇ ਸਕੂਲ ਚੇਅਰਮੈਨ ਸਤੀਸ਼ ਕਾਲੜਾ ਨੇ ਜਿੱਥੇ ਅਧਿਆਪਕ ਦਿਵਸ ਦੀ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਉੱਥੇ ਅਜਿਹੇ ਮਹਾਨ ਨਾਇਕਾਂ ਨੂੰ ਯਾਦ ਰੱਖਣ ਤੇ ਉਨ੍ਹਾਂ ਦੇ ਜਨਮ ਦਿਨ ਸਕੂਲ ਵਿੱਖੇ ਮਨਾਉੇਣ ਤੇ ਸਕੂਲ ਪਿੰ੍ਰਸੀਪਲ ਅਨੀਤਾ ਕੁਮਾਰੀ ਦਾ ਧੰਨਵਾਦ ਕੀਤਾ। ਉਨ੍ਹਾਂ ਸਭ ਅਧਿਆਪਕਾਂ ਨੂੰ ਬੱਚਿਆਂ ਨੂੰ ਪਿਆਰ ਅਤੇ ਲਗਨ ਨਾਲ ਪੜ੍ਹਾਉਣ ਅਤੇ ਉਨਾਂ ਦਾ ਭਵਿੱਖ ਸੁਨਹਿਰਾ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਮੌਕੇ ਉਨ੍ਹਾ ਨਾਲ ਚੇਅਰਮੈਨ ਸਤੀਸ਼ ਕਾਲੜਾ, ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ, ਡਾਇਰੈਕਟਰ ਰਾਜੀਵ ਸੱਗੜ ਹਾਜ਼ਰ ਸਨ।
ਫੋਟੋ ਕੈਪਸਨ:-ਅਧਿਆਪਕ ਦਿਵਸ ਮਨਾਉਦੇ ਹੋਏ ਸਕੂਲ ਦਾ ਸਟਾਫ ਅਤੇ ਵਿਿਦਆਰਥੀ।