ਇੱਕ ਗੈਂਗਸਟਰ ਗ੍ਰਿਫਤਾਰ ਪਤਨੀ ਅਤੇ ਬੱਚੇ ਪੁਲੀਸ ਹਿਰਾਸਤ ਚ
ਬਟਾਲਾ, 8 ਅਕਤੂਬਰ, (ਹਰਪਾਲ ਸਿੰਘ ਦਿਓਲ) ਗਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜੇ ਇੱਕ ਪਿੰਡ ਵਿੱਚ ਅੱਜ ਸ਼ਨੀਵਾਰ ਨੂੰ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅਤੇ ਪੁਲਿਸ ਕਰਮਚਾਰੀਆਂ ਵਿਚਕਾਰ ਥੋੜ੍ਹੀ ਦੇਰ ਤੱਕ ਗੋਲੀਬਾਰੀ ਦੇ ਬਾਅਦ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਗਿਆ।ਜਾਣਕਾਰੀ ਅਨੁਸਾਰ ਨਜ਼ਦੀਕੀ ਕਸਬਾ ਅੱਚਲ ਸਾਹਿਬ ਦੇ ਪਿੰਡਾਂ ਕੋਟਲਾ ਬੋਝਾ ਦੇ ਆਸ-ਪਾਸ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਪੁਲਿਸ ਨੇ ਗੈਂਗਸਟਰ ਦੀ ਪਤਨੀ ਅਤੇ ਬੱਚੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਲੋਕਾਂ ਤੋਂ ਸੁਣਨ ਵਿੱਚ ਆ ਰਿਹਾ ਹੈ ਕਿ ਇਸ ਗੈਂਗਸਟਰ ਦਾ ਨਾਂ ਬਬਲੂ ਹੈ ਅਤੇ ਉਸ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਹਾਲਾਂਕਿ ਪੁਲਿਸ ਨੇ ਅਜੇ ਤੱਕ ਉਸ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਜਿਸ ਦੇ ਹੱਥਾਂ ਵਿੱਚ ਦੋ ਪਿਸਤੌਲ ਸਨ ਅਤੇ ਉਸਦੀ ਪਤਨੀ ਅਤੇ ਬੱਚੇ ਵੀ ਨਾਲ ਸਨ। ਪੁਲਸ ਦੀ ਕਾਰ ਨੂੰ ਦੇਖ ਕੇ ਸ਼ੱਕੀ ਗੈਂਗਸਟਰ ਆਪਣੀ ਕਾਰ ਭਜਾ ਕੇ ਲੈ ਗਿਆ। ਇਸ ਤੋਂ ਬਾਅਦ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਸ ਦਾ ਪਿੱਛਾ ਕੀਤਾ, ਜਿਸ ਦੌਰਾਨ ਅਣਪਛਾਤਾ ਗੈਂਗਸਟਰ ਆਪਣੀ ਪਤਨੀ ਅਤੇ ਬੱਚੇ ਨੂੰ ਛੱਡ ਕੇ ਖੇਤਾਂ 'ਚ ਲੁਕ ਗਿਆ ਸੀ। ਜਿੱਥੇ ਥੋੜ੍ਹੀ ਮੁੱਠਭੇੜ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ।