ਸਿੱਧਵਾਂ ਬੇਟ(ਜਸਮੇਲ ਗਾਲਿਬ)ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਪ੍ਰਾਚੀਨ ਰਵਿਦਾਸ ਮੰਦਰ ਦੀ ਪਵਿੱਤਰ ਇਮਾਰਤ ਨੂੰ ਢਾਹ ਕੇ ਸਰਕਾਰ ਨੇ ਸਮੱੁਚੇ ਭਾਰਤ ਦੇ ਦਲਿਤ ਵਰਗ ਨਾਲ ਸ਼ਰੇਆਮ ਧੱਕਾ ਕੀਤਾ ਹੈ।ਇਹ ਪ੍ਰਗਟਾਵਾ ਹਲਕਾ ਜਗਰਾਉ ਤੋ ਵਿਧਾਇਕਾ ਸਵਜੀਤ ਕੌਰ ਮਾਣੰੂਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ।ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਕਾਰਵਾਈ ਨਾਲ ਲੱਖਾਂ ਲੋਕਾਂ ਦੇ ਹਿਰਦੇ ਵਲੁੰਦਰੇ ਗਏ ਹਨ।ਉਨਾਂ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਮੰਦਰ ਨੂੰ ਢਾਹੇ ਜਾਣ ਦੀ ਮੈ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹਾਂ।ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਨਾ ਸਿਰਫ ਕਿਸੇ ਇਕ ਵਿਸ਼ੇਸ਼ ਧਰਮ ਨੂੰ ਬਲਕਿ ਸਮੱੁਚੀ ਮਨੁੱਖਤਾ ਨੂੰ ਮਿਹਨਤ ਅਤੇ ਕਿਰਤ ਕਰਨਾ ਦਾ ਸੁਨੇਹਾ ਦਿੱਤਾ ਸੀ।ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੀ ਤਾਨਸ਼ਾਹ ਅਤੇ ਦਲਿਤ ਵਿਰੋਧੀ ਨੀਤੀਆ ਕਾਰਨ ਅੱਜ ਘੱਟ ਗਿਣਤੀਆ ਅਤੇ ਦਲਿਤ ਸਮਾਜ ਨਾਲ ਧੱਕੇਸ਼ਾਂਹੀ ਦੇ ਸਾਰੇ ਹੱਦਾਂ ਬੰਨੇ ਤੋੜ ਰਹੀ ਹੈ