You are here

ਡਾ: ਗੁਰਪ੍ਰੀਤ ਸਿੰਘ ਵਾਂਡਰ ਨੇ ਉਪ-ਕੁਲਪਤੀ ਦੇ ਅਹੁਦੇ ਲਈ ਦਿੱਤਾ ਦਾ ਨਾਂਅ ਵਾਪਸ ਲਿਆ 

ਲੁਧਿਆਣਾ, 13 ਅਕਤੂਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ )-ਪੰਜਾਬ ਸਰਕਾਰ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਫ਼ਰੀਦਕੋਟ ਵਿਚ ਉਪ ਕੁਲਪਤੀ ਦਾ ਖਾਲੀ ਪਿਆ ਅਹੁਦਾ ਭਰਨ ਲਈ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਂਅ ਦੀ ਸਿਫਾਰਿਸ਼ ਕਰ ਕੇ ਪੰਜਾਬ ਦੇ ਰਾਜਪਾਲ ਨੂੰ ਫਾਈਲ ਭੇਜੀ ਗਈ ਸੀ, ਪਰ ਰਾਜਪਾਲ ਵਲੋਂ ਵਾਪਸ ਕਰ ਦੇਣ ਮਗਰੋਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਦੇ ਚੱਲਦਿਆਂ ਡਾ. ਵਾਂਡਰ ਨੇ ਉਕਤ ਅਹੁਦੇ ਲਈ ਭੇਜੇ ਜਾਣ ਵਾਲੇ ਤਿੰਨ ਨਾਵਾਂ ਦੇ ਪੈਨਲ ਵਿਚ ਆਪਣਾ ਨਾਂਅ ਵਾਪਸ ਲੈਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਡਾ. ਗੁਰਪ੍ਰੀਤ ਸਿੰਘ ਵਾਂਡਰ ਜੋ ਇਸ ਵੇਲੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੀ ਸ਼ਾਖਾ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਵਿਚ ਬਤੌਰ ਮੁਖੀ ਸੇਵਾਵਾਂ ਨਿਭਾ ਰਹੇ ਹਨ, ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਵਾਦਾਂ ਵਿਚ ਨਹੀਂ ਪੈਣਾ ਚਾਹੁੰਦੇ, ਇਸ ਲਈ ਉਨ੍ਹਾਂ ਨੇ ਉਪ-ਕੁਲਪਤੀ ਦੇ ਅਹੁਦੇ ਲਈ ਦਿੱਤਾ ਆਪਣਾ ਨਾਂਅ ਵਾਪਸ ਲੈ ਲਿਆ ਹੈ।