You are here

ਲੁਧਿਆਣਾ ਵਿਖੇ ਵੇਰਕਾ ਪਲਾਂਟ ਵਿੱਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ

ਚੰਡੀਗੜ੍ਹ , 19 ਅਕਤੂਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ। ਲੁਧਿਆਣਾ ਵਿਖੇ ਵੇਰਕਾ ਪਲਾਂਟ ਵਿੱਚ ਨਵੇਂ ਬਣੇ ਮਿਲਕ ਪ੍ਰਾਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।